|
|
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਤੇ ਨਿਗਰਾਨੀ ਰੱਖਣ ਦੀ ਹਦਾਇਤ
ਜਸਜੀਤ ਸਿੰਘ ਮੁੱਖ ਮੰਤਰੀ ਫੀਲਡ ਅਫਸਰ ਨੇ ਮੰਡੀ ਅਗੰਮਪੁਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਅਧਿਕਾਰੀਆਂ ਨੂੰ ਅਨਾਜ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਤੇ ਨਿਗਰਾਨੀ ਰੱਖਣ ਦੀ ਹਦਾਇਤ
ਜਸਜੀਤ ਸਿੰਘ ਮੁੱਖ ਮੰਤਰੀ ਫੀਲਡ ਅਫਸਰ ਨੇ ਮੰਡੀ ਅਗੰਮਪੁਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਸ੍ਰੀ ਅਨੰਦਪੁਰ ਸਾਹਿਬ 25 ਅਪ੍ਰੈਲ (ਸਰਬਜੀਤ ਸਿੰਘ) ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੀ ਚੱਲ ਰਹੀ ਪ੍ਰਕਿਰਿਆ ਤੇ ਨਜ਼ਰ ਰੱਖਣ ਅਤੇ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਨਾਲ ਤਾਲਮੇਲ ਕਰਨ, ਕਿਸੇ ਵੀ ਤਰਾਂ ਦੀਆਂ ਖਰੀਦ ਪ੍ਰਬੰਧਾਂ ਦੀ ਰੁਕਾਵਟਾ, ਸਹੂਲਤਾਂ ਦੀ ਕਮੀ, ਲਿਫਟਿੰਗ ਦੀ ਮੱਧਮ ਰਫਤਾਰ ਦੀ ਸੂਚਨਾ ਮਿਲਣ ਤੇ ਤੁਰੰਤ ਅਧਿਕਾਰੀ ਰੁਕਾਵਟਾ ਦੂਰ ਕਰਨ ਤਾ ਜੋ ਖਰੀਦ ਪ੍ਰਬੰਧ, ਅਦਾਇਗੀ ਸੁਚਾਰੂ ਚੱਲਦੀ ਰਹੇ। ਇਨ੍ਹਾਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਸ.ਜਸਜੀਤ ਸਿੰਘ, ਪੀ.ਸੀ.ਐਸ, ਮੁੱਖ ਮੰਤਰੀ ਫੀਲਡ ਅਫਸਰ ਰੂਪਨਗਰ ਨੇ ਅੱਜ ਹਾੜੀ ਦੇ ਮੰਡੀਕਰਨ ਸੀਜ਼ਨ 2025-26 ਤਹਿਤ ਚੱਲ ਰਹੀ ਕਣਕ ਦੀ ਖਰੀਦ ਦਾ ਨਿਰੀਖਣ ਕਰਨ ਲਈ ਮੰਡੀ ਅਗੰਮਪੁਰ ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਕਿਸਾਨ ਭਾਈਚਾਰੇ ਦੇ ਫਾਇਦੇ ਲਈ ਨਿਰਵਿਘਨ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣਾ ਸੀ। ਉਨ੍ਹਾਂ ਨੇ ਦੱਸਿਆ ਕਿ 24 ਅਪ੍ਰੈਲ ਤੱਕ ਪਨਗ੍ਰੇਨ ਵੱਲੋਂ 1168.5 ਮੀਟ੍ਰਿਕ ਟਨ ਦੀ ਖਰੀਦ, 525 ਮੀਟਰਿਕ ਟਨ ਦੀ ਲਿਫਟਿੰਗ ਅਤੇ ਮਾਰਕਫੈੱਡ ਨੇ 546.6 ਮੀਟ੍ਰਿਕ ਟਨ ਦੀ ਖਰੀਦ, 200 ਮੀਟ੍ਰਿਕ ਟਨ ਦੀ ਲਿਫਟਿੰਗ ਕਰਵਾਈ ਗਈ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਅਦਾਇਗੀਆਂ ਨਿਰਵਿਘਨ ਅਤੇ ਸਮੇਂ ਸਿਰ ਹੋਣ ਬਾਰੇ ਦੱਸਿਆ। ਜਸਜੀਤ ਸਿੰਘ ਨੇ ਜ਼ਮੀਨੀ ਹਕੀਕਤ ਨੂੰ ਸਮਝਣ ਅਤੇ ਕਿਸੇ ਵੀ ਚਿੰਤਾ ਦਾ ਹੱਲ ਕਰਨ ਲਈ ਖਰੀਦ ਅਧਿਕਾਰੀਆਂ, ਆੜ੍ਹਤੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੋਕੇ ਰੋਹਿਤ ਸ਼ਰਮਾ, ਇੰਸਪੈਕਟਰ ਪਨਗ੍ਰੇਨ,ਮੁਕੇਸ਼ ਨੱਡਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਰਾਮ ਗੋਪਾਲ ਆੜ੍ਹਤੀਆ, ਭੁਪਿੰਦਰ ਕੁਮਾਰ ਸ਼ਰਮਾ ਆੜ੍ਹਤੀਆ, ਮਨਮੋਹਨ ਕੁਮਾਰ ਆੜ੍ਹਤੀਆ ਨੂੰ ਖਰੀਦ ਏਜੰਸੀ ਦੇ ਇੰਸਪੈਕਟਰਾਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਤੋਂ ਕਣਕ ਦੀ ਤੁਰੰਤ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਟੋਰੇਜ ਅਤੇ ਟਰਾਂਸਪੋਰਟ ਏਜੰਸੀਆਂ ਨਾਲ ਤਾਲਮੇਲ ਕਰਕੇ ਲਿਫਟਿੰਗ ਪ੍ਰਕਿਰਿਆ ਨੂੰ ਤੇਜ਼ ਕੀਤਾ ਗਿਆ ਹੈ ਅਤੇ ਸਾਰੇ ਕਿਸਾਨਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਭੁਗਤਾਨ ਯਕੀਨੀ ਬਣਾਇਆ ਗਿਆ ਹੈ ਤੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਬਿਨਾਂ ਦੇਰੀ ਦੇ ਹੱਲ ਕਰਨ ਲਈ ਜ਼ਮੀਨ 'ਤੇ ਉਪਲੱਬਧ ਸਹੂਲਤਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਸ਼.ਜਸਜੀਤ ਸਿੰਘ ਨੇ ਕਿਸਾਨ ਭਲਾਈ ਲਈ ਮੁੱਖ ਮੰਤਰੀ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਅਤੇ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਪ੍ਰਭਾਵੀ ਬਣਾਉਣ ਲਈ ਸਾਰੇ ਹਿੱਸੇਦਾਰਾਂ ਨੂੰ ਪੂਰੇ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
Read More
|
|
|