logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਲਈ ਪ੍ਰੀਮੀਅਰ ਲੀਗ 27 ਅਪ੍ਰੈਲ ਤੋਂ ਹੋਵੇਗੀ ਸ਼ੁਰੂ- ਹਰਜੋਤ ਬੈਂਸ

ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਲਈ ਪ੍ਰੀਮੀਅਰ ਲੀਗ 27 ਅਪ੍ਰੈਲ ਤੋਂ ਹੋਵੇਗੀ ਸ਼ੁਰੂ- ਹਰਜੋਤ ਬੈਂਸ
3 ਮਈ ਨੂੰ ਹੋਣਗੇ ਫਾਈਨਲ ਮੁਕਾਬਲੇ, ਜੇਤੂ ਖਿਡਾਰੀਆਂ, ਟੀਮਾਂ ਅਤੇ ਪਿੰਡਾਂ ਨੂੰ ਮਿਲਣਗੀਆਂ ਵੱਡੀਆ ਸੋਗਾਤਾਂ- ਕੈਬਨਿਟ ਮੰਤਰੀ
ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਕੇ ਨਸ਼ਿਆ ਦਾ ਜੜ੍ਹ ਤੋ ਖਾਤਮਾ ਕਰਨ ਲਈ ਪੂਰੀ ਤਰਾਂ ਵਚਨਬੱਧ- ਬੈਂਸ
ਨੌਜਵਾਨਾਂ ਦਾ ਰੁੱਖ ਖੇਡ ਮੈਦਾਨ ਵੱਲ ਪਰਤਿਆਂ, ਖੇਡ ਮੈਦਾਨਾਂ ਵਿਚ ਵਧੀਆ ਰੋਣਕਾਂ, ਸੈਂਕੜੇ ਖੇਡ ਮੈਦਾਨ ਤਿਆਰ
ਸ੍ਰੀ ਅਨੰਦਪੁਰ ਸਾਹਿਬ ਅਪ੍ਰੈਲ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਵੱਡੀ ਸੋਗਾਤ ਦਿੰਦੇ ਹੋਏ ਪ੍ਰੀਮੀਅਰ ਲੀਗ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਮੁਕਾਬਲੇ 27 ਅਪ੍ਰੈਲ ਨੂੰ ਪ੍ਰਮੁੱਖ ਖੇਡ ਹਸਤੀਆਂ ਦੀ ਹਾਜ਼ਰੀ ਵਿੱਚ ਅਰੰਭ ਹੋਣਗੇ ਅਤੇ 3 ਮਈ ਨੂੰ ਫਾਈਨਲ ਮੁਕਾਬਲੇ ਕਰਵਾਏ ਜਾਣਗੇ। ਹਰ ਪਿੰਡ, ਵਾਰਡ, ਮੁਹੱਲੇ ਦੀਆਂ ਟੀਮਾਂ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੀਆਂ।
ਸ.ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਟੂਰਨਾਮੈਂਟ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੈ ਕਿ ਹਲਕੇ ਦੇ ਹਰ ਪਿੰਡ, ਵਾਰਡ ਅਤੇ ਮੁਹੱਲੇ ਦੀਆਂ ਟੀਮਾਂ ਇਸ ਵਿੱਚ ਭਾਗ ਲੈ ਸਕਦੀਆਂ ਹਨ। ਜਿਨ੍ਹਾਂ ਪਿੰਡਾਂ ਦੀ ਆਬਾਦੀ ਹਜ਼ਾਰ ਤੋਂ ਵੱਧ ਹੈ, ਉੱਥੇ ਦੋ ਟੀਮਾਂ ਨੂੰ ਹਿੱਸਾ ਲੈਣ ਦੀ ਆਗਿਆ ਹੋਵੇਗੀ। ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਵਰਗੇ ਸ਼ਹਿਰਾਂ ਵਿੱਚ ਵਾਰਡ ਜਾਂ ਮੁਹੱਲਾ ਅਧਾਰਿਤ ਟੀਮਾਂ ਬਣਾਈਆਂ ਜਾਣਗੀਆਂ। ਹਰ ਟੀਮ ਨੂੰ ਆਪਣਾ ਵਿਲੱਖਣ ਨਾਮ ਰੱਖਣ ਦਾ ਮੌਕਾ ਦਿੱਤਾ ਜਾਵੇਗਾ, ਜਿਸ ਨਾਲ ਮੁਕਾਬਲੇ ਵਿੱਚ ਜੋਸ਼ ਅਤੇ ਰੁਚੀ ਹੋਰ ਵਧੇਗੀ।
ਇਸ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਖਾਸ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਹਰ ਟੀਮ ਨੂੰ ਜਰਸੀ ਦਿੱਤੀ ਜਾਵੇਗੀ ਅਤੇ ਹਰ ਖਿਡਾਰੀ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਟੀਮਾਂ ਨੂੰ ਕ੍ਰਿਕਟ ਕਿੱਟ, ਦੋ ਬੈਟ, ਵਿਕਟਾਂ ਅਤੇ ਗੇਂਦਾਂ ਦਾ ਸੈੱਟ ਵੀ ਮੁਹੱਈਆ ਕਰਵਾਇਆ ਜਾਵੇਗਾ। ਇਹ ਉਪਰਾਲਾ ਸਿਰਫ ਖੇਡ ਮੁਕਾਬਲਿਆਂ ਤੱਕ ਸੀਮਿਤ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਲਈ ਇੱਕ ਮਜ਼ਬੂਤ ਕਦਮ ਹੈ।
ਇਸ ਪ੍ਰਤੀਯੋਗਿਤਾ ਵਿੱਚ ਜੇਤੂਆਂ ਲਈ ਆਕਰਸ਼ਕ ਇਨਾਮ ਰੱਖੇ ਗਏ ਹਨ। ਪਹਿਲੇ ਸਥਾਨ ‘ਤੇ ਆਉਣ ਵਾਲੀ ਟੀਮ ਨੂੰ 1.50 ਲੱਖ ਰੁਪਏ ਨਗਦ ਇਨਾਮ ਦੇ ਨਾਲ ਉਸਦੇ ਪਿੰਡ ਨੂੰ 10 ਲੱਖ ਰੁਪਏ ਦੀ ਵਿਕਾਸ ਗ੍ਰਾਂਟ ਦਿੱਤੀ ਜਾਵੇਗੀ। ਦੂਜੇ ਸਥਾਨ ਲਈ 1 ਲੱਖ ਰੁਪਏ ਅਤੇ ਪਿੰਡ ਲਈ 5 ਲੱਖ ਰੁਪਏ ਦੀ ਗ੍ਰਾਂਟ, ਜਦਕਿ ਤੀਜੇ ਸਥਾਨ ਲਈ 2.50 ਲੱਖ ਰੁਪਏ ਦੀ ਗ੍ਰਾਂਟ ਰੱਖੀ ਗਈ ਹੈ। ਇਸ ਤੋਂ ਇਲਾਵਾ ਮੈਨ ਆਫ ਦ ਟੂਰਨਾਮੈਂਟ ਨੂੰ 50 ਹਜ਼ਾਰ ਰੁਪਏ ਅਤੇ ਬੈਸਟ ਬੈਟਸਮੈਨ ਤੇ ਬੈਸਟ ਬਾਲਰ ਨੂੰ 21-21 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ।
ਇਹ ਟੂਰਨਾਮੈਂਟ ਨੰਗਲ, ਸ੍ਰੀ ਅਨੰਦਪੁਰ ਸਾਹਿਬ ਅਤੇ ਕਾਹੀਵਾਲ ਵਿੱਚ ਕਰਵਾਇਆ ਜਾਵੇਗਾ ਅਤੇ ਇਸ ਦੀ ਸ਼ੁਰੂਆਤ ਸ਼ਾਨਦਾਰ ਓਪਨਿੰਗ ਸੈਰੇਮਨੀ ਨਾਲ ਹੋਵੇਗੀ, ਜਿਸ ਵਿੱਚ ਖੇਡ ਅਤੇ ਮਨੋਰੰਜਨ ਜਗਤ ਦੀਆਂ ਪ੍ਰਸਿੱਧ ਹਸਤੀਆਂ ਸ਼ਿਰਕਤ ਕਰਨਗੀਆਂ। ਪਹਿਲੇ ਤਿੰਨ ਦਿਨਾਂ ਲਈ ਰਜਿਸਟ੍ਰੇਸ਼ਨ ਮੁਫਤ ਰੱਖੀ ਗਈ ਹੈ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਸ ਵਿੱਚ ਭਾਗ ਲੈ ਸਕਣ। ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੌਕੇ ਦਾ ਪੂਰਾ ਲਾਭ ਲੈਣ ਅਤੇ ਖੇਡਾਂ ਰਾਹੀਂ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ।

13
642 views

Comment