logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਮੋਗਾ ਦੇ ਪਿੰਡ ਮਧੇਕੇ ਨਾਲ ਸੰਬੰਧਿਤ ਜਮੀਨੀ ਵਿਵਾਦ ਦੇ ਮਾਮਲੇ

ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਮੋਗਾ ਦੇ ਪਿੰਡ ਮਧੇਕੇ ਨਾਲ ਸੰਬੰਧਿਤ ਜਮੀਨੀ ਵਿਵਾਦ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਿਹਾ ਕਿ ਇਹ ਮਾਮਲਾ ਸਿਰਫ ਪਰਿਵਾਰਕ ਝਗੜਾ ਨਹੀਂ, ਸਗੋਂ ਪੁਲਿਸ ਪ੍ਰਣਾਲੀ ਵਿੱਚ ਫੈਲੀ ਰਿਸ਼ਵਤਖੋਰੀ ਦਾ ਇੱਕ ਵੱਡਾ ਉਦਾਹਰਨ ਬਣ ਕੇ ਸਾਹਮਣੇ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਦੋਸ਼ਾਂ ਅਨੁਸਾਰ DSP ਵੱਲੋਂ ਰਿਸ਼ਵਤ ਲੈ ਕੇ ਮਾਮਲੇ ਨੂੰ ਪ੍ਰਭਾਵਿਤ ਕੀਤਾ ਗਿਆ ਹੈ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਰਾਜੀਨਾਮਾ ਕਰਵਾਇਆ ਗਿਆ ਹੈ, ਤਾਂ ਇਹ ਬਹੁਤ ਹੀ ਗੰਭੀਰ ਗੱਲ ਹੈ ਅਤੇ ਇਸ ਨਾਲ ਲੋਕਾਂ ਦਾ ਪੁਲਿਸ ’ਤੇ ਭਰੋਸਾ ਟੁੱਟਦਾ ਹੈ।
ਗੁਰਸੇਵਕ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਹਮੇਸ਼ਾਂ ਪੀੜਤਾਂ ਦੇ ਨਾਲ ਖੜ੍ਹਾ ਰਹੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਨਾਈਨਸਾਫੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਸਬੰਧੀ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਲਿਖਤੀ ਪੱਤਰ ਭੇਜ ਕੇ DSP ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੀੜਤ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਸੰਘਰਸ਼ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਨਾਲ ਲੈ ਕੇ ਆੰਦੋਲਨ ਸ਼ੁਰੂ ਕੀਤਾ ਜਾਵੇਗਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ ਅਤੇ ਕੋਈ ਵੀ ਅਧਿਕਾਰੀ ਕਾਨੂੰਨ ਤੋਂ ਉੱਪਰ ਨਹੀਂ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

0
12 views

Comment