logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ


ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼

ਜ਼ਿਲ੍ਹੇ ‘ਚ ਡਰੱਗ ਅਤੇ ਸਮਾਜਿਕ-ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼

ਪਿੰਡ ਰੜਾ ਵਿਖੇ ਗਾਈਡ ਬੰਨ੍ਹ ਦੀ ਉਸਾਰੀ ਲਈ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ

ਪਿੰਡ ਮੋਤਲਾ-ਮਹਿਤਾਬਪੁਰ ‘ਚ ਬਿਆਸ ਦਰਿਆ ਦੇ ਖੱਬੇ ਪਾਸੇ ਬੰਨ੍ਹ ਦੀ ਉਸਾਰੀ ਲਈ ਲੋੜੀਂਦੀ ਰਿਪੋਰਟ ਮੰਗੀ

ਐਸ.ਡੀ.ਐਮਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ‘ਚ ਚੱਲ ਰਹੇ ਕਾਰਜਾਂ ਅਤੇ ਸਕੀਮਾਂ ਦੀ ਲਗਾਤਾਰ ਸਮੀਖਿਆ ਕਰਨ ਦੀ ਹਦਾਇਤ

ਹੁਸ਼ਿਆਰਪੁਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਵਿਚ ਚੱਲ ਰਹੀਆਂ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਕਾਰਜਾਂ ਦੀ ਲਗਾਤਾਰ ਸਮੀਖਿਆ ਕਰਦੇ ਰਹਿਣ ਤਾਂ ਜੋ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰਾਂ, ਐਸ.ਡੀ.ਐਮਜ਼ ਦੀ ਮੌਜੂਦਗੀ ਵਿਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕਰਦਿਆ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕ ਮਸਲਿਆਂ ਦੇ ਸਮਾਂਬੱਧ ਨਿਪਟਾਰੇ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਾ ਕੇ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2.60 ਲੱਖ ਕਾਰਡ ਬਣ ਚੁੱਕੇ ਹਨ ਅਤੇ ਰਹਿੰਦੇ ਪਰਿਵਾਰਾਂ ਦੇ ਵੀ ਕਾਰਡ ਜਲਦੀ ਬਣਨਗੇ ਕਿਉਂਕਿ ਇਸ ਕਾਰਜ ਲਈ ਲੋੜੀਂਦੀ ਗਿਣਤੀ ਵਿਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਸਬੰਧੀ ਲੱਗ ਰਹੇ ਕੈਂਪਾਂ ਦੀ ਪ੍ਰਕਿਰਿਆ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ।
ਜ਼ਿਲ੍ਹੇ ‘ਚ ਸ਼ੁਰੂ ਹੋਵੇਗੀ ਡਰੱਗ ਅਤੇ ਸਮਾਜਿਕ ਆਰਥਿਕ ਜਨਗਣਨਾ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਤੋਂ ਡਰੱਗ ਅਤੇ ਸਮਾਜਿਕ ਆਰਥਿਕ ਜਨਗਣਨਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਇਹ ਪ੍ਰਕਿਰਿਆ ਜਲਦ ਸ਼ੁਰੂ ਹੋਣ ਜਾ ਰਹੀ ਹੈ ਜਿਸ ਲਈ ਗਿਣਤੀਕਾਰਾਂ ਨੂੰ ਸਮੁੱਚੀ ਪ੍ਰਕਿਰਿਆ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਮੋਬਾਇਲ ਫੋਨਾਂ ‘ਤੇ ਵਿਸ਼ੇਸ਼ ਐਪ ਰਾਹੀਂ ਮੁਕੰਮਲ ਹੋਵੇਗੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਸਮੇਂ ਸਿਰ ਪੁਖਤਾ ਪ੍ਰਬੰਧ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਦਾ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਨੇ ਐਸ.ਡੀ.ਐਮਜ਼ ਨੂੰ ਸੰਵੇਦਨਸ਼ੀਲ ਥਾਵਾਂ ਦਾ ਸਮੇਂ ਸਿਰ ਦੌਰਾ ਕਰਕੇ ਲੋੜੀਂਦੇ ਪ੍ਰਬੰਧਾਂ ਨੂੰ ਅਮਲੀ ਜਾਮਾਂ ਪਹਿਨਾਉਣ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਨੇ ਟਾਂਡਾ ਦੇ ਪਿੰਡ ਰੜਾ ਵਿਖੇ ਗਾਈਡ ਬੰਨ੍ਹ ਬਣਾਉਣ ਦੀ ਪ੍ਰਕਿਰਿਆ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਸ ਸਬੰਧ ਵਿਚ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇ। ਇਸੇ ਤਰ੍ਹਾਂ ਪਿੰਡ ਮੋਤਲਾ-ਮਹਿਤਾਬਪੁਰ ਵਿਖੇ ਦਰਿਆ ਬਿਆਸ ਦੇ ਖੱਬੇ ਪਾਸੇ ਨਵਾਂ ਬੰਨ੍ਹ ਬਣਾਉਣ ਲਈ ਅਲਾਈਨਮੈਂਟ ਅਤੇ ਹੋਰ ਗਤੀਵਿਧੀਆਂ ਲਈ ਸਬੰਧਨ ਐਸ.ਡੀ.ਐਮ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ। ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਮੇਰਾ ਘਰ ਮੇਰੇ ਨਾਮ, ਈਜ਼ੀ ਰਜਿਸਟ੍ਰੇਸ਼ਨ, ਬਕਾਇਆ ਇੰਤਕਾਲਾਂ, ਫ਼ਸਲਾਂ ਦੇ ਡਿਜੀਟਲ ਸਰਵੇਖਣ ਤੋਂ ਇਲਾਵਾ ਮਾਈਨਿੰਗ, ਜਲ ਸਪਲਾਈ, ਮਾਲ ਵਿਭਾਗ ਆਦਿ ਦੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ।

0
539 views

Comment