logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬੀਜ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਦੇ ਬੀਜ ਸਰਟੀਫਿਕੇਸ਼ਨ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਖ਼ਬਰ ਮੁਤਾਬਕ ਜ਼ਿਲ੍ਹਾ ਮਾਨਸਾ ਦਾ ਵਸਨੀਕ ਸ਼ਿਕਾਇਤਕਰਤਾ ਇਕ ਬੀਜ ਉਤਪਾਦਕ ਹੈ ਜੋ ਮਾਨਸਾ ਵਿਚ ਮੈਸ. ਪੰਜਾਬ ਐਗਰੀ ਸੀਡ ਫਾਰਮ ਚਲਾਉਂਦਾ ਹੈ। ਉਸ ਦਾ ਕੰਮ ਖੇਤੀਬਾੜੀ ਯੂਨੀਵਰਸਿਟੀਆਂ ਤੋਂ ਬ੍ਰੀਡਰ ਸੀਡ (ਪਹਿਲੀ ਕਿਸਮ ਦੇ ਬੀਜ) ਪ੍ਰਾਪਤ ਕਰਨਾ ਅਤੇ ਖ਼ਰੀਦੀ ਹੋਈ ਫ਼ਸਲ ਤੋਂ ਬੀਜ ਤਿਆਰ ਕਰਨਾ ਹੈ। ਉਨ੍ਹਾਂ ਦੀ ਫਰਮ ਨੇ ਲਗਪਗ 1275 ਏਕੜ(510 ਹੈਕਟੇਅਰ)ਜ਼ਮੀਨ ’ਚ ਕਣਕ ਬੀਜੀ ਹੋਈ ਹੈ। ਇਨ੍ਹਾਂ ਫ਼ਸਲਾਂ ਦੀ ਜਾਂਚ ਦੀ ਜ਼ਿੰਮੇਵਾਰੀ ਅੰਮ੍ਰਿਤਪਾਲ ਸਿੰਘ ਉੱਤੇ ਸੀ। ਸ਼ਿਕਾਇਤਕਰਤਾ ਅਨੁਸਾਰ ਲਗਭਗ 10 ਦਿਨ ਪਹਿਲਾਂ ਮੁਲਜ਼ਮ ਜਾਂਚ ਲਈ ਫਾਰਮ ’ਤੇ ਆਇਆ ਅਤੇ ਬੀਜੀ ਗਈ ਫ਼ਸਲ ਦੀ ਜਾਂਚ ਕੀਤੀ। ਇਸ ਦੌਰਾਨ ਉਸ ਨੇ ਰਿਪੋਰਟ ਹੱਕ ’ਚ ਬਣਾਉਣ ਦੇ ਬਦਲੇ 200 ਰੁਪਏ ਪ੍ਰਤੀ ਹੈਕਟੇਅਰ (ਕੁੱਲ 1,02,000 ਰੁਪਏ) ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ।ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਨਾਲ ਸੰਪਰਕ ਕੀਤਾ। ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਟੀਮ ਨੇ ਟ੍ਰੈਪ ਲਗਾਇਆ ਅਤੇ ਦੋਸ਼ੀ ਨੂੰ 50,000 ਰੁਪਏ ਲੈਂਦੇ ਹੋਏ 2 ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਰੰਗੇ ਹੱਥੀਂ ਕਾਬੂ ਕਰ ਲਿਆ।

0
0 views

Comment