logo

ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਿੱਚ ਪੀਟੀਐਮ ਦੌਰਾਨ “ਨਿੱਕੀਆਂ ਜਿੰਦਾਂ ਵੱਡੇ ਸਾਕੇ” ਕਿਤਾਬਾਂ ਦੀ ਸੇਵਾ, ਇਤਿਹਾਸਿਕ ਪ੍ਰਦਰਸ਼ਨੀ ਵੀ ਲਗਾਈ

ਮੱਲਾਂਵਾਲਾ: 23 ਦਸੰਬਰ ( ਤਿਲਕ ਸਿੰਘ ਰਾਏ ) — ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਵਿੱਚ ਅੱਜ ਪੇਰੈਂਟ–ਟੀਚਰ ਮੀਟਿੰਗ (ਪੀਟੀਐਮ) ਦੇ ਮੌਕੇ ’ਤੇ ਸਕੂਲ ਪ੍ਰਬੰਧਨ ਵੱਲੋਂ ਇੱਕ ਸਲਾਹਣਯੋਗ ਅਤੇ ਪ੍ਰੇਰਣਾਦਾਇਕ ਉਪਰਾਲਾ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਮੈਨੇਜਮੈਂਟ ਮੈਂਬਰਾਂ, ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਵਿਦਿਆਰਥੀਆਂ ਨੂੰ “ਨਿੱਕੀਆਂ ਜਿੰਦਾਂ ਵੱਡੇ ਸਾਕੇ” ਨਾਲ ਸੰਬੰਧਿਤ ਕਿਤਾਬਾਂ ਦੀ ਸੇਵਾ ਕੀਤੀ ਗਈ।
ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਸਕੂਲ ਦੇ ਚੇਅਰਮੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਪ੍ਰਬੰਧਨ ਦੀ ਸੋਚ ਹੈ ਕਿ ਬੱਚੇ ਕਦੇ ਵੀ ਆਪਣੇ ਇਤਿਹਾਸ ਤੋਂ ਵੱਖ ਨਾ ਹੋਣ। ਉਨ੍ਹਾਂ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਬਾਰੇ ਪੂਰੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਸੱਚ, ਹਿੰਮਤ ਅਤੇ ਕੁਰਬਾਨੀ ਵਰਗੇ ਮਹਾਨ ਗੁਣ ਆਪਣੇ ਜੀਵਨ ਵਿੱਚ ਅਪਣਾ ਸਕਣ।
ਸਕੂਲ ਪ੍ਰਬੰਧਕਾ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਉਪਰਾਲੇ ਬੱਚਿਆਂ ਵਿੱਚ ਸਿੱਖ ਇਤਿਹਾਸ ਪ੍ਰਤੀ ਸਨਮਾਨ ਅਤੇ ਜਾਗਰੂਕਤਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦਿਆਂ ਸਕੂਲ ਵੱਲੋਂ ਇੱਕ ਇਤਿਹਾਸਿਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਵੱਡੇ ਅਤੇ ਛੋਟੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਵਿਸਥਾਰ ਨਾਲ

5
478 views