logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ ਦੇ ਸਿੱਖਿਆ ਕ੍ਰਾਂਤੀ ਕਾਰਜਾਂ ਦਾ ਉਦਘਾਟਨ


ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਹਨ ਵੱਡੇ ਸੁਧਾਰ: ਚੇਅਰਮੈਨ ਮੰਨਾ*

ਬਰਨਾਲਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਸਸੰਸਦ ਮੈਂਬਰ ਸ. ਗੁਰਮੀਤ ਸਿੰਘ Meet Hayer ਦੀ ਅਗਵਾਈ ਹੇਠ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਲੱਖਾਂ ਦੀ ਲਾਗਤ ਨਾਲ ਕੰਮ ਕਰਵਾਏ ਗਏ ਹਨ। ਇਹ ਪ੍ਰਗਟਾਵਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਮ ਤੀਰਥ ਮੰਨਾ ਨੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਨ ਮੌਕੇ ਕੀਤਾ। ਓਹਨਾਂ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਤਕਰੀਬਨ 29 ਲੱਖ ਰੁਪਏ ਦੀ ਲਾਗਤ ਨਾਲ ਸਿੱਖਿਆ ਕ੍ਰਾਂਤੀ ਅਧੀਨ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਹਨਾ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਰਾਮਸਰ ਵਿਖੇ 9.55 ਲੱਖ ਰੁਪਏ ਨਾਲ ਬਣਿਆ ਆਧੁਨਿਕ ਕਲਾਸ ਰੂਮ ਸਮਰਪਿਤ ਕੀਤਾ, ਜਦਕਿ ਗੁਰੂ ਨਾਨਕ ਨਗਰ ਬਰਨਾਲਾ ਸਮੇਤ ਹੋਰ ਸਕੂਲਾਂ ਵਿੱਚ ਵੀ ਤਕਨੀਕੀ ਸਹੂਲਤਾਂ ਨਾਲ ਲੈਸ ਕਮਰੇ ਵਿਦਿਆਰਥੀਆਂ ਨੂੰ ਦਿੱਤੇ ਗਏ। ਚੇਅਰਮੈਨ ਰਾਮ ਤੀਰਥ ਮੰਨਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਹੋ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸੁਨੀਤਇੰਦਰ ਸਿੰਘ, ਡੀਈਓ ਮੈਡਮ ਇੰਦੂ ਸਿਮਕ (ਐਲੀਮੈਂਟਰੀ ਸਿੱਖਿਆ) ਅਤੇ ਡਿਪਟੀ ਡੀਈਓ ਡਾ. ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਸੀਐਚਟੀ ਰਮਨਦੀਪ ਸਿੰਘ, ਸਕੂਲ ਮੁਖੀ ਰਵਿੰਦਰ ਕੌਰ, ਚੇਅਰਮੈਨ ਸੁਖਵਿੰਦਰ ਕੌਰ, ਚੇਅਰਮੈਨ ਅਮਰ ਕੁਮਾਰ, ਸਰਪੰਚ ਕਰਨੈਲ ਕੌਰ, ਐਸਐਮਸੀ ਚੇਅਰਮੈਨ ਜਸਵੀਰ ਕੌਰ, ਮੈਂਬਰ ਰਣਜੀਤ ਕੌਰ, ਲਖਵਿੰਦਰ ਸਿੰਘ, ਸੋਮਾ ਸਿੰਘ, ਸੀਮਾ, ਸੁਖਵਿੰਦਰ ਕੌਰ, ਡਾ. ਹੇਮ ਰਾਜ,ਡਾ. ਤੇਲੂ ਰਾਮ, ਕੀਰਤਨ ਸਿੰਘ, ਹੈਡਮਾਸਟਰ ਪ੍ਰਦੀਪ ਸ਼ਰਮਾ, ਹਰਜਿੰਦਰ ਸਿੰਘ ਭੱਟੀ, ਨਰਿੰਦਰ ਸ਼ਰਮਾ, ਬਲਾਕ ਮੀਡੀਆ ਕੁਆਰਡੀਨੇਟਰ ਅਵਨੀਸ਼ ਕੁਮਾਰ ਅਤੇ ਚਰਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

5
594 views

Comment