logo

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾੑਡਾ ਹਿੰਤਿਦਰ ਕੌਰ ਜਿਲ੍ਹੇ ਦੇ ਸਾਰੇ ਸਿਹਤ ਕੇਦਰਾਂ ਵਿਚ ਮੁਫਤ ਦਿੱਤੀ ਜਾਂਦੀ ਟੀ ਬੀ ਦ

ਸਰਕਾਰ ਦਾ 2025 ਤੱਕ ਦੇਸ਼ ਨੂੰ ਟੀਬੀ ਮੁਕਤ ਕਰਨ ਦਾ ਟੀਚਾੑਡਾ ਹਿੰਤਿਦਰ ਕੌਰ
ਜਿਲ੍ਹੇ ਦੇ ਸਾਰੇ ਸਿਹਤ ਕੇਦਰਾਂ ਵਿਚ ਮੁਫਤ ਦਿੱਤੀ ਜਾਂਦੀ ਟੀ ਬੀ ਦਵਾਈੑਚਾਵਲਾ
ਲੁਧਿਆਣਾ 24 ਮਾਰਚ (ਉਂਕਾਰ ਸਿੰਘ ਉੱਪਲ) ਵਿਸ਼ਵ ਟੀ.ਬੀ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਡਾ: ਹਿਤਿੰਦਰ ਕੌਰ ਅਤੇ ਜਿਲ੍ਹਾ ਟੀ.ਬੀ ਅਫ਼ਸਰ ਡਾ: ਆਸ਼ੀਸ਼ ਚਾਵਲਾ ਵਲੋਂ ਸਿਵਲ ਹਸਪਤਾਲ ਵਿਖੇ ਲੋਕਾਂ ਨੂੰ ਟੀ.ਬੀ ਦੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਗਿਆ।ਡਾ: ਹਿਤਿੰਦਰ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਿਹਤ ਕੇਂਦਰਾਂ ਵਿੱਚ ਵਿਸ਼ਵ ਟੀਬੀ ਦਿਵਸ ਮਨਾਇਆ ਜਾ ਰਿਹਾ ਹੈ।ਇਸ ਮੌਕੇ ਜਾਣਕਾਰੀ ਸਾਂਝੀ ਕਰਦਿਆਂ ਉਨਾਂ ਦੱਸਿਆ ਕਿ ਸਾਡੇ ਸਾਰੇ ਕੇਂਦਰਾਂ ਵਿੱਚ ਟੀ.ਬੀ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ, ਇਹ ਸਰਕਾਰ ਵੱਲੋਂ ਮੁਫ਼ਤ ਦਿੱਤੀ ਜਾਂਦੀ ਹੈ।ਤਪਦਿਕ ਦੇ ਖਾਤਮੇ ਲਈ ਸਰਕਾਰ ਨੇ 2025 ਤੱਕ ਦੇਸ਼ ਨੂੰ ਟੀਬੀ ਮੁਕਤ ਬਣਾਉਣ ਦਾ ਟੀਚਾ ਮਿੱਥਿਆ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਇੱਕ ਲੋਕ ਲਹਿਰ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ—ਨਾਲ ਆਮ ਲੋਕਾਂ ਦਾ ਵੀ ਸਹਿਯੋਗ ਜ਼ਰੂਰੀ ਹੈ।ਇੱਕ ਸਰਕਾਰੀ ਸੰਸਥਾ ਵਿੱਚ ਰਜਿਸਟਰਡ ਹਰੇਕ ਟੀਬੀ ਮਰੀਜ਼ ਨੂੰ 500 ਰੁਪਏ। ਪੌਸ਼ਟਿਕ ਭੋਜਨ ਲਈ ਦਿੱਤੇ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਤਪਦਿਕ ਦੀ ਸਹੀ ਅਤੇ ਜਲਦੀ ਜਾਂਚ ਲਈ ਥੁੱਕ ਦੀ ਮੁਫ਼ਤ ਜਾਂਚ, ਛਾਤੀ ਦਾ ਐਕਸਰੇ, ਸੀ.ਬੀ.ਨੋਟ ਮਸ਼ੀਨ ਅਤੇ ਟਰੂਨੋਟ ਮਸ਼ੀਨ ਰਾਹੀਂ ਟੀ.ਬੀ ਦੀ ਬਿਮਾਰੀ ਦਾ ਟੋਸਟ ਅਤੇ ਇਲਾਜ ਬਿਲਕੁਲ ਮੁਫ਼ਤ ਉਪਲਬਧ ਹੈ।ਜਿਲ੍ਹਾ ਟੀ.ਬੀ ਅਫ਼ਸਰ ਡਾ: ਅਸ਼ੀਸ਼ ਚਾਵਲਾ ਨੇ ਦੱਸਿਆ ਕਿ ਟੀ.ਬੀ ਦਾ ਜਲਦੀ ਪਤਾ ਲਗਾ ਕੇ ਅਤੇ ਸਮੇਂ ਸਿਰ ਇਲਾਜ ਕਰਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਮ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਟੀਬੀ ਮੌਤ ਦਾ ਕਾਰਨ ਬਣਦੀ ਹੈ ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਸਮੇਂ ਸਿਰ ਜਾਂਚ ਅਤੇ ਇਲਾਜ ਇਸ ਬਿਮਾਰੀ ਤੋਂ 100 ਪ੍ਰਤੀਸ਼ਤ ਜਾਨਾਂ ਬਚਾ ਸਕਦਾ ਹੈ। ਉਨਾਂ ਬਿਮਾਰੀ ਦੇ ਲੱਛਣਾਂ ਬਾਰੇ ਬੋਲਦਿਆਂ ਕਿਹਾ ਕਿ ਲਗਾਤਾਰ 4 ਹਫ਼ਤਿਆਂ ਤੱਕ ਖੰਘ, ਥੁੱਕ ਵਿੱਚ ਖ਼ੂਨ ਆਉਣਾ, ਭਾਰ ਘਟਣਾ, ਰਾਤ ਨੂੰ ਹਲਕਾ ਬੁਖਾਰ, ਰਾਤ ਨੂੰ ਪਸੀਨਾ ਆਉਣਾ, ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ। ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਵਿੱਚ ਥੁੱਕ ਅਤੇ ਟੀਬੀ ਦੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ।ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਕੱਢੀ ਗਈ ਨੁੱਕਰ ਨਾਟਕ ਵੀ ਕੀਤਾ ਗਿਆ।ਇਸ ਮੋਕੇ ਟੀਬੀ ਦੇ ਰਜਿਸਟਰ ਮਰੀਜ਼ਾਂ ਨੂੰ ਰਾਸ਼ਨ ਵੰਡਿਆਂ ਗਿਆ।ਇਸ ਮੌਕੇ ਐਸ ਐਮ ਓ ਆਈ ਮੋਬਾਇਲ ਡਾ ਮੰਨੂੰ ਵਿਜ ਅਤੇ ਸਿਵਲ ਹਸਪਤਾਲ ਦੇ ਐਸ ਐਸ ਓ ਡਾ ਅਮਰਜੀਤ ਕੌਰ ਵੀ ਹਾਜ਼ਰ ਸਨ।

0
5649 views