logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਖੰਨਾ ਦਾ ਮੀਟ ਮਾਰਕੀਟ ਇਲਾਕਾ ਬਣ ਰਿਹਾ ਨਸ਼ਾ ਮੁਕਤ ਮਾਡਲ, ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲੀ ਵੱਡੀ ਕਾਮਯਾਬੀ*


ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਦੂਰਅੰਦੇਸ਼ੀ ਸੋਚ ਤੇ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਹੇਠ ਔਰਤਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਦੀ ਸ਼ੁਰੂਆਤ

ਐਸ.ਐਸ.ਪੀ ਅਤੇ ਐਸ.ਡੀ.ਐਮ ਨੇ 12 ਤੋਂ ਵੱਧ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ, ਮੁਫ਼ਤ ਚ ਦਿੱਤੀ ਜਾਵੇਗੀ ਸਿਖਲਾਈ

ਖੰਨਾ / ਲੁਧਿਆਣਾ ਖੰਨਾ ਦਾ ਮੀਟ ਮਾਰਕੀਟ ਇਲਾਕਾ, ਜੋ ਇੱਕ ਸਮੇਂ ਨਸ਼ਾ ਤਸਕਰੀ ਦਾ ਹਾਟਸਪਾਟ ਮੰਨਿਆ ਜਾਂਦਾ ਸੀ, ਹੁਣ ਇੱਕ ਸਕਾਰਾਤਮਕ ਬਦਲਾਅ ਦੀ ਮਿਸਾਲ ਬਣਦਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਇਸ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਨੇ ਲੋਕਾਂ ਵਿੱਚ ਨਵੀਂ ਉਮੀਦ ਜਗਾਈ ਹੈ। ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਵਿੱਚ ਖੰਨਾ ਦੇ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਦੂਰਅੰਦੇਸ਼ੀ ਸੋਚ ਅਤੇ ਵਚਨਬੱਧਤਾ ਖਾਸ ਤੌਰ ‘ਤੇ ਕਾਬਿਲ-ਏ-ਤਾਰੀਫ ਹੈ। ਪਿਛਲੇ ਮਹੀਨਿਆਂ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਇਸ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਗੋਦ ਲੈਣ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮਿਲ ਕੇ ਲਗਾਤਾਰ ਇਥੇ ਸੁਧਾਰ ਲਈ ਕਦਮ ਚੁੱਕਣੇ ਸ਼ੁਰੂ ਕੀਤੇ ਹਨ। ਨਤੀਜੇ ਵਜੋਂ ਇਲਾਕੇ ਦੀ ਨੁਹਾਰ ਤੇਜ਼ੀ ਨਾਲ ਬਦਲਦੀ ਨਜ਼ਰ ਆ ਰਹੀ ਹੈ। ਇਸ ਬਦਲਾਅ ਦੀ ਲੜੀ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਅਤੇ ਐਸ.ਡੀ.ਐਮ ਸਵਾਤੀ ਟਿਵਾਣਾ ਵੱਲੋਂ ਇਥੋਂ ਦੀਆਂ ਔਰਤਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਹਿਲੇ ਪੜਾਅ ਵਿੱਚ ਇੱਕ ਦਰਜਨ ਤੋਂ ਵੱਧ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ, ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜੀਆਂ ਹੋ ਸਕਣ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰ ਸਕਣ। ਇਸਤੋਂ ਇਲਾਵਾ, ਆਉਣ ਵਾਲੇ ਦਿਨਾਂ ਵਿੱਚ ਔਰਤਾਂ ਲਈ ਮੁਫਤ ਸਿਲਾਈ ਟ੍ਰੇਨਿੰਗ ਦੀ ਵੀ ਯੋਜਨਾ ਬਣਾਈ ਗਈ ਹੈ, ਜਿਸ ਨਾਲ ਉਹਨਾਂ ਨੂੰ ਹੁਨਰਮੰਦ ਬਣਾਇਆ ਜਾਵੇਗਾ ਅਤੇ ਰੋਜ਼ਗਾਰ ਦੇ ਹੋਰ ਮੌਕੇ ਵੀ ਮਿਲਣਗੇ। ਇਹ ਉਪਰਾਲਾ ਨਾ ਸਿਰਫ ਔਰਤਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ, ਸਗੋਂ ਸਮਾਜ ਵਿੱਚ ਨਸ਼ੇ ਦੇ ਖਿਲਾਫ ਜਾਗਰੂਕਤਾ ਫੈਲਾਉਣ ਵਿੱਚ ਵੀ ਮਦਦਗਾਰ ਸਾਬਤ ਹੋ ਰਿਹਾ ਹੈ। ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇਕੱਠੇ ਹੋ ਕੇ ਇਸ ਇਲਾਕੇ ਦੀ ਤਸਵੀਰ ਬਦਲਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਨਸ਼ੇ ‘ਤੇ ਕਾਫੀ ਹੱਦ ਤੱਕ ਕਾਬੂ ਪਾਇਆ ਜਾ ਚੁੱਕਾ ਹੈ ਅਤੇ ਹੁਣ ਮੁੱਖ ਧਿਆਨ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ‘ਤੇ ਕੇਂਦ੍ਰਿਤ ਹੈ। ਉਹਨਾਂ ਹੋਰ ਦੱਸਿਆ ਕਿ ਇਲਾਕੇ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ, ਤਾਂ ਜੋ ਉਹ ਸਹੀ ਰਸਤੇ ‘ਤੇ ਤੁਰ ਸਕਣ। ਨੌਜਵਾਨਾਂ ਨੂੰ ਵੀ ਖੇਡਾਂ ਅਤੇ ਹੋਰ ਸਕਾਰਾਤਮਕ ਗਤੀਵਿਧੀਆਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਉਹ ਨਸ਼ਿਆਂ ਤੋਂ ਦੂਰ ਰਹਿਣ। ਪੰਜਾਬ ਸਰਕਾਰ ਦੀ ਇਹ ਪਹਿਲ ਅਤੇ ਸਥਾਨਕ ਪ੍ਰਸ਼ਾਸਨ ਦੀ ਸਾਂਝੀ ਕੋਸ਼ਿਸ਼ ਇਸ ਗੱਲ ਦੀ ਮਿਸਾਲ ਹੈ ਕਿ ਜੇਕਰ ਦਿਲੋਂ ਯਤਨ ਕੀਤੇ ਜਾਣ ਤਾਂ ਸਭ ਤੋਂ ਚੁਣੌਤੀਪੂਰਨ ਇਲਾਕਿਆਂ ਨੂੰ ਵੀ ਬਦਲਿਆ ਜਾ ਸਕਦਾ ਹੈ। ਖੰਨਾ ਦਾ ਮੀਟ ਮਾਰਕੀਟ ਇਲਾਕਾ ਹੁਣ ਨਸ਼ਾ ਮੁਕਤ ਸਮਾਜ ਵੱਲ ਵਧਦਾ ਹੋਇਆ ਇੱਕ ਪ੍ਰੇਰਣਾਦਾਇਕ ਮਾਡਲ ਬਣ ਰਿਹਾ ਹੈ, ਜੋ ਹੋਰ ਇਲਾਕਿਆਂ ਲਈ ਵੀ ਰਾਹ ਦਿਖਾ ਸਕਦਾ ਹੈ।



0
512 views

Comment