logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪਟਿਆਲਾ ਵਾਸੀਆਂ ਦੀ ਸੁਰੱਖਿਆ ਲਈ ਨਦੀ ਪ੍ਰਬੰਧਨ ਤੇ ਜ਼ੋਰ:-ਡਾ. ਬਲਬੀਰ ਸਿੰਘ

ਪਟਿਆਲਾ, ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਮਿਸ਼ਨ ਵਿਕਾਸ ਤਹਿਤ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਬਾਬਾ ਦੀਪ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਵਿਖੇ (ਵੱਡੀ ਨਦੀ ਦੇ ਪੁੱਲ ਦੇ ਨਾਲ) ਕਰੀਬ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ । ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਵੀ ਮੌਜੂਦ ਸਨ।ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਵਿੱਚ ਟ੍ਰੈਫਿਕ ਦੀ ਸਮੱਸਿਆ ਦਾ ਸੁਚੱਜਾ ਹੱਲ ਨਿਕਲੇਗਾ ਅਤੇ ਆਵਾਜਾਈ ਸੁਗਮ ਹੋਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸਦੇ ਨਾਲ ਹੀ ਸਿਹਤ ਮੰਤਰੀ ਨੇ ਨਦੀ ਦੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਦੀ ਸਫਾਈ ਅਤੇ ਮਜ਼ਬੂਤੀ ਦੇ ਕੰਮ ਸਮੇਂ ਸਿਰ ਪੂਰੇ ਕੀਤੇ ਜਾਣ, ਤਾਂ ਜੋ ਹੜ੍ਹਾਂ ਦੇ ਖਤਰੇ ਤੋਂ ਪਟਿਆਲਾ ਵਾਸੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਨਦੀ ਦੀ ਸਫਾਈ ਨਾਲ ਇਲਾਕੇ ਵਿੱਚ ਸਫਾਈ ਪ੍ਰਬੰਧ ਵੀ ਸੁਧਰੇਗਾ ਅਤੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਹੋਰ ਕਿਹਾ ਕਿ ਇਲਾਕਾ ਵਾਸੀਆਂ ਦੀ ਸਿਹਤ ਅਤੇ ਮਨੋਰੰਜਨ ਨੂੰ ਧਿਆਨ ਵਿੱਚ ਰੱਖਦਿਆਂ ਇੱਥੇ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿੱਥੇ ਲੋਕ ਸੈਰ ਕਰ ਸਕਣਗੇ। ਇਸ ਦੇ ਨਾਲ-ਨਾਲ ਵਾਤਾਵਰਣ ਨੂੰ ਸੁੰਦਰ ਬਣਾਉਣ ਲਈ ਵੱਡੇ ਪੱਧਰ ’ਤੇ ਰੁੱਖ ਲਗਾਏ ਜਾਣਗੇ। ਓਹਨਾ ਕਿਹਾ ਕਿਸਰਕਾਰ ਵੱਲੋਂ ਇਹ ਉਪਰਾਲੇ ਲੋਕ ਭਲਾਈ ਅਤੇ ਇਲਾਕੇ ਦੇ ਸਮੱਗਰ ਵਿਕਾਸ ਲਈ ਅਹਿਮ ਕਦਮ ਸਾਬਿਤ ਹੋਣਗੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

0
0 views

Comment