logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਮਾਣਾ ਪਟਿਆਲਾ ਰੋਡ ਤੇ ਹੋਇਆ ਭਿਆਨਕ ਐਕਸੀਡੈਂਟ

(ਪੱਤਰਕਾਰ ਕਰਮਜੀਤ ਸਿੰਘ ਕਤਰ)
ਸਮਾਣਾ-ਪਟਿਆਲਾ ਸੜਕ ‘ਤੇ ਪੀਆਰਟੀਸੀ ਬੱਸ ਅਤੇ ਕਾਰ ਦੀ ਭਿਆਨਕ ਟੱਕਰ
ਕਾਰ ਡਰਾਈਵਰ ਦੀ ਮੌਕੇ ‘ਤੇ ਮੌਤ, ਮਹਿਲਾ ਤੇ ਬੱਚਾ ਗੰਭੀਰ ਜ਼ਖਮੀ, ਪਿੰਡ ਫਤਿਹਪੁਰ ਤੋਂ ਪਹਿਲਾਂ ਸਵੇਰੇ ਕਰੀਬ 5:30 ਵਜੇ PRTC ਦੀ ਬੱਸ ਅਤੇ ਇੱਕ ਕਾਰ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਇੱਕ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਬੱਸ ਦਾ ਕੰਡਕਟਰ ਵੀ ਜ਼ਖਮੀ ਹੋਇਆ ਹੈ।ਬੱਸ ਦੀ ਪਟਿਆਲਾ ਪਾਸੇ ਤੋਂ ਆ ਰਹੀ ਕਾਰ ਨਾਲ ਟੱਕਰ ਹੋ ਗਈ। ਕਾਰ ਸਵਾਰ ਹਰਿਆਣਾ ਦੇ ਅੰਬਾਲਾ ਪਾਸੇ ਤੋਂ ਸਮਾਣਾ ਪੁਲਿਸ ਕਾਲੋਨੀ ਵਾਪਸ ਆ ਰਹੇ ਸਨ।
ਜ਼ਖਮੀਆਂ ਨੂੰ ਤੁਰੰਤ ਸਮਾਣਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।
ਸਿਟੀ ਪੁਲਿਸ ਸਮਾਣਾ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ ਪਰਿਵਾਰ ਹਰਿਆਣਾ ਵਿੱਚ ਇਕ ਸਮਾਗਮ ਤੋਂ ਵਾਪਸ ਆ ਰਿਹਾ ਸੀ ਅਤੇ ਸਮਾਣਾ ਪੁਲਿਸ ਕਾਲੋਨੀ ਵਿੱਚ ਰਹਿੰਦਾ ਹੈ।

43
1934 views

Comment