logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੀ.ਆਰ.ਟੀ.ਸੀ ਆਪਣੇ ਕਰਮਚਾਰੀਆਂ ਦੇ ਹਰ ਦੁੱਖ-ਸੁੱਖ ‘ਚ:- ਹਰਪਾਲ ਜੁਨੇਜਾ

ਪਟਿਆਲਾ, 16 ਅਪ੍ਰੈਲ: ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਊਟੀ ਦੌਰਾਨ ਹੋਏ ਹਾਦਸੇ ਫ਼ੌਤ ਹੋਏ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਕੰਡਕਟਰ ਰਮਨਦੀਪ ਸਿੰਘ ਦੇ ਪਰਿਵਾਰ ਨਾਲ ਦੁਖ ਸਾਂਝਾ ਕਰਦੇ ਹੋਏ ਉਸਦੇ ਪਿਤਾ ਪ੍ਰਗਟ ਸਿੰਘ ਨੂੰ 40 ਲੱਖ ਰੁਪਏ ਬੀਮਾ ਰਾਸ਼ੀ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੀ. ਆਰ. ਟੀ. ਸੀ ਆਪਣੇ ਕਰਮਚਾਰੀਆਂ ਤੇ ਉਨ੍ਹਾਂ ਪਰਿਵਾਰਾਂ ਦੇ ਹਰ ਦੁੱਖ-ਸੁੱਖ ‘ਚ ਨਾਲ ਖੜ੍ਹੀ ਹੈ।
ਐਡਵੋਕੇਟ ਜੁਨੇਜਾ ਨੇ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਘੁਮਿਆਰਾ ਦਾ ਨਿਵਾਸੀ ਰਮਨਦੀਪ ਸਿੰਘ ਮਿਤੀ 02 ਜਨਵਰੀ 2017 ਤੋਂ ਬਾਹਰੀ ਸੰਸਥਾ ਰਾਹੀਂ ਪੀ.ਆਰ.ਟੀ.ਸੀ. ਵਿੱਚ ਬਤੌਰ ਕੰਡਕਟਰ ਸੇਵਾਵਾਂ ਨਿਭਾ ਰਿਹਾ ਸੀ, ਜਿਸ ਦੀ ਡਿਊਟੀ ਦੌਰਾਨ ਦੁਰਘਟਨਾ ਕਾਰਨ ਮੌਤ ਹੋ ਗਈ ਸੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਮੁਆਵਜਾ ਕੰਡਕਟਰ ਦੇ ਵਾਰਸਾਂ ਨੂੰ ਪੀ.ਆਰ.ਟੀ.ਸੀ. ਅਤੇ ਪੰਜਾਬ ਐਂਡ ਸਿੰਧ ਬੈਂਕ ਦਰਮਿਆਨ ਹੋਏ ਸਮਝੌਤੇ ਤਹਿਤ ਦਿੱਤਾ ਗਿਆ ਹੈ ਜਿਸਦਾ ਮੰਤਵ ਹੀ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡਿਊਟੀ ਦੌਰਾਨ ਹੁੰਦੇ ਹਾਦਸਿਆਂ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰ ਦੀ ਭਲਾਈ ਅਤੇ ਵਿੱਤੀ ਸੰਕਟਾਂ ਨਾਲ ਨਜਿੱਠਣ ਲਈ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੀ.ਆਰ.ਟੀ.ਸੀ. ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਸਮੇਤ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਪ੍ਰਤੀਨਿੱਧੀਆਂ ਨੇ ਵੀ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ ਹੁੰਦਿਆਂ ਪਰਿਵਾਰ ਨੂੰ ਭਾਣਾ ਮੰਨਣ ਲਈ ਹੌਸਲਾ ਦਿੱਤਾ।

0
0 views

Comment