logo

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਇਆ


ਫਰੀਦਕੋਟ:19,ਜਨਵਰੀ ( ਨਾਇਬ ਰਾਜ )

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਅਤੇ ਪ੍ਰੋ. ਮੰਜੂ ਕਪੂਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਸਮਾਜਿਕ ਵਿਗਿਆਨ ਕਲੱਬ, ਯੁਵਕ ਸੇਵਾਵਾਂ ਵਿਭਾਗ ਅਤੇ ਐੱਨ.ਐੱਸ.ਐੱਸ. ਵਿਭਾਗ, ਦੇ ਸਹਿਯੋਗ ਨਾਲ ਜ਼ਿਲ੍ਹਾ ਟਰੈਫ਼ਿਕ ਪੁਲਿਸ ਫ਼ਰੀਦਕੋਟ ਵੱਲੋਂ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਡੀ.ਐੱਸ.ਪੀ. (ਹੈੱਡ ਕੁਆਰਟਰ) ਸ਼੍ਰੀ ਨਵੀਨ ਕੁਮਾਰ ਨੇ ਸ਼ਿਰਕਤ ਕੀਤੀ। ਸੈਮੀਨਾਰ ਦੇ ਪ੍ਰਬੰਧਕ ਅਤੇ ਮੰਚ ਸੰਚਾਲਕ ਪ੍ਰੋ.ਬੀਰਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਜ਼ਿਲ੍ਹਾ ਟਰੈਫ਼ਿਕ ਇੰਚਾਰਜ ਸ. ਵਕੀਲ ਸਿੰਘ ਬਰਾੜ ਅਤੇ ਜ਼ਿਲ੍ਹਾ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਸ. ਬਲਕਾਰ ਸਿੰਘ ਨੇ ਟਰੈਫ਼ਿਕ ਨਿਯਮਾਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕਰਦਿਆਂ ਦੱਸਿਆ ਕਿ ਟਰੈਫ਼ਿਕ ਜਾਗਰੂਕਤਾ ਮਹੀਨਾ ਮਿਤੀ 01-01-2026 ਤੋਂ 31-01-2026 ਤੱਕ ਮਨਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੈਮੀਨਾਰ ਵਿੱਚ ਏ.ਐੱਸ.ਆਈ. ਸ. ਮਨਦੀਪ ਸਿੰਘ, ਸ. ਲਖਵੀਰ ਸਿੰਘ, ਸ. ਸਰਬਜੀਤ ਸਿੰਘ, ਹੈੱਡ ਕਾਂਸਟੇਬਲ ਅਨੂ ਬਾਲਾ ਵੀ ਸ਼ਾਮਿਲ ਹੋਏ।
ਇਸ ਦੌਰਾਨ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਅਤੇ ਸਮੂਹ ਸਟਾਫ਼ ਨੇ ਅਨੂ ਬਾਲਾ ਨੂੰ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਹੋਣ ਲਈ ਚੁਣੇ ਜਾਣ ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਕਾਲਜ ਦੇ ਸਟਾਫ਼ ਵਿੱਚੋਂ ਪ੍ਰੋ. ਸੰਦੀਪ ਸਿੰਘ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਿਮੀ ਅਤੇ ਵਿਦਿਆਰਥੀ ਹਾਜ਼ਰ ਸਨ। ਅੰਤ ਵਿੱਚ ਪ੍ਰਿੰਸੀਪਲ ਅਤੇ ਸਮੂਹ ਪ੍ਰੋਫ਼ੈਸਰ ਸਾਹਿਬਾਨ ਵੱਲੋਂ ਡੀ.ਐੱਸ.ਪੀ. ਸਾਬ ਅਤੇ ਟਰੈਫ਼ਿਕ ਪੁਲਿਸ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

13
976 views