logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਰੀਦਕੋਟ ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਲਈ “ਸਿਹਤ ਸੰਘਰਸ਼ ਕਮੇਟੀ – ਫਰੀਦਕੋਟ” ਬਣਾਉਣ ਦੀ ਪਹਲ - ਅਰਸ਼ ਸੱਚਰ





ਫਰੀਦਕੋਟ 10.03.26(ਨਾਇਬ ਰਾਜ)



ਫਰੀਦਕੋਟ ਵਿੱਚ ਲੋਕਾਂ ਨੂੰ ਬਿਹਤਰ, ਪਾਰਦਰਸ਼ੀ ਅਤੇ ਜ਼ਿੰਮੇਵਾਰ ਸਿਹਤ ਸੇਵਾਵਾਂ ਮਿਲਣ ਨੂੰ ਯਕੀਨੀ ਬਣਾਉਣ ਲਈ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਇੱਕ ਮਹੱਤਵਪੂਰਨ ਪਹਲ ਕੀਤੀ ਗਈ ਹੈ। ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ “ਸਿਹਤ ਸੰਘਰਸ਼ ਕਮੇਟੀ – ਫਰੀਦਕੋਟ” ਬਣਾਉਣ ਦੀ ਪੇਸ਼ਕਸ਼ ਕੀਤੀ ਹੈ।



ਅਰਸ਼ ਸੱਚਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਮਾਲਵਾ ਖੇਤਰ ਦਾ ਇੱਕ ਮਹੱਤਵਪੂਰਨ ਸਿਹਤ ਕੇਂਦਰ ਹੈ, ਜਿੱਥੇ ਹਰ ਰੋਜ਼ ਹਜ਼ਾਰਾਂ ਮਰੀਜ਼ ਇਲਾਜ ਲਈ ਆਉਂਦੇ ਹਨ। ਪਰ ਕਈ ਵਾਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਇਲਾਜੀ ਸਹੂਲਤਾਂ, ਪ੍ਰਬੰਧਕੀ ਕਾਰਜਵਾਹੀ ਅਤੇ ਸਹੂਲਤਾਂ ਦੀ ਉਪਲਬਧਤਾ ਸਬੰਧੀ ਚਿੰਤਾਵਾਂ ਸਾਹਮਣੇ ਆਉਂਦੀਆਂ ਹਨ, ਜਿਨ੍ਹਾਂ ਨੂੰ ਸਮਾਜਿਕ ਅਤੇ ਜਨਹਿੱਤ ਦੇ ਨਜ਼ਰੀਏ ਨਾਲ ਗੰਭੀਰਤਾ ਨਾਲ ਦੇਖਣ ਦੀ ਲੋੜ ਹੈ।



ਉਨ੍ਹਾਂ ਨੇ ਕਿਹਾ ਕਿ ਸਿਹਤ ਸੇਵਾਵਾਂ ਨਾਲ ਜੁੜੇ ਮੁੱਦੇ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ ਹੁੰਦੇ, ਬਲਕਿ ਇਹ ਸਮਾਜ ਦੇ ਸਾਰੇ ਵਰਗਾਂ ਦੀ ਸਾਂਝੀ ਜ਼ਿੰਮੇਵਾਰੀ ਹੁੰਦੀ ਹੈ। ਇਸ ਲਈ ਫਰੀਦਕੋਟ ਵਿੱਚ ਇੱਕ ਸਾਂਝਾ ਪਲੇਟਫਾਰਮ ਬਣਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ, ਜਿਸ ਰਾਹੀਂ ਮਰੀਜ਼ਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾਵੇ, ਪਾਰਦਰਸ਼ਤਾ ਵਧਾਈ ਜਾਵੇ ਅਤੇ ਸਿਹਤ ਪ੍ਰਣਾਲੀ ਵਿੱਚ ਸੁਧਾਰ ਲਈ ਸੰਵਾਦ ਅਤੇ ਸਹਿਯੋਗ ਨੂੰ ਮਜ਼ਬੂਤ ਕੀਤਾ ਜਾਵੇ।



ਅਰਸ਼ ਸੱਚਰ ਨੇ ਦੱਸਿਆ ਕਿ ਇਸ ਮਕਸਦ ਲਈ “ਸਿਹਤ ਸੰਘਰਸ਼ ਕਮੇਟੀ – ਫਰੀਦਕੋਟ” ਬਣਾਉਣ ਦੀ ਪਹਲ ਕੀਤੀ ਜਾ ਰਹੀ ਹੈ, ਜਿਸ ਵਿੱਚ ਕਿਸਾਨ ਜਥੇਬੰਦੀਆਂ, ਪਿੰਡ ਪੰਚਾਇਤਾਂ, ਸਮਾਜਿਕ ਸੰਸਥਾਵਾਂ, ਡਾਕਟਰਾਂ, ਵਕੀਲਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।



ਉਨ੍ਹਾਂ ਨੇ ਸਾਰੇ ਸਮਾਜਿਕ ਸੰਸਥਾਵਾਂ ਅਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਇਸ ਜਨਹਿੱਤ ਮੁਹਿੰਮ ਵਿੱਚ ਸ਼ਾਮਲ ਹੋ ਕੇ ਸਿਹਤ ਸੇਵਾਵਾਂ ਦੀ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਧਾਰ ਲਈ ਆਪਣਾ ਯੋਗਦਾਨ ਪਾਓ, ਤਾਂ ਜੋ ਮਰੀਜ਼ਾਂ ਨੂੰ ਬਿਹਤਰ ਇਲਾਜ ਅਤੇ ਸਹੂਲਤਾਂ ਮਿਲ ਸਕਣ।



ਅੰਤ ਵਿੱਚ ਅਰਸ਼ ਸੱਚਰ ਨੇ ਕਿਹਾ ਕਿ ਜਲਦੀ ਹੀ ਇਸ ਸੰਬੰਧ ਵਿੱਚ ਇੱਕ ਸਾਂਝੀ ਮੀਟਿੰਗ ਕਰਕੇ ਅਗਲੇ ਕਦਮਾਂ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ।

2
403 views

Comment