logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜ਼ਿਲ੍ਹਾ ਸੰਗਰੂਰ ਵਿੱਚ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ, ਮਿਸ਼ਨ 2027 ਲਈ ਸੰਗਠਨ ਮਜ਼ਬੂਤੀ ‘ਤੇ ਜ਼ੋਰ ।

ਲਹਿਰਾਗਾਗਾ, 13 ਅਪ੍ਰੈਲ (ਸੁਰੇਸ਼ ਜਵਾਹਰ ਵਾਲਾ)ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਆਉਣ ਵਾਲੀਆਂ ਚੋਣਾਂ ਅਤੇ ਮਿਸ਼ਨ 2027 ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਹਿਰਾ ਹਲਕੇ ਤੋਂ ਕਾਂਗਰਸ ਦੇ ਐਮਐਲਏ ਦੇ ਦਾਅਵੇਦਾਰ ਅਤੇ ਨੌਜਵਾਨ ਆਗੂ ਦੁਰਲਭ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਵੱਲੋਂ ਸਰਦੂਲ ਸਿੰਘ ਅਤੇ ਮਹਾਂਵੀਰ ਢੇਲਾ ਖਨੋਰੀ ਨੂੰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਾਸਟਰ ਮਨਜੀਤ ਸਿੰਘ, ਰਣਧੀਰ ਸਿੰਘ ਆਲਮਪੁਰ ਅਤੇ ਸੂਰਜ ਅਰੋੜਾ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਅਤੇ ਦੁਰਲਭ ਸਿੰਘ ਸਿੱਧੂ ਦੀਆਂ ਸਿਫਾਰਸ਼ਾਂ ‘ਤੇ ਕੀਤੀਆਂ ਗਈਆਂ ਹਨ, ਜਿਸ ਨਾਲ ਸਥਾਨਕ ਪੱਧਰ ‘ਤੇ ਇੱਕ ਮਜ਼ਬੂਤ ਅਤੇ ਸਰਗਰਮ ਟੀਮ ਤਿਆਰ ਕੀਤੀ ਗਈ ਹੈ।
ਪਾਰਟੀ ਆਗੂਆਂ ਨੇ ਉਮੀਦ ਜਤਾਈ ਕਿ ਨਵ-ਨਿਯੁਕਤ ਅਹੁਦੇਦਾਰ ਪੂਰੀ ਲਗਨ ਨਾਲ ਕੰਮ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ ਅਤੇ ਹਲਕਾ ਲਹਿਰਾ ਵਿੱਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਇਸ ਮੌਕੇ ‘ਤੇ ਆਗੂਆਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਦੀਪ ਸੰਧੂ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਤੀ ਗਈ ਇਹ ਜ਼ਿੰਮੇਵਾਰੀ ਪਾਰਟੀ ਲਈ ਨਵੀਂ ਤਾਕਤ ਸਾਬਤ ਹੋਵੇਗੀ।
ਨਵ-ਨਿਯੁਕਤ ਆਗੂਆਂ ਨੇ ਵੀ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਲਈ ਦਿਨ-ਰਾਤ ਮਿਹਨਤ ਕਰਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ ਰਹਿਣਗੇ।

3
2158 views

Comment