logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

AGTF ਦਾ ਵੱਡਾ ਐਕਸ਼ਨ — ਗੈਂਗਸਟਰਾਾਂ 'ਤੇ ਕਸੇਗਾ ਸ਼ਿਕੰਜਾ


ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ AGTF (Anti Gangster Task Force) ਨੇ ਵੱਡੀ ਕਾਰਵਾਈ ਦੀ ਤਿਆਰੀ ਕਰ ਲਈ ਹੈ। ਜਾਣਕਾਰੀ ਅਨੁਸਾਰ, ਇੰਸਪੈਕਟਰ ਹਰਿੰਦਰ ਸੇਖੋਂ ਅਤੇ ਸਤਿੰਦਰ ਦੁਹਾਨ ਦੀ ਅਗਵਾਈ ਹੇਠ ਗੈਂਗਸਟਰਾਾਂ ਖ਼ਿਲਾਫ਼ ਤਿੱਖੀ ਮੁਹਿੰਮ ਚਲਾਈ ਜਾਵੇਗੀ।
ਸੂਤਰਾਂ ਮੁਤਾਬਕ, ਇਹ ਟੀਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਗਰਮ ਗੈਂਗਾਂ ਨੂੰ ਨਿਸ਼ਾਨਾ ਬਣਾਉਂਦੀ ਹੋਈ ਉਨ੍ਹਾਂ ਦੇ ਨੈੱਟਵਰਕ ਨੂੰ ਤੋੜਨ ‘ਤੇ ਫੋਕਸ ਕਰੇਗੀ। ਖਾਸ ਕਰਕੇ ਨਸ਼ਾ ਤਸਕਰੀ, ਫਿਰੌਤੀ ਅਤੇ ਹਥਿਆਰਾਂ ਦੀ ਸਮੱਗਲਿੰਗ ਨਾਲ ਜੁੜੇ ਮਾਮਲਿਆਂ ‘ਤੇ ਸਖ਼ਤ ਕਾਰਵਾਈ ਹੋਵੇਗੀ।
ਇੰਸਪੈਕਟਰ ਹਰਿੰਦਰ ਸੇਖੋਂ ਨੇ ਕਿਹਾ ਕਿ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ, ਸਤਿੰਦਰ ਦੁਹਾਨ ਨੇ ਦੱਸਿਆ ਕਿ ਆਧੁਨਿਕ ਤਕਨੀਕ ਅਤੇ ਖੁਫੀਆ ਜਾਣਕਾਰੀ ਦੀ ਮਦਦ ਨਾਲ ਗੈਂਗਸਟਰਾਾਂ ਦੇ ਜਾਲ ਨੂੰ ਤੋੜਿਆ ਜਾਵੇਗਾ।
ਪੰਜਾਬ ਪੁਲਿਸ ਦਾ ਇਹ ਕਦਮ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਵਧਾਉਣ ਅਤੇ ਅਪਰਾਧ ‘ਤੇ ਕਾਬੂ ਪਾਉਣ ਵੱਲ ਇੱਕ ਵੱਡੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।
Tricity Times

1
35 views

Comment