logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੰਮ੍ਰਿਤਸਰ ਪੁਲਿਸ ਦੀ ਮੁਸਤੈਦੀ ਨਾਲ ਛਪਟਮਾਰ ਕਾਬੂ, ASI ਸ਼ਮਸ਼ੇਰ ਸਿੰਘ ਤੇ ASI ਪਵਨ ਕੁਮਾਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ

ਅੰਮ੍ਰਿਤਸਰ, 20 ਅਪ੍ਰੈਲ 2026 (ਅਭਿਨੰਦਨ ਸਿੰਘ)

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ EVR ਸਟਾਫ ਨੇ ਇੱਕ ਵਾਰ ਫਿਰ ਆਪਣੀ ਚੌਕਸੀ ਅਤੇ ਫੁਰਤੀ ਦਾ ਪ੍ਰਦਰਸ਼ਨ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ASI ਸ਼ਮਸ਼ੇਰ ਸਿੰਘ ਅਤੇ ASI ਪਵਨ ਕੁਮਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪਰਸ ਖੋਹ ਕਰਨ ਵਾਲੇ ਦੋ ਛਪਟਮਾਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ।

ਪੁਲਿਸ ਦੀ ਇਸ ਤੇਜ਼ ਕਾਰਵਾਈ ਨਾਲ ਨਾ ਸਿਰਫ਼ ਦੋਸ਼ੀਆਂ ਨੂੰ ਫੜਨ ਵਿੱਚ ਸਫਲਤਾ ਮਿਲੀ, ਸਗੋਂ ਇਲਾਕੇ ਵਿੱਚ ਕਾਨੂੰਨ-ਵਿਵਸਥਾ ਪ੍ਰਤੀ ਲੋਕਾਂ ਦਾ ਭਰੋਸਾ ਵੀ ਮਜ਼ਬੂਤ ਹੋਇਆ ਹੈ। ਇਸ ਸ਼ਲਾਘਾਯੋਗ ਕਾਰਵਾਈ ਨੂੰ ਦੇਖਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਦੋਵੇਂ ਅਧਿਕਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਉਹਨਾਂ ਨੂੰ ਮਨੋਬਲ ਵਧਾਉਣ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ, ਤਾਂ ਜੋ ਹੋਰ ਕਰਮਚਾਰੀ ਵੀ ਇਸ ਤਰ੍ਹਾਂ ਦੀ ਡਿਊਟੀ ਅਤੇ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਹੋਣ।

ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਅਪਰਾਧ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੀ ਸੁਰੱਖਿਆ ਲਈ ਇਸ ਤਰ੍ਹਾਂ ਦੀ ਕਾਰਵਾਈ ਅੱਗੇ ਵੀ ਜਾਰੀ ਰਹੇਗੀ।

5
564 views

Comment