logo

ਵਿਧਾਇਕਾਂ ਵੱਲੋਂ ਮਾਡਰਨ ਜੇਲ੍ਹ ਦਾ ਦੌਰਾ,ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫਰੀਦਕੋਟ 21 ਦਸੰਬਰ (ਕੰਵਲ ਸਰਾਂ) ਆਮ ਆਦਮੀ ਪਾਰਟੀ ਦੇ ਵਿਧਾਇਕ ਹਲਕਾ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਹਲਕਾ ਜੈਤੋ ਸ. ਅਮੋਲਕ ਸਿੰਘ ਨੇ ਅੱਜ ਵਿਸ਼ੇਸ਼ ਤੌਰ ’ਤੇ ਮਾਡਰਨ ਜੇਲ੍ਹ ਦਾ ਦੌਰਾ ਕਰਕੇ ਇੱਥੇ ਮੌਜੂਦ ਕੈਦੀਆਂ /ਬੰਦੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ। ਇਸ ਦੌਰਾਨ ਕੈਦੀਆਂ ਵੱਲੋਂ ਦਰਪੇਸ਼ ਮੁੱਦਿਆਂ, ਖ਼ਾਸ ਕਰਕੇ.ਜ਼ਮਾਨਤ ਨਾਲ ਸੰਬੰਧਿਤ ਮਾਮਲਿਆਂ ਅਤੇ ਕੁਝ ਨਿੱਜੀ ਸਮੱਸਿਆਵਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਜੇਲ੍ਹ ਦੌਰੇ ਦਾ ਮਕਸਦ ਕੈਦੀਆਂ ਦੀਆਂ ਅਸਲ ਸਮੱਸਿਆਵਾਂ ਨੂੰ ਨਜ਼ਦੀਕੋਂ ਸਮਝਣਾ ਹੈ, ਤਾਂ ਜੋ ਉਨ੍ਹਾਂ ਦੇ ਨਿਪਟਾਰੇ ਲਈ ਯੋਗ ਕਦਮ ਚੁੱਕੇ ਜਾ ਸਕਣ। ਉਨ੍ਹਾਂ ਦੱਸਿਆ ਕਿ ਕਈ ਕੈਦੀਆਂ ਦੀਆਂ ਜ਼ਮਾਨਤ ਅਤੇ ਹੋਰ ਪ੍ਰਸ਼ਾਸਕੀ ਮੁੱਦਿਆਂ ਸਬੰਧੀ ਗੱਲਬਾਤ ਕੀਤੀ ਗਈ ਹੈ।ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਕੈਦੀਆਂ ਵੱਲੋਂ ਇਹ ਮੰਗ ਵੀ ਰੱਖੀ ਗਈ ਕਿ ਸਜ਼ਾਵਾਂ ਪੂਰੀਆਂ ਹੋਣ ਉਪਰੰਤ ਉਨ੍ਹਾਂ ਦੀ ਪੁਨਰਵਾਸੀ ਲਈ ਅਜਿਹਾ ਕਾਨੂੰਨੀ ਪ੍ਰਬੰਧ ਕੀਤਾ ਜਾਵੇ, ਜਿਸ ਤਹਿਤ ਉਹ.ਸਮਾਜ ਵਿੱਚ ਦੁਬਾਰਾ ਸ਼ਾਮਿਲ ਹੋ ਕੇ ਨੌਕਰੀ ਕਰ ਸਕਣ ਅਤੇ ਇੱਜ਼ਤਦਾਰ ਜੀਵਨ ਜੀਅ ਸਕਣ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਮੰਗਾਂ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ ਅਤੇ ਇਸ ਸਬੰਧੀ ਜਲਦ ਹੀ ਯੋਗ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਅਮਨਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ, ਜੇਲ ਸੁਪਰਡੈਂਟ ਇਕਬਾਲ ਸਿੰਘ, ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ, ਸਰਬਜੀਤ ਸਿੰਘ ਬਰਾੜ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਐਡਵੋਕੇਟ ਹਰਸਿਮਰਨ ਮਲਹੋਤਰਾ,ਜਗਜੀਤ ਸਿੰਘ ਜੱਗੀ, ਮਾਸਟਰ ਅਮਰਜੀਤ ਸਿੰਘ ਪਰਮਾਰ ਤੋਂ ਇਲਾਵਾ ਹੋਰ ਹਾਜ਼ਰ ਸਨ।

89
1993 views