ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆ ਅਤੇ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਵਿੱਖੇ SOG ਤੇ ਲੋਕਲ ਪੁਲਿਸ ਵੱਲੋਂ ਵਰਦੇ ਮੀਂਹ ਵਿੱਚ ਚਲਾਇਆ ਸਪੈਸ਼ਲ ਸਰਚ ਅਭਿਆਨ
ਅੰਮ੍ਰਿਤਸਰ,18 ਮਾਰਚ 2026 (ਅਭਿਨੰਦਨ ਸਿੰਘ)
ਸ੍ਰੀ ਗੁਰਪ੍ਰੀਤ ਸਿੰਘ ਭੁੱਲਰ,ਆਈ.ਪੀ.ਐਸ, ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆ ਵਿੱਚ ਸਪੈਸ਼ਲ ਗਸ਼ਤ ਅਤੇ ਸ਼ਹਿਰ ਦੇ ਅੰਦਰੂਨ ਤੇ ਬਾਹਰਵਾਰ ਇਲਾਕਿਆ ਵਿੱਚ ਸਪੈਸ਼ਲ ਨਾਕਾਬੰਦੀ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਨਾਉਂਣ ਲਈ ਅਭਿਆਨ ਚਲਾਇਆ ਗਿਆ ਹੈ।
ਜਿਸਦੀ ਲੜੀ ਵਿੱਚ ਅੱਜ ਮਿਤੀ 18-03-2026 ਲੋਕਲ ਪੁਲਿਸ ਤੇ ਐਸ.ਓ.ਜੀ (ਸਪੈਸ਼ਲ ਓਪਰੇਸ਼ਨ ਗਰੁੱਪ) ਦੇ ਕਮਾਂਡੋਂ ਦੇ ਜਵਾਨਾ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆ ਥਾਣਾ ਯਾਸ਼ੀਨ ਰੋਡ, ਲਿਬਰਟੀ ਮਾਰਕਿਟ, ਹੈਰੀਟੇਜ਼ ਸਟ੍ਰਿਟ, ਕਟੜਾ ਜੈਮਲ ਸਿੰਘ, ਗੁਰੂ ਬਜ਼ਾਰ, ਰਣਜੀਤ ਐਵੀਨਿਊ ਦੇ ਵੱਖ-ਵੱਖ ਬਲਾਕਾ ਵਿੱਚ ਗਸ਼ਤ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਕਰਕੇ ਉਹਨਾਂ ਦੇ ਵੇਰਵੇ ਨੋਟ ਕੀਤੇ ਗਏ ਅਤੇ ਇਸਤੋਂ ਇਲਾਵਾ ਬੱਸ ਸਟੈਂਡ ਤੇ ਰੇਲਵੇ ਸਟੇਸ਼ਨ ਵਿੱਖੇ ਸਰਚ ਕਰਕੇ ਕੋਨਾ ਕੋਨਾ ਖੰਘਾਲਿਆ ਗਿਆ ਅਤੇ ਆਉਣ ਜਾਣ ਵਾਲੇ ਵਿਅਕਤੀਆਂ ਦੇ ਬੈਗਜ਼ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਬਿਨਾਂ ਵਜ੍ਹਾਂ ਘੁੰਮ ਰਹੇ ਵਿਅਕਤੀਆਂ ਪਾਸੋਂ ਡੂਘਿਆਈ ਨਾਲ ਪੁੱਛਗਿੱਛ ਕਰਕੇ ਉਹਨਾਂ ਨੂੰ ਖਦੇੜਿਆ ਗਿਆ।
ਪਬਲਿਕ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਅਗਰ ਉਹਨਾਂ ਦੇ ਇਲਾਕਾ ਵਿੱਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਦਾ ਹੈ ਤਾਂ ਉਸਦੀ ਸੂਚਨਾਂ ਤੁਰੰਤ ਪੁਲਿਸ ਨਾਲ ਸ਼ਾਂਝੀ ਕੀਤੀ ਜਾਵੇ ਤੇ ਸੂਚਨਾਂ ਦੇਣ ਵਾਲੇ ਦਾ ਨਾਮ ਪਤਾ ਪੁਰਨ ਤੌਰ ਤੇ ਗੁਪਤ ਰੱਖਿਆ ਜਾਵੇਗ। ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਪਬਲਿਕ ਦੀ ਸੁਰੱਖਿਆ ਤੇ ਉਹਨਾ ਦੀ ਰਾਖੀ ਲਈ 24 ਘੰਟੇ ਤੱਤਪਰ ਹੈ।