ਐਸ ਐਸ ਐਮ ਕਾਲਜ ਦੀਨਾਨਗਰ ਵਿੱਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ
ਗੁਰਦਾਸਪੁਰ 24 ਮਾਰਚ
ਅੱਜ ਐਸ ਐਸ ਐਮ ਕਾਲਜ ਦੀਨਾਨਗਰ ਵਿਖੇ ਸ਼ਹੀਦ ਭਗਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਰਮੇਸ਼ ਪਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ਦੀਨਾਨਗਰ ਅਤੇ ਐਨ ਐਸ ਐਸ ਵਿਭਾਗ ਵੱਲੋਂ ਸੰਯੁਕਤ ਰੂਪ ਵਿੱਚ ਸ਼ਹੀਦ ਭਗਤ ਸਿੰਘ ,ਰਾਜਗੁਰੂ ਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸੁਸਾਇਟੀ ਦੇ ਵਾਇਸ ਪ੍ਰਧਾਨ ਮਾਸਟਰ ਭਪਿੰਦਰ ਸਿੰਘ ਜੀ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ ਗਈ ।ਕਾਲਜ ਦੇ ਪ੍ਰਿੰਸੀਪਲ ਆਰ ਕੇ ਤੁਲੀ ਜੀ ਨੂੰ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸੋਸਾਇਟੀ ਦੇ ਜਨਰਲ ਸਕੱਤਰ ਕਿਰਪਾਲ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਅੱਜ ਦੇ ਨੌਜਵਾਨਾਂ ਨੂੰ ਸ਼ਹੀਦਾਂ ਦੇ ਨਕਸ਼ੇ ਕਦਮ ਉਪਰ ਚਲਦੇ ਹੋਏ ਦੇਸ਼ ਦੀ ਨਿਸਕਾਮ ਭਾਵਨਾ ਨਾਲ ਸੇਵਾ ਕਰਨੀ ਚਾਹੀਦੀ ਹੈ। ਪ੍ਰਿੰਸੀਪਲ ਆਰਕੇ ਤੁਲੀ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਨ ਰਹੇ ਹਾਂ। ਸੁਸਾਇਟੀ ਦੇ ਪ੍ਰੈੱਸ ਸਕੱਤਰ ਪ੍ਰੋਫੈਸਰ ਸੁਬੀਰ ਰਗਬੋਤਰ ਜੀ ਨੇ ਸ਼ਹੀਦ ਭਗਤ ਸਿੰਘ ਅਤੇ ਕ੍ਰਾਂਤੀਕਾਰੀ ਸ਼ਹੀਦਾਂ ਦੇ ਜੀਵਨ ਬਾਰੇ ਖੁੱਲ ਕੇ ਜਾਣਕਾਰੀ ਦਿੱਤੀ। ਐਸ ਡੀ ਓ ਹੇਮ ਰਾਜ, ਪ੍ਰੋ : ਕੰਵਲਜੀਤ ਕੌਰ ਅਤੇ ਹੋਰ ਬੁਲਾਰਿਆਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ,ਅਤੇ ਸੁਖਦੇਵ ਦੇ ਜੀਵਨ ਬਾਰੇ ਕਵਿਤਾਵਾਂ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸੁਭਾਸ਼ ਕੁਮਾਰ, ਜੋਧ ਰਾਜ , ਦੀਪਕ ਸਿੰਗਲਾ,ਤੀਰਥ ਰਾਜ ਸੁਰਿੰਦਰ ਸਿੰਘ,,ਡਾਕਟਰ ਸੁਭਾਸ, ਠਾਕੁਰ ਸੁਭਾਸ ਸਿੰਘ, ਪ੍ਰੋ : ਕੰਵਲਜੀਤ ਕੌਰ, ਪ੍ਰੋ: ਰੰਜਨ ਹਾਡਾਂ ਪ੍ਰੋ:ਸੁਸ਼ਮਾ ਦੇਵੀ, ਪ੍ਰੋ,: ਕਵਿਤਾ, ਪ੍ਰੋ: ਮਨਜੀਤ, ਪ੍ਰੋ: ਸ਼ਿਵਾਨੀ ਠਾਕੁਰ ਪ੍ਰੋ: ਅਮਰਜੀਤ ਕੌਰ, ਪ੍ਰੋ: ਬੰਧਨਾ,ਕਾਲਜ ਦੇ ਵਿਦਿਆਰਥੀ ਹਾਜ਼ਰ ਸਨ।।