logo

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਕੇਂਦਰੀ ਜੇਲ੍ਹ ਫਰੀਦਕੋਟ ਦਾ ਦੌਰਾ





ਫ਼ਰੀਦਕੋਟ 21 ਜੁਲਾਈ

(ਨਾਇਬ ਰਾਜ)ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਕੇਂਦਰੀ ਜੇਲ੍ਹ ਫਰੀਦਕੋਟ ਦਾ ਨਿਰੀਖਣ ਕੀਤਾ ਗਿਆ । ਇਸ ਮੌਕੇ ਐੱਸ.ਪੀ. (ਇਨਵੈਸਟੀਗੇਸ਼ਨ), ਫਰੀਦਕੋਟ ਵੀ ਮੌਜੂਦ ਰਹੇ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਦੀ ਰੈੱਡ ਕਰਾਸ ਸੁਸਾਇਟੀ ਵੱਲੋਂ 10 ਕੰਪਿਊਟਰ, 05 ਵੀਲ ਚੇਅਰਾਂ ਅਤੇ 100 ਛੱਤ ਵਾਲ਼ੇ ਪੱਖੇ ਕੇਂਦਰੀ ਜੇਲ੍ਹ ਫਰੀਦਕੋਟ ਨੂੰ ਦਿੱਤੇ ਗਏ। ਕੈਦੀਆਂ ਅਤੇ ਹਵਾਲਾਤੀਆਂ ਨੂੰ ਸਹੂਲਤਾਂ ਦੇ ਨਾਲ਼ ਨਾਲ਼ ਕਿੱਤਾ ਮੁਖੀ ਕੋਰਸਾਂ ਦਾ ਅਧਿਐਨ ਕਰਾਉਣ ਦੀ ਮੁਹਿੰਮ ਵੀ ਚਲਾਈ ਗਈ ਤਾਂ ਜੋ ਬੰਦੀ ਇਸ ਜੇਲ੍ਹ ਵਿੱਚੋਂ ਨਿਕਲਣ ਉਪਰੰਤ ਰੁਜ਼ਗਾਰ ਦੇ ਮੌਕੇ ਹਾਸਲ ਕਰ ਸਕਣ। ਇਸ ਸਮੇਂ ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਿਪਟੀ ਕਮਿਸ਼ਨਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ ਕਰਦਿਆਂ ਹੋਇਆਂ ਉਕਤ ਅਫਸਰ ਸਾਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਉਪਰੰਤ ਸੈਸ਼ਨ ਜੱਜ ਸਾਹਿਬ ਨੇ ਜੇਲ੍ਹ ਦੀਆਂ ਬੈਰਕਾਂ ਦਾ ਵਿਸ਼ੇਸ਼ ਨਿਰੀਖਣ ਕੀਤਾ ਅਤੇ ਬੰਦੀਆਂ ਨੂੰ ਮਿਲਣ ਵਾਲ਼ੇ ਖਾਣੇ ਦਾ ਵੀ ਨਿਰੀਖਣ ਕੀਤਾ। ਅੰਤ ਵਿੱਚ ਜੱਜ ਸਾਹਿਬ ਨੇ ਸਾਰੇ ਬੰਦੀਆਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਜ਼ਿੰਦਗੀ ਬਸਰ ਕਰਨ ਦੀ ਅਪੀਲ ਕੀਤੀ ਅਤੇ ਵਿਦਾਇਗੀ ਲਈ।

ਨਿਰੀਖਣ ਦੌਰਾਨ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਫਰੀਦਕੋਟ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਸੁਪਰਡੈਂਟ ਕੇਂਦਰੀ ਜੇਲ੍ਹ ਫਰੀਦਕੋਟ, ਐੱਲ.ਏ.ਡੀ.ਸੀ.ਐੱਸ., ਫਰੀਦਕੋਟ ਤੇ ਵਕੀਲ ਸਾਹਿਬਾਨ ਵੀ ਮੌਜੂਦ ਰਹੇ।

8
133 views