logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅਧਿਕਾਰੀਆਂ ਨੂੰ ਵਿਭਾਗੀ ਪੱਧਰ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਸਖ਼ਤ ਨਿਰਦੇਸ਼ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 16 ਅਪ੍ਰੈਲ:ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੰਬਿਤ ਪਈਆਂ ਮੰਗਾਂ ਦੇ ਸਮਾਂ-ਬੱਧ ਹੱਲ ਵੱਲ ਵਧ ਰਹੀ ਹੈ, ਅਤੇ ਨਾਲ ਹੀ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੇ ਬਣਦੇ ਹੱਕ ਦਿੰਦਿਆ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਭਵਿੱਖ ਵਿੱਚ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਭਵਨ ਵਿਖੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ, ਜਿਸ ਵਿੱਚ ਵਿੱਤ, ਪ੍ਰਸੋਨਲ (ਅਮਲਾ) ਅਤੇ ਹੋਰ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ, ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮਾਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਜਾਇਜ਼ ਮਸਲੇ ਜਲਦੀ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ, “ਸਰਕਾਰ ਇੱਕ ਅਜਿਹੀ ਯੋਜਨਾ ‘ਤੇ ਕੰਮ ਕਰ ਰਹੀ ਹੈ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਬਿਨਾਂ ਕਿਸੇ ਕਾਨੂੰਨੀ ਅੜਚਨ ਦਾ ਸਾਹਮਣਾ ਕੀਤੇ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।

0
88 views

Comment