logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

CBI ਵੱਲੋਂ ਵਿਜੀਲੈਂਸ ਦਫ਼ਤਰ ਮੋਹਾਲੀ ਚ ਛਾਪੇਮਾਰੀ, ਸੀਨੀਅਰ ਅਫ਼ਸਰ ਦਾ ਰੀਡਰ ਕਾਬੂ

ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕੇਸ ਦੀਆਂ ਪਰਤਾਂ ਫਰੋਲਦਿਆਂ ਸੋਮਵਾਰ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਵੱਡੀ ਕਾਰਵਾਈ ਕੀਤੀ ਗਈ। ਜਾਂਚ ਟੀਮ ਨੇ ਇੱਥੇ ਛਾਪੇਮਾਰੀ ਦੌਰਾਨ ਇੱਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਸਾਹਮਣੇ ਆਏ ਨਵੇਂ ਤੱਥਾਂ ਦੇ ਅਧਾਰ ਤੇ ਕੀਤੀ ਗਈ ਹੈ।
ਹਾਲਾਂਕਿ ਇਸ ਕਾਰਵਾਈ ਸਬੰਧੀ ਸੀ.ਬੀ.ਆਈ. ਜਾਂ ਵਿਜੀਲੈਂਸ ਬਿਊਰੋ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ, ਪਰ ਸਿਆਸੀ ਹਲਕਿਆਂ ਵਿੱਚ ਇਸ ਨੇ ਤਰਥੱਲੀ ਮਚਾ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ਤੇ ਦਾਅਵਾ ਕੀਤਾ ਹੈ ਕਿ ਕੇਂਦਰੀ ਏਜੰਸੀ ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਵਿੱਚ ਇੱਕ ਵਿਜੀਲੈਂਸ ਮੁਲਾਜ਼ਮ ਕੋਲੋਂ 13 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਮਾਮਲੇ 'ਤੇ ਪ੍ਰਤੀਕਿਰਿਆ ਲੈਣ ਲਈ ਜਦੋਂ ਵਿਜੀਲੈਂਸ ਜਾਂ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਨੇ ਵੀ ਫੋਨ ਜਾਂ ਸੁਨੇਹੇ ਦਾ ਜਵਾਬ ਨਹੀਂ ਦਿੱਤਾ।

ਕੀ ਹੈ ਮਾਮਲਾ?

ਜ਼ਿਕਰਯੋਗ ਹੈ ਕਿ ਸਾਲ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਰਚਰਨ ਸਿੰਘ ਭੁੱਲਰ ਨੂੰ ਅਕਤੂਬਰ 2025 ਵਿੱਚ ਸੀ.ਬੀ.ਆਈ. ਨੇ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਸੀ। ਇਲਜ਼ਾਮ ਸਨ ਕਿ ਭੁੱਲਰ ਨੇ ਆਪਣੇ ਸਹਾਇਕ ਕ੍ਰਿਸ਼ਨੂ ਸ਼ਾਰਦਾ ਰਾਹੀਂ ਇੱਕ ਕਬਾੜੀਏ ਤੋਂ 8 ਲੱਖ ਰੁਪਏ ਦੀ ਮੰਗ ਕੀਤੀ ਸੀ। ਇਹ ਰਕਮ ਸਰਹਿੰਦ ਥਾਣੇ ਵਿੱਚ ਦਰਜ ਇੱਕ ਐਫ.ਆਈ.ਆਰ. ਨੂੰ ਰਫ਼ਾ-ਦਫ਼ਾ ਕਰਨ ਅਤੇ ਕਾਰੋਬਾਰ ਚਲਾਉਣ ਬਦਲੇ ਮਹੀਨਾਵਾਰ ਉਗਰਾਹੀ ਵਜੋਂ ਮੰਗੀ ਗਈ ਸੀ।

6
706 views

Comment