logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਸਾਖੀ ਪੰਜਾਬੀਆਂ ਦੀ ਸਾਂਝ ਤੇ ਸੇਵਾ ਦਾ ਪ੍ਰਤੀਕ - ਕਰੁਨ ਕੌੜਾ

ਪਟਿਆਲਾ ਦਿਹਾਤੀ, 13 ਅਪ੍ਰੈਲ 2026: ਵਿਸਾਖੀ ਦੇ ਪਵਿੱਤਰ ਅਵਸਰ ਉੱਤੇ ਇਲਾਕੇ ਵਿੱਚ ਗੁਰੂ ਕਾ ਲੰਗਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਾਗ ਲਿਆ। ਸਵੇਰ ਤੋਂ ਹੀ ਸੰਗਤਾਂ ਦਾ ਆਉਣਾ ਸ਼ੁਰੂ ਹੋ ਗਿਆ ਸੀ। ਸੇਵਾਦਾਰਾਂ ਵੱਲੋਂ ਨਿਸ਼ਕਾਮ ਸੇਵਾ ਕਰਦਿਆਂ ਲੰਗਰ ਦੀ ਤਿਆਰੀ ਅਤੇ ਵੰਡ ਬੜੇ ਸੁਚੱਜੇ ਢੰਗ ਨਾਲ ਕੀਤੀ ਗਈ। ਹਰ ਵਰਗ ਦੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਇਕੱਠੇ ਲੰਗਰ ਛਕਿਆ, ਜਿਸ ਨਾਲ ਸਾਂਝ, ਇਕਤਾ ਅਤੇ ਭਾਈਚਾਰੇ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਲੋਕਾਂ ਵਿੱਚ ਖਾਸ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਇਸ ਸੇਵਾ ਕਾਰਜ ਵਿੱਚ ਭਾਜਪਾ ਆਗੂ ਕਰੁਨ ਕੌੜਾ ਦੀ ਅਗਵਾਈ ਰਹੀ, ਜਿਨ੍ਹਾਂ ਨੇ ਖੁਦ ਵੀ ਸੇਵਾ ਵਿੱਚ ਹਿੱਸਾ ਲੈਂਦਿਆਂ ਸੰਗਤਾਂ ਨੂੰ ਲੰਗਰ ਵੰਡਿਆ ਅਤੇ ਸੇਵਾਦਾਰਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਕਿਹਾ ਕਿ ਵਿਸਾਖੀ ਸਿਰਫ਼ ਖੁਸ਼ੀ ਦਾ ਤਿਉਹਾਰ ਹੀ ਨਹੀਂ, ਸਗੋਂ ਸੇਵਾ, ਸਾਂਝ ਅਤੇ ਮਨੁੱਖਤਾ ਦੇ ਮੂਲ ਨੂੰ ਅਪਣਾਉਣ ਦਾ ਵੀ ਮੌਕਾ ਹੈ। ਉਨ੍ਹਾਂ ਨੇ ਸੇਵਾਦਾਰਾਂ ਦੀ ਭੂਮਿਕਾ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਯੋਗਦਾਨ ਨਾਲ ਹੀ ਇਸ ਤਰ੍ਹਾਂ ਦੇ ਸਮਾਗਮ ਸਫਲ ਬਣਦੇ ਹਨ ਅਤੇ ਸਮਾਜ ਵਿੱਚ ਇਕਤਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਕਰੁਨ ਕੌੜਾ ਅਤੇ ਹੋਰ ਆਗੂਆਂ ਵੱਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਕਿਸਾਨਾਂ ਅਤੇ ਆੜਤੀਆਂ ਨਾਲ ਵੱਖ-ਵੱਖ ਮੁੱਦਿਆਂ ‘ਤੇ ਵਿਸਥਾਰ ਨਾਲ ਗੱਲਬਾਤ ਕੀਤੀ। ਦੌਰੇ ਦੌਰਾਨ ਮੰਡੀ ਵਿੱਚ ਚੱਲ ਰਹੀਆਂ ਗਤੀ ਵਿਧੀਆਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੇ ਮੌਜੂਦਾ ਹਾਲਾਤ ਬਾਰੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਹਾਸਲ ਕੀਤੀ। ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰਦਿਆਂ ਦੱਸਿਆ ਕਿ ਇਸ ਸਾਲ ਅਚਾਨਕ ਹੋਈ ਬਾਰਿਸ਼, ਤੇਜ਼ ਹਵਾਵਾਂ ਅਤੇ ਮੌਸਮ ਵਿੱਚ ਆਏ ਤਬਦੀਲੀਆਂ ਕਾਰਨ ਕਣਕ ਦੀ ਫਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਇਸ ਨੁਕਸਾਨ ਕਾਰਨ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੀ ਮਿਹਨਤ ‘ਤੇ ਵੀ ਅਸਰ ਪਿਆ ਹੈ। ਮੰਡੀ ਵਿੱਚ ਹੋਈ ਇਸ ਗੱਲਬਾਤ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਉਨ੍ਹਾਂ ਨਾਲ ਮਿਲ ਕੇ ਸੰਭਾਵੀ ਹੱਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਉੱਚ ਪੱਧਰ ਤੱਕ ਪਹੁੰਚਾ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਕਰੁਨ ਕੌੜਾ ਨੇ ਸਮਾਗਮ ਦੇ ਅੰਤ ਵਿੱਚ ਸੇਵਾਦਾਰਾਂ, ਸੰਗਤਾਂ ਅਤੇ ਸਮੂਹ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ, ਜਿਨ੍ਹਾਂ ਦੇ ਯੋਗਦਾਨ ਨਾਲ ਇਹ ਸਮਾਗਮ ਸਫਲਤਾ ਪੂਰਵਕ ਸੰਪੰਨ ਹੋਇਆ। ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਸਮਰਪਣ ਭਾਵਨਾ ਨੇ ਇਸ ਮੌਕੇ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ ਅਤੇ ਸਮਾਜ ਵਿੱਚ ਇਕਤਾ, ਸੇਵਾ ਅਤੇ ਸਹਿਯੋਗ ਦੀ ਮਿਸਾਲ ਪੇਸ਼ ਕੀਤੀ।

0
88 views

Comment