logo

ਰਾਸ਼ਟਰੀ ਅਵਿਸ਼ਕਾਰ ਅਭਿਆਨ ਤਹਿਤ ਬਲਾਕ ਫ਼ਰੀਦਕੋਟ-2 ਨੇ ਕੁਇਜ਼


ਜੂਨੀਅਰ ਵਰਗ ’ਚ ਸਰਕਾਰੀ ਸੀ.ਸੈ.ਸਕੂਲ ਮਚਾਕੀ ਮੱਲ ਸਿੰਘ ਨੇ ਬਾਜ਼ੀ ਮਾਰੀ..ਨੋਡਲ ਅਫ਼ਸਰ ਦੀਪਕ ਸਿੰਘ

ਫ਼ਰੀਦਕੋਟ, 27 ਨਵੰਬਰ25 (ਨਾਇਬ ਰਾਜ)

-ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ ਦੀ ਯੋਗ ਸਰਪ੍ਰਸਤੀ, ਬਲਾਕ ਫ਼ਰੀਦਕੋਟ-2 ਦੇ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਦੀਪਕ ਸਿੰਘ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ, ਹਿਸਾਬ, ਅੰਗਰੇਜ਼ੀ ਅਤੇ ਸਾਇੰਸ ਵਿਸ਼ਿਆਂ ਤੇ ਅਧਾਰਿਤ ਬਲਾਕ ਪੱਧਰੀ ਦੋ ਰੋਜ਼ਾ ਕੁਇਜ਼ ਮੁਕਾਬਲਾ ਪੀ.ਐੱਮ.ਸ਼੍ਰੀ .ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਕਰਵਾਏ ਗਏ। ਇਸ ਮੌਕੇ ਜ਼ਿਲਾ ਰਿਸੋਰਸ ਪਰਸਨ ਲੈਕਚਰਾਰ ਕਰਮਜੀਤ ਸਿੰਘ ਸਰਾਂ, ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਉਚੇਚੇ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਦੋ ਰੋਜ਼ਾ ਕੁਇਜ਼ ’ਚ ਭਾਗ ਲੈਣ ਪਹੁੰਚੇ ਵਿਦਿਆਰਥੀਆਂ, ਉਨ੍ਹਾਂ ਦੇ ਗਾਈਡ ਅਧਿਆਪਕਾਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਨੂੰ ਆਖਦਿਆਂ ਨੋਡਲ ਅਫ਼ਸਰ ਪ੍ਰਿੰਸੀਪਲ ਦੀਪਕ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ’ਚ ਪਹਿਲੀ ਅਤੇ ਦੂਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅੱਗੇ ਜ਼ਿਲਾ ਪੱਧਰੀ ਮੁਕਾਬਲੇ ’ਚ ਭਾਗ ਲੈਣਗੇ। ਉਨ੍ਹਾਂ ਮੁਕਾਬਲੇ ਦੇ ਨਿਯਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲਾ ਰਿਸੋਰਸ ਪਰਸਨ ਕਰਮਜੀਤ ਸਿੰਘ ਸਰਾਂ ਨੇ ਦੱਸਿਆ ਕਿ ਕੁਇਜ਼ ਮੁਕਾਬਲੇ ਵਿਦਿਆਰਥੀ ਦੇ ਗਿਆਨ ਨੂੰ ਪ੍ਰਗਟਾਉਣ ਅਤੇ ਟੀਮ ਦੇ ਰੂਪ ’ਚ ਕੰਮ ਕਰਨ ਵਾਸਤੇ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਛੇਵੀਂ ਤੋਂ ਅੱਠਵੀਂ ਦੇ ਜੂਨੀਅਰ ਵਰਗ ਦੇ ਮੁਕਾਬਲੇ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਦੀ ਟੀਮ ਨੇ ਪਹਿਲਾ, ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਬੀੜ ਸਿੱਖਾਂਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਨੌਵੀਂ ਤੋਂ ਦਸਵੀਂ ਜਮਾਤ ਤੱਕ ਦੇ ਸੀਨੀਅਰ ਵਰਗ ਦੇ ਕੁਇਜ਼ ’ਚ ਪੀ.ਐੱਮ.ਸ਼੍ਰੀ ਡਾ.ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਨੇ ਪਹਿਲਾ, ਸਰਕਾਰੀ ਹਾਈ ਸਕੂਲ ਔਲਖ ਨੇ ਦੂਜਾ ਅਤੇ ਸਕੂਲ ਆਫ਼ ਐਮੀਨੈਂਸ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਦੋ ਰੋਜ਼ਾ ਮੁਕਾਬਲਿਆਂ ਦੀ ਜੱਜਮੈਂਟ ਅਮਨਦੀਪ ਦਿਓੜਾ, ਭਾਰਤ ਭੂਸ਼ਨ ਜਿੰਦਲ, ਭਗਵਾਨ ਦਾਸ ਨੇ ਕੀਤੀ। ਮੁਕਾਬਲਿਆਂ ਦੀ ਸਫ਼ਲਤਾ ਲਈ ਹਰਬਿੰਦਰ ਸਿੰਘ ਸੋਢੀ, ਸੁਰਿੰਦਰਪਾਲ ਸਿੰਘ ਸੋਨੀ, ਜਸਵਿੰਦਰ ਸਿੰਘ ਪੁਰਬਾ, ਨਵਜੋਤ ਕੌਰ ਕਲਸੀ, ਜਸਪਾਲ ਕੌਰ ਗੁਰਾਇਆ ਨੇ ਅਹਿਮ ਭੂਮਿਕਾ ਅਦਾ ਕੀਤੀ। ਇਸ ਮੁਕਾਬਲੇ ’ਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ, ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਟੀਮਾਂ ਨੂੰ ਪ੍ਰਮਾਣ ਪੱਤਰ ਅਤੇ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਈਡ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਮੁਕਾਬਲੇ ਦੇ ਭਾਗੀਦਾਰਾਂ ਨੂੰ ਦੁਪਹਿਰ ਦਾ ਖਾਣਾ ਵੀ ਖੁਆਇਆ ਗਿਆ।

0
0 views