ਕੋਰ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ
ਭਾਜਪਾ ਪੰਜਾਬ ਦੀ ਕੋਰ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਕਾਰਜਕਾਰੀ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ, ਭਾਜਪਾ ਪੰਜਾਬ ਦੇ ਸਹਿ ਇੰਚਾਰਜ ਸ਼੍ਰੀ ਨਰਿੰਦਰ ਰੈਣਾ ਜੀ, ਸੰਗਠਨ ਮੰਤਰੀ ਸ਼੍ਰੀ ਮੰਥਰੀ ਸ਼੍ਰੀਨਿਵਾਸੁਲੂ ਜੀ ਦੀ ਅਗਵਾਈ ਹੇਠ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਈ। ਇਸ ਮੀਟਿੰਗ ਵਿੱਚ ਹਰ ਜ਼ਿਲ੍ਹੇ ਵਿੱਚ ਪਾਰਟੀ ਦੀਆਂ ਗਤੀ-ਵਿਧੀਆਂ, ਚੁਣੌਤੀਆਂ ਅਤੇ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ ਅਤੇ ਆਉਣ ਵਾਲੀਆਂ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।