logo

ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਰਾਸਟਰੀ ਵੋਟਰ ਦਿਵਸ ਮਨਾਇਆ

ਫਰੀਦਕੋਟ 25 ਜਨਵਰੀ (ਕੰਵਲ ਸਰਾਂ )-ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਮੇਰਾ ਯੁਵਾ ਭਾਰਤ ਫਰੀਦਕੋਟ ਵੱਲੋਂ ਰਾਸਟਰੀ ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸਰਦਾਰ ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਮੁੱਖ ਮਹਿਮਾਨ ਅਮਨਦੀਪ ਸਿੰਘ ਬਾਬਾ ਮਾਰਕੀਟ ਕਮੇਟੀ ਫਰੀਦਕੋਟ ਦੇ ਚੇਅਰਮੈਨ ਸਨ। ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਿ੍ੰਸੀਪਲ ਗਰਪੀ੍ਤ ਸਿੰਘ ਜੋਤੀ ਸੰਸਥਾ ਦੇ ਮੁੱਖੀ ਸਨ।ਇੰਸਟ੍ਰਕਟਰ ਗੁਰਜੰਟ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਰਾਸਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ ਕੀਤੇ । ਮਨਜੀਤ ਸਿੰਘ ਭੁੱਲਰ ਨੇ ਰਾਸਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਕਿ ਹਰ ਯੋਗ ਨਾਗਰਿਕ ਨੂੰ ਬਿਨਾ ਕਿਸੇ ਡਰ ਦਬਾਅ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ ਚੋਣਾ ਚ ਵੱਧ ਤੋਂ ਵੱਧ ਭਾਗੀਦਾਰੀ ਨਾਲ ਹੀ ਲੋਕਤੰਤਰਿਕ ਪ੍ਣਾਲੀ ਨੂੰ ਮਜਬੂਤੀ ਮਿਲਦੀ ਹੈ ਅਤੇ ਇਕ ਜਵਾਬਦੇਹ ਸਚੇਤ ਅਤੇ ਮਜ਼ਬੂਤ ਸਮਾਜ ਦੀ ਸਥਾਪਨਾ ਸੰਭਵ ਹੁੰਦੀ ਹੈ। ਰਾਸਟਰੀ ਵੋਟਰ ਦਿਵਸ ਦਾ ਮਕਸਦ ਨੌਜਵਾਨ ਅਤੇ ਸਾਰੇ ਨਾਗਰਿਕ ਨੂੰ ਵੋਟ ਦੇਣ ਦੇ ਅਧਿਕਾਰ ਬਾਰੇ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਚੋਣਾਂ ਵਿੱਚ ਭਾਗ ਲੈਣ ਲਈ ਪੇਰਰਿਤ ਕਰਨਾ ਹੈ। ਇਹ ਦਿਵਸ ਭਾਰਤ ਦੇ ਚੋਣ ਆਯੋਗ ਦੀ ਸਥਾਪਨਾ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਇਸ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਵੋਟਰ ਦਿਵਸ ਨਾਲ ਸੰਬੰਧਿਤ ਆਪਣੇ ਵੱਖ-ਵੱਖ ਵਿਚਾਰ ਪੇਸ਼ ਕੀਤੇ। ਵੋਟ ਪਾਉਣ ਦੇ ਅਧਿਕਾਰ ਅਤੇ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਗੁਰਜੰਟ ਸਿੰਘ ਨੇ ਨੈਸ਼ਨਲ ਵੋਟਰ ਦਿਵਸ ਸਬੰਧੀ ਸਾਰਿਆ ਨੂੰ ਸੌ ਚੁਕਾਈ । ਬੇਅੰਤ ਸਿੰਘ ਕਨਗੋ ਨੇ ਵੋਟਾਂ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਅਤੇ 18 ਸਾਲ ਦੇ ਬੱਚਿਆਂ ਨੂੰ ਵੋਟ ਬਣਾਉਣ ਅਤੇ ਲੋਕਾਂ ਨੂੰ ਚੋਣਾਂ ਸਬੰਧੀ ਜਾਗੁਕਰਤਾ ਫਲਾਉਣ ਲਈ ਅਪੀਲ ਕੀਤੀ। ਸਰਦਾਰ ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਲੋਕਤੰਤਰ ਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਅਤੇ ਸੁਤੰਤਰ, ਨਿਰਪੱਖ ਅਤੇ ਸਾਤੀਮਈ ਚੋਣਾ ਦੇ ਮਾਣ ਨੂੰ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਇਚਾਰੇ ਭਾਸ਼ਾ ਜਾ ਕਿਸੇ ਵੀ ਕਿਸਮ ਦੇ ਲਾਲਚ ਦੇ ਪ੍ਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੇ ਜੋਰ ਦਿੱਤਾ। ਮਨਜੀਤ ਸਿੰਘ ਭੁੱਲਰ , ਅਮਨਦੀਪ ਸਿੰਘ ਬਾਬਾ ਚੇਅਰਮੈਨ ਨੇ ਜਿਹੜੇ ਵਿਦਿਆਰਥੀ ਨੇ ਇਸ ਸਾਲ ਨਵੀ ਵੋਟ ਬਣਾਈ ਹੈ ਅਤੇ ਚੋਣਾ ਵਿੱਚ ਪਹਿਲੀ ਬਾਰ ਮੱਤਦਾਨ ਕਰਨਗੇ ਉਹਨਾਂ ਨੂੰ ਮੈਡਲ ,ਕੈਪ ਅਤੇ ਬੈਚ ਦੇਣ ਉਪਰੰਤ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਮੁੱਖ ਮਹਿਮਾਨ ਅਤੇ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੈ ਸਨਮਾਨਿਤ ਕੀਤਾ ਗਿਆ।ਮੇਰਾ ਯੁਵਾ ਭਾਰਤ ਵੱਲੋਂ ਰਿਫਰੈਸ਼ਮੈਂਟ ਦਿੱਤੀ ਗਈ। ਮਨਜੀਤ ਸਿੰਘ ਭੁੱਲਰ ਵੱਲੋਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਰੇ ਵਿਦਿਆਰਥੀਆਂ ਦਾ ਅਤੇ ਕਮੇਟੀ ਮੈਂਬਰ, ਸਟਾਫ ਮੈਂਬਰ ਤਰਸੇਮ ਸਿੰਘ, ਪਰਮਿੰਦਰ ਸਿੰਘ, ਲਖਵਿੰਦਰ ਸਿੰਘ, ਮੈਡਮ ਪੀਤੀ ਕੌੜਾ,ਮੈਡਮ ਜਸਪ੍ਰੀਤ ਕੌਰ ਮੈਡਮ ਹਰਜਿੰਦਰ ਕੌਰ ਆਦਿ ਦਾ ਪਰੋਗਰਾਮ ਨੂੰ ਸਫ਼ਲ ਬਨਾਉਣ ਲਈ ਧੰਨਵਾਦ ਕੀਤਾ ਇਸ ਤੋਂ ਉਪਰੰਤ ਮੇਰਾ ਯੁਵਾ ਭਾਰਤ ਫਰੀਦਕੋਟ ਵੱਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਵਿਦਿਆਰਥੀਆਂ,ਯੁਥ ਕਲੱਬਾ ਦੇ ਵਲੰਟੀਅਰ ਸਟਾਫ ਮੈਂਬਰਾਂ ਰਾਹੀਂ ਵੋਟਰ ਦਿਵਸ ਨਾਲ ਸੰਬੰਧਿਤ ਵਿਸਾਲ ਰੈਲੀ ਕੱਢੀ ਗਈ ।

2
792 views