ਹੁਣ ਤੱਕ ਕਿਸਾਨਾਂ ਨੂੰ ਖਰੀਦੀ ਕਣਕ ਦੀ 854 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਗਈ-ਡੀ.ਸੀ
ਹੁਣ ਤੱਕ ਕਿਸਾਨਾਂ ਨੂੰ ਖਰੀਦੀ ਕਣਕ ਦੀ 854 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਗਈ-ਡੀ.ਸੀ
-ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 407229 ਮੀਟਰਕ ਟਨ ਕਣਕ ਦੀ ਆਮਦ 394465 ਮੀਟਰਕ ਟਨ ਕਣਕ ਦੀ ਹੋਈ ਖ਼ਰੀਦ
ਫ਼ਰੀਦਕੋਟ 28 ਅਪ੍ਰੈਲ 26
ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 407229 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ,ਜਿਸ ਵਿੱਚੋਂ 394465 ਮੀਟਰਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਖਾਤੇ ਵਿੱਚ 854 ਕਰੋੜ ਰੁਪਏ ਦੀ ਆਨਲਾਈਨ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਹੋਰ ਤੇਜੀ ਲਿਆਉਣ ਲਈ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਕੁਲ ਕਣਕ ਵਿਚੋਂ ਪਨਗ੍ਰੇਨ ਵੱਲੋਂ 116168 ਮੀਟਰਕ ਟਨ, ਮਾਰਕਫੈੱਡ ਵਲੋਂ 102302 ਮੀਟਰਕ ਟਨ, ਪਨਸਪ ਵੱਲੋਂ 90868 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 70477 ਮੀਟਰਕ ਟਨ ਅਤੇ ਪ੍ਰਈਵੇਟ ਵਪਾਰੀਆਂ ਵੱਲੋਂ 14650 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਅਤੇ 155681 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਸ.ਗੁਰਜੀਤ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਸਬੰਧੀ ਸਾਰੇ ਪ੍ਰਬੰਧ ਤਸਲੀਬੱਖਸ਼ ਹਨ ਅਤੇ ਮੰਡੀਆਂ ਵਿੱਚ ਨਿਰਵਿਘਨਤਾ ਨਾਲ ਕਿਸਾਨਾਂ ਵੱਲੋਂ ਲਿਆਂਦੀ ਫਸਲ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਨਿਰਧਾਰਿਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ।