ਇਤਿਹਾਸਕ ਨਗਰ ਬਟਾਲਾ ਲਈ 177 ਕਰੋੜ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ
ਭਗਵੰਤ ਸਿੰਘ ਮਾਨ ਵੱਲੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਕਦਮ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਟਾਲਾ/ਗੁਰਦਾਸਪੁਰ, 16 ਅਪਰੈਲ
ਪੰਜਾਬ ਦੇ ਇਤਿਹਾਸਕ ਸ਼ਹਿਰ ਬਟਾਲਾ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 177 ਕਰੋੜ ਰੁਪਏ ਦੇ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਟ੍ਰੈਫਿਕ ਸਮੱਸਿਆਵਾਂ ਸਮੇਤ ਕਈ ਮੂਲ ਭੁਗਤਾਨੀਆਂ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਵੱਲੋਂ 95.72 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਜਾਣਗੇ, ਜਦਕਿ ਮੰਡੀ ਬੋਰਡ 16.05 ਕਰੋੜ ਰੁਪਏ ਖਰਚੇਗਾ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵੱਲੋਂ 65.09 ਕਰੋੜ ਰੁਪਏ ਸੜਕਾਂ ਦੇ ਨਿਰਮਾਣ ‘ਤੇ ਲਗਾਏ ਜਾਣਗੇ।
ਬਟਾਲਾ ਹਲਕੇ ਵਿੱਚ ਸੜਕਾਂ ਦੇ ਨਵੀਨੀਕਰਨ ਲਈ ਲੋਕ ਨਿਰਮਾਣ ਵਿਭਾਗ ਵੱਲੋਂ 42.56 ਕਰੋੜ ਰੁਪਏ ਅਤੇ ਮੰਡੀ ਬੋਰਡ ਵੱਲੋਂ 34.97 ਕਰੋੜ ਰੁਪਏ ਖਰਚੇ ਜਾਣਗੇ। ਇਸ ਦੇ ਨਾਲ ਹੀ ਹੰਸਾਲੀ ਨਾਲਾ, ਕਸੂਰ ਨਾਲਾ ਅਤੇ ਕੋਟਲਾ ਮੂਸਾ ਨਾਲੇ ’ਤੇ ਨਵੇਂ ਪੁਲ ਬਣਾਏ ਜਾਣਗੇ, ਜਿਸ ਨਾਲ ਆਵਾਜਾਈ ਹੋਰ ਸੁਗਮ ਹੋਵੇਗੀ।
ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦਾ ਪੱਕਾ ਹੱਲ ਕਰਨ ਲਈ ਜਲਦੀ ਨਵਾਂ ਬੱਸ ਅੱਡਾ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਨਵੀਂ ਪੁਲਿਸ ਲਾਈਨ ਬਣਾਉਣ ਲਈ 14.81 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਜਾਰੀ ਕੀਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਾਲ 2022 ਵਿੱਚ ਲੋਕਾਂ ਨੇ ਅਕਾਲੀ-ਕਾਂਗਰਸ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਿਆਸਤ ਨੂੰ ਰੱਦ ਕੀਤਾ ਸੀ ਅਤੇ 2027 ਵਿੱਚ ਵੀ ਰਵਾਇਤੀ ਪਾਰਟੀਆਂ ਨੂੰ ਵਾਪਸੀ ਦਾ ਮੌਕਾ ਨਹੀਂ ਮਿਲੇਗਾ।
ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਬੇਅਦਬੀ ਵਿਰੁੱਧ ਕਾਨੂੰਨ ਜਾਣਬੁੱਝ ਕੇ ਕਮਜ਼ੋਰ ਰੱਖਿਆ, ਜਦਕਿ ਮੌਜੂਦਾ ਸਰਕਾਰ ਵੱਲੋਂ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ, ਦਿਨ ਦੇ ਸਮੇਂ ਕਿਸਾਨਾਂ ਨੂੰ ਬਿਜਲੀ ਸਪਲਾਈ, ਅਤੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਨੌਕਰੀਆਂ ਦੇਣ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਸਿਹਤ ਖੇਤਰ ਵਿੱਚ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸੀਨੀਅਰ 'ਆਪ' ਆਗੂ ਮਨੀਸ਼ ਸਿਸੋਦੀਆ ਨੇ ਕਿਹਾ, "ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।" ਉਨ੍ਹਾਂ ਅੱਗੇ ਕਿਹਾ, "ਭਗਵੰਤ ਸਿੰਘ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।"
ਮਨੀਸ਼ ਸਿਸੋਦੀਆ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਬਟਾਲਾ ਦੀ ਪਵਿੱਤਰ ਧਰਤੀ 'ਤੇ ਆਉਣ' ਤੇ ਨਿੱਘਾ ਸਵਾਗਤ ਕੀਤਾ। ਉਨ੍ਹਾਂ ਵੱਡੀ ਤਦਾਦ ਵਿੱਚ ਬਟਾਲਾ ਵਾਸੀਆਂ ਦੀ ਰੈਲੀ ਵਿੱਚ ਸ਼ਿਰਕਤ ਕਰਨ ਤੇ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐੱਸ.ਐੱਸ.ਪੀ ਬਟਾਲਾ ਡਾ. ਮਹਿਤਾਬ ਸਿੰਘ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸਾਰੰਗਪ੍ਰੀਤ ਸਿੰਘ ਐੱਸ ਡੀ ਐਮ ਬਟਾਲਾ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅੰਮਿ੍ਤ ਕਲਸੀ, ਤਰੁਨ ਕਲਸੀ, ਗੁਰਦੇਵ ਸਿੰਘ ਲੱਖਣਾ ਸਟੇਟ ਸੈਕਰੇਟਰੀ, ਚੇਅਰਮੈਨ ਜੋਬਨ ਰੰਧਾਵਾ, ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ, ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ, ਚੇਅਰਮੈਨ ਯਸ਼ਪਾਲ ਚੌਹਾਨ, ਪਿਰੰਸ ਰੰਧਾਵਾ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਸਿਮਰਜੀਤ ਸਿੰਘ, ਚੇਅਰਪਰਸਨ ਸ੍ਰੀਮਤੀ ਕਰਮਜੀਤ ਕੌਰ, ਵਾਈਸ ਚੇਅਰਮੈਨ ਮਿੰਟੂ ਤੱਤਲਾ, ਚੇਅਰਮੈਨ ਚਰਨਜੀਤ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਲਾਇਨ ਰਾਜੀਵ ਵਿੱਗ, ਮਾਸਟਰ ਤਿਲਕ ਰਾਜ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਦਾਸਪੁਰ, ਜਗਜੀਤ ਸਿੰਘ ਪਿੰਟਾ, ਸਰਪੰਚ ਅਮਰੀਕ ਸਿੰਘ, ਮਨਜੀਤ ਸਿੰਘ ਬੁਮਰਾਹ,ਪਰਮਬੀਰ ਰਾਣਾ ਇੰਚਾਰਜ ਸ਼ੋਸਲ ਮੀਡੀਆ, ਟਰੱਸਟੀ ਸੰਨੀ ਮਸੀਹ, ਕੌਂਸਲਰ ਬਲਵਿੰਦਰ ਸਿੰਘ ਮਿੰਟਾ, ਹੈਪੀ ਸਰਪੰਚ,ਨਿਰਮਲ ਸਿੰਘ ਮੱਟੂ, ਇੰਦਰ ਰੰਧਾਵਾ, ਗੁਰਦੀਪ ਸਿੰਘ ਕਾਦੀਆਂ, ਗਗਨਦੀਪ ਸਿੰਘ,ਤੇਜਵੰਤ ਸਿੰਘ,ਰਾਜੀਵ ਸੈਣੀ,ਸੰਦੀਪ ਮਸੀਹ,ਗੌਰਵ ਠਾਕੁਰ,ਪਿੰਡਾਂ ਦੇ ਪੰਚ ਸਰਪੰਚ, ਵਾਰਡ ਇੰਚਾਰਜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ ਪਾਰਟੀ ਦੇ ਵਲੰਟੀਅਰ, ਵਰਕਰ, ਆਗੂ ਅਤੇ ਵੱਡੀ ਗਿਣਤੀ ਵਿੱਚ ਬਟਾਲਾ ਹਲਕਾ ਵਾਸੀ ਮੌਜੂਦ ਸਨ।