61 ਲੱਖ ਰੁਪਏ ਦੀ ਲਾਗਤ ਨਾਲ ਖਰੋਟਾ ਪਿੰਡ ਵਿੱਚ ਸ਼ਮਸ਼ਾਨ ਘਾਟ ਦੇ ਰਸਤੇ ਦਾ ਕੰਮ ਸ਼ੁਰੂ
61 ਲੱਖ ਰੁਪਏ ਦੀ ਲਾਗਤ ਨਾਲ ਖਰੋਟਾ ਪਿੰਡ ਵਿੱਚ ਸ਼ਮਸ਼ਾਨ ਘਾਟ ਦੇ ਰਸਤੇ ਦਾ ਕੰਮ ਸ਼ੁਰੂ
ਪਿੰਡ ਵਾਸੀਆਂ ਨੇ ਸਰਕਾਰ ਦੇ ਉਪਰਾਲਿਆਂ ਦੀ ਕੀਤੀ ਸਰਾਹਨਾ
ਕੀਰਤਪੁਰ ਸਾਹਿਬ ਅਪ੍ਰੈਲ : ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਖਰੋਟਾ ਵਿੱਚ ਵਿਕਾਸੀ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ 61 ਲੱਖ ਰੁਪਏ ਦੀ ਲਾਗਤ ਨਾਲ ਸ਼ਮਸ਼ਾਨ ਘਾਟ ਵੱਲ ਜਾਣ ਵਾਲੇ ਰਸਤੇ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਪ੍ਰੋਜੈਕਟ ਪਿੰਡ ਵਾਸੀਆਂ ਲਈ ਲਾਭਕਾਰੀ ਸਾਬਤ ਹੋਵੇਗਾ।
ਇਸ ਮੌਕੇ ਪਿੰਡ ਦੇ ਪ੍ਰਮੁੱਖ ਵਿਅਕਤੀਆਂ ਜਿਵੇਂ ਜੁਝਾਰ ਸਿੰਘ ਮੁਲਤਾਨੀ ਮੈਂਬਰ ਸੈਣੀ ਵੈਲਫੇਅਰ ਬੋਰਡ ਪੰਜਾਬ , ਅਮਰਜੀਤ ਸਿੰਘ ਖਰੋਟਾ, ਜਸਪਾਲ ਸਿੰਘ ਨੰਬਰਦਾਰ, ਮਹਿੰਦਰ ਸਿੰਘ, ਪਰਵਿੰਦਰ ਸਿੰਘ ਅਤੇ ਅਵਤਾਰ ਸਿੰਘ ਆਲੋਵਾਲ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਇਹ ਇੱਕ ਬਹੁਤ ਹੀ ਲਾਭਕਾਰੀ ਕਦਮ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਇਸ ਰਸਤੇ ਦੀ ਹਾਲਤ ਕਾਫੀ ਖਰਾਬ ਸੀ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਹੁਣ ਇਹ ਸਮੱਸਿਆ ਜਲਦੀ ਹੀ ਦੂਰ ਹੋ ਜਾਵੇਗੀ।
ਪਿੰਡ ਵਾਸੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਲੋਕਾਂ ਵਿੱਚ ਇਸ ਗੱਲ ਦੀ ਖੁਸ਼ੀ ਹੈ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਪਿੰਡ ਵਿੱਚ ਹੋਰ ਵੀ ਕਈ ਵਿਕਾਸੀ ਕੰਮ ਜਾਰੀ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਪ੍ਰੋਜੈਕਟ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਸਥਾਨਕ ਲੋਕਾਂ ਨੇ ਕਿਹਾ ਕਿ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਨਾਲ ਪਿੰਡਾਂ ਦੀ ਤਸਵੀਰ ਬਦਲ ਰਹੀ ਹੈ ਅਤੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਆ ਰਿਹਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸੀ ਕੰਮ ਅੱਗੇ ਵੀ ਲਗਾਤਾਰ ਜਾਰੀ ਰਹਿਣਗੇ, ਜਿਸ ਨਾਲ ਪਿੰਡਾਂ ਦੀ ਸਮੁੱਚੀ ਤਰੱਕੀ ਸੰਭਵ ਹੋਵੇਗੀ।