logo

ਸਰਕਾਰ ਵੱਲੋਂ ਪੱਤਰਕਾਰਾਂ ਤੇ ਪੁਲਿਸ ਕੇਸ ਦਰਜ਼ ਕਰਨ ਅਤੇ ਮਜਦੂਰ ਆਗੂ ਮੁਕੇਸ਼ ਮਲੋਦ ਨੂੰ ਗ੍ਰਿਫ਼ਤਾਰ ਦੀ ਕੀਤੀ ਨਿਖੇਦੀ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਿੰਦਰ ਸਿੰਘ ਚਨਾਰਥਲ ਨੇ ਮਨਜਿੰਦਰ ਸਿੰਘ ਸਿੱਧੂ, ਮਿੰਟੂ ਗੁਰੂਸਰੀਆ,ਮਾਨਿਕ ਗੋਇਲ ਅਤੇ ਸਮੇਤ 10 ਪੱਤਰਕਾਰਾਂ ਅਤੇ ਆਰਟੀਆਈ ਕਾਰਕੁਨਾਂ ਤੇ ਲੁਧਿਆਣਾ ਦੀ ਪੁਲਿਸ ਵੱਲੋਂ ਕੀਤੇ ਪਰਚੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ‌।ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਹਰਿੰਦਰ ਸਿੰਘ ਚਨਾਰਥਲ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਚੱਕੇ ਗਏ ਇਹ ਕਦਮ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੀ ਪ੍ਰੈਸ ਦੀ ਆਜ਼ਾਦੀ ਤੇ ਹਮਲਾ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਸਰਕਾਰ ਵੱਲੋਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਕੇ ਲੋਕਾਂ ਕੀਤੇ ਜਾ ਰਹੇ ਆਰਥਿਕ ਹੱਲਿਆਂ ਦਾ ਟਾਕਰਾ ਕਰ ਰਹੇ ਲੋਕਾਂ ਦੇ ਰੋਹ ਦੀ ਪ੍ਰੈਸ ਰਾਹੀਂ ਆਵਾਜ਼ ਬੁਲੰਦ ਕੀਤੀ ਜਾਂਦੀ ਹੈ ਜਿਸ ਨੂੰ ਭਗਵੰਤ ਮਾਨ ਸਰਕਾਰ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਦਾ ਭੁਲੇਖਾ ਹੀ ਹੈ, ਹੱਕ ਸੱਚ ਦੀ ਆਵਾਜ਼ ਕਦੇ ਵੀ ਬੰਦ ਨਹੀਂ ਕੀਤੀ ਜਾ ਸਕਦੀ। ਪੱਤਰਕਾਰ ਵੀਰ ਜੋ ਵੀ ਇਸ ਝੂਠੇ ਪਰਚਿਆਂ ਦੇ ਖਿਲਾਫ ਪ੍ਰੋਗਰਾਮ ਉਲੀਕ ਦੇ ਹਨ ਉਸ ਪ੍ਰੋਗਰਾਮ ਦਾ ਡਟ ਕੇ ਸਾਥ ਦਿੱਤਾ ਜਾਵੇਗਾ
ਉਹਨਾਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਮਗਨਰੇਗਾ ਸਕੀਮ ਦਾ ਵਿਰੋਧ ਕਰਕੇ ਗਰੀਬਾਂ ਦੇ ਪੱਖੀ ਹੋਣ ਦਾ ਢੋਂਗ ਰਚ ਰਹੀ ਹੈ ਦੂਜੇ ਪਾਸੇ ਮਜ਼ਦੂਰਾਂ ਲਈ ਸੰਘਰਸ਼ ਕਰ ਰਹੇ ਆਗੂ ਨੂੰ 11 ਸਾਲ ਪੁਰਾਣੇ ਕੇਸ ਵਿੱਚ ਉਲਝਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ਆਗੂਆਂ ਨੂੰ ਜੇਲਾਂ ਵਿੱਚ ਬੰਦ ਕਰ ਰਹੀ ਹੈ ਅਤੇ ਬਾਕੀ ਆਗੂਆਂ ਨੂੰ ਵੀ ਜੇਲਾਂ ਵਿੱਚ ਬੰਦ ਕਰਕੇ ਦੀਆਂ ਸਕੀਮਾਂ ਘੜ ਰਹੀ ਹੈ ਤਾਂ ਜੋ ਲੋਕ ਵਿਰੋਧੀ ਨੀਤੀਆਂ ਲੋਕਾਂ ਤੇ ਮੜ੍ਹੀਆਂ ਜਾ ਸਕਣ। ਉਹਨਾਂ ਮੰਗ ਕੀਤੀ ਕਿ ਪੱਤਰਕਾਰਾਂ ਖਿਲਾਫ ਕੀਤਾ ਪੁਲਿਸ ਪਰਚਾ ਰੱਦ ਕੀਤਾ ਜਾਵੇ, ਮਜ਼ਦੂਰ ਆਗੂ ਮੁਕੇਸ਼ ਮਲੌਦ ਖਿਲਾਫ ਪਰਚਾ ਰੱਦ ਕਰਕੇ ਉਸ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

1
12 views