1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ
-ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ-
ਲੁਧਿਆਣਾ, 19ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ
ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।