logo
अपने विचार लिखें....

ਮੋਦੀ ਵੱਲੋਂ ਕੀਤੇ ਲੋਕਭਲਾਈ ਕੰਮਾਂ ਨੂੰ ਘਰ ਘਰ ਪਹੁੰਚਦਾ ਕਰਾਂਗੇ - ਮਨੀਸ਼ ਮਿੱਤਲਫਰੀਦਕੋਟ 13 ਦਸੰਬਰ 2021(ਰਾਕੇਸ਼ ਕੁਮਾਰ) ਦੇਸ਼ ਦੇ ਪ੍ਰ

ਮੋਦੀ ਵੱਲੋਂ ਕੀਤੇ ਲੋਕਭਲਾਈ ਕੰਮਾਂ ਨੂੰ ਘਰ ਘਰ ਪਹੁੰਚਦਾ ਕਰਾਂਗੇ - ਮਨੀਸ਼ ਮਿੱਤਲ

ਫਰੀਦਕੋਟ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਨੂੰ ਘਰ ਘਰ ਪਹੁੰਚਦਾ ਕਰਾਂਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਜ਼ਿਲ੍ਹਾ ਪ੍ਧਾਨ ਐਨ. ਜੀ. ਓ. ਸੈਲ (ਭਾਜਪਾ) ਫਰੀਦਕੋਟ ਮਨੀਸ਼ ਮਿੱਤਲ ਨੇ ਕੀਤਾ।

ਉਨ੍ਹਾਂ ਨੇ ਕਿਹਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਭਲਾਈ ਦੇ ਕੰਮਾਂ ਤੋ ਪ੍ਰਭਾਵਿਤ ਹੋ ਕੇ ਪੰਜਾਬ ਦੇ ਨਾਮਵਾਰ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ।

ਮਨੀਸ਼ ਮਿੱਤਲ ਨੇ ਕਿਹਾ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਪੰਜਾਬ ਵਿੱਚੋਂ ਚੱਲਦਾ ਕਰਨ ਲਈ ਤਿਆਰ ਹਨ ਕਿਉਂਕਿ ਇਨ੍ਹਾਂ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ ਉਹ ਪੂਰੇ ਨਹੀ ਹੋਏ ਤੇ ਪੰਜਾਬ ਦੀ ਜਨਤਾ ਇਨ੍ਹਾਂ ਤੋ ਬਹੁਤ ਦੁੱਖੀ ਹੈ ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਲੋਕਾਂ ਨੂੰ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਸ ਵਾਰ ਗੁੰਮਰਾਹ ਨਹੀ ਹੋਣਗੇ ਤੇ ਲੋਕ ਇਸ ਵਾਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣਗੇ।

0
14663 views
  
2 shares