logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬਠਿੰਡਾ ਡਿਪਟੀ ਕਮਿਸ਼ਨਰ, ਐੱਸ.ਐੱਸ. ਪੀ ਨੇ ਕੀਤੀ ਜ਼ਿਲ੍ਹੇ ਦੇ ਵਪਾਰੀ ਵਰਗ ਨਾਲ ਬੈਠਕ


ਜ਼ਿਲ੍ਹੇ 'ਚ ਕੁੱਲ ਪ੍ਰਾਪਤ ਅਰਜ਼ੀਆਂ ਚੋਂ 65 ਫੀਸਦੀ ਦਾ ਕੀਤਾ ਗਿਆ ਨਿਪਟਾਰਾ

ਬਠਿੰਡਾ,ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਸਬੰਧੀ ਮੁੱਦਿਆਂ ਨੂੰ ਤਰਜੀਹੀ ਤੌਰ 'ਤੇ ਹੱਲ ਕਰਨ ਲਈ ਕਰਵਾਈਆਂ ਜਾ ਰਹੀਆਂ ਬੈਠਕਾਂ ਦੇ ਸਿਲਸਿਲੇ ਚ ਅੱਜ ਸ਼੍ਰੀ ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਡਾ. ਜਯੋਤੀ ਯਾਦਵ ਬੈਂਸ ਐੱਸ.ਐੱਸ.ਪੀ ਬਠਿੰਡਾ ਨੇ ਜ਼ਿਲ੍ਹੇ ਦੀਆਂ ਵਪਾਰਕ ਜਥੇਬੰਦੀਆਂ ਨਾਲ ਬੈਠਕ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਬਠਿੰਡਾ 'ਚ 201 ਬੇਨਤੀ ਪੱਤਰ ਵਪਾਰੀਆਂ ਤੋਂ ਪ੍ਰਾਪਤ ਹੋਏ, ਜਿਨ੍ਹਾਂ ਵਿਚੋਂ 65 ਫੀਸਦੀ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਬਾਕੀ ਰਹਿੰਦੇ ਬੇਨਤੀ ਪੱਤਰ ਉਹ ਹਨ ਜਿਹੜੇ ਸੂਬਾ ਸਰਕਾਰ ਪੱਧਰ ਉੱਤੇ ਹੱਲ ਕੀਤੇ ਜਾਣ ਵਾਲੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸੋਮਵਾਰ ਵਪਾਰੀ ਵਰਗ ਨਾਲ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਜਾਂਦੀ ਹੈ ਅਤੇ ਹਰ ਵੀਰਵਾਰ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਵੀ ਸਬ ਡਵੀਜ਼ਨਾਂ 'ਚ ਇਸ ਸਬੰਧੀ ਵਪਾਰੀਆਂ ਨਾਲ ਤਾਲਮੇਲ ਕਰਕੇ ਬੈਠਕ ਕੀਤੀ ਜਾਂਦੀ ਹੈ। ਇਨ੍ਹਾਂ ਯਤਨਾਂ ਸਦਕਾ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਸਾਰੇ ਮੁੱਦਿਆਂ ਨੂੰ ਸੁਲਝਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਵੱਲੋਂ ਟਰੈਫ਼ਿਕ ਸਮੱਸਿਆ, ਪਾਰਕਿੰਗ, ਬਿਜਲੀ ਦੀਆਂ ਨੀਵੀਆਂ ਲਟਕਦੀ ਤਾਰਾਂ ਸਬੰਧੀ, ਟਰਾਂਸਫਰਮਰ, ਸਾਫ਼ ਸਫ਼ਾਈ ਆਦਿ ਸਬੰਧੀ ਮੁੱਦੇ ਚੁੱਕੇ ਗਏ ਹਨ। ਬੈਠਕ ਦੌਰਾਨ ਵਪਾਰੀਆਂ ਵੱਲੋਂ ਬਾਜ਼ਾਰਾਂ ਚ ਟ੍ਰੈਫਿਕ, ਸੜਕਾਂ, ਪਾਰਕਿੰਗ ਦੀ ਦਿੱਕਤ, ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਜਯੋਤੀ ਯਾਦਵ ਬੈਂਸ ਐੱਸ. ਐੱਸ.ਪੀ ਬਠਿੰਡਾ ਨੇ ਦੱਸਿਆ ਕਿਇਸ ਪਹਿਲ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਤੁਰੰਤ ਪ੍ਰਭਾਵਸ਼ਾਲੀ ਹੱਲ ਕਰਨਾ ਹੈ। ਬਜ਼ਾਰਾਂ ਚ ਪਾਰਕਿੰਗ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹੇ ਦੇ ਸਾਰੇ ਮੁੱਖ ਬਾਜ਼ਾਰਾਂ 'ਚ ਪੁਲਿਸ ਵੱਲੋਂ ਟਰੈਫ਼ਿਕ ਮੈਨੇਜਮੈਂਟ ਸਬੰਧੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੁਲਿਸ ਵੱਲੋਂ ਨਿਰੰਤਰ ਵਪਾਰੀਆਂ ਨਾਲ ਬੈਠਕਾਂ ਕਰਕੇ ਪਾਰਕਿੰਗ ਅਤੇ ਪੁਲਿਸ ਨਾਲ ਸਬੰਧਿਤ ਮੁੱਦਿਆਂ ਬਾਰੇ ਤਾਲਮੇਲ ਕੀਤਾ ਜਾਂਦਾ ਹੈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ) ਗੁਰਪ੍ਰੀਤ ਸਿੰਘ ਥਿੰਦ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਰਾਕੇਸ਼ ਕੁਮਾਰ, ਐਕਸਾਈਜ਼ ਐਂਡ ਟੈਕਸੇਸ਼ਨ ਬਠਿੰਡਾ ਦੇ ਚੇਅਰਮੈਨ ਸ੍ਰੀ ਬਿਕਰਮ ਲਵਲੀ, ਚੇਅਰਮੈਨ ਮਾਲਵਾ ਵੈਸਟ ਡਾ. ਤਰਸੇਮ ਗਰਗ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

0
387 views

Comment