ਗੜ੍ਹਸ਼ੰਕਰ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ
ਗੜ੍ਹਸ਼ੰਕਰ: (ਬਲਵੀਰ ਚੌਪੜਾ )ਨਗਰ ਕੌਂਸਲ ਗੜ੍ਹਸ਼ੰਕਰ ਦੀਆਂ 13 ਵਾਰਡਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਮਾਣਯੋਗ ਐਸ.ਡੀ.ਐਮ. ਦੇ ਦਫ਼ਤਰ ਵਿੱਚ ਦਾਖਲ ਕਰਵਾਏ। ਵਾਰਡ ਨੰਬਰ ਇੱਕ ਤੋਂ 13 ਤੱਕ ਦੇ ਉਮੀਦਵਾਰਾਂ ਵਿੱਚ ਸ਼੍ਰੀਮਤੀ ਬਿਮਲਾ ਦੇਵੀ ਰਾਜੂ, ਹਰਦੀਪ ਸਿੰਘ, ਸ਼੍ਰੀਮਤੀ ਜਸਵੀਰ ਕੌਰ, ਪ੍ਰਿੰਸ ਚੌਧਰੀ, ਸ਼੍ਰੀਮਤੀ ਨੀਂਰਜ ਖੰਨਾ, ਹਰਪ੍ਰੀਤ ਸਿੰਘ, ਸ਼੍ਰੀਮਤੀ ਸਰਬਜੀਤ ਕੌਰ, ਸੋਮ ਨਾਥ ਬੰਗੜ, ਸ਼੍ਰੀਮਤੀ ਜਸਵਿੰਦਰ ਕੌਰ, ਯੋਗੇਸ਼ ਵਾਲੀਆ, ਸ਼੍ਰੀਮਤੀ ਸੋਨਿਕਾਂ, ਉਪਕਰਨ ਬੰਗੜ ਅਤੇ ਸ਼੍ਰੀਮਤੀ ਸੋਨੀਆ ਸ਼ਾਮਲ ਹਨ। ਇਸ ਮੌਕੇ ਪਾਰਟੀ ਦੇ ਆਗੂ, ਵਰਕਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਇਸ ਸਮਾਗਮ ਵਿੱਚ ਹਿੱਸਾ ਲਿਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਇਮਾਨਦਾਰ ਅਤੇ ਲੋਕ ਭਲਾਈ ਵਾਲੇ ਉਮੀਦਵਾਰਾਂ ਨੂੰ ਅੱਗੇ ਲਿਆਉਂਦੀ ਹੈ। ਉਹਨਾਂ ਨੇ ਦੱਸਿਆ ਕਿ ਸਭ ਉਮੀਦਵਾਰ ਪੜ੍ਹੇ-ਲਿਖੇ ਅਤੇ ਲੋਕ ਸੇਵਾ ਦੇ ਭਾਵ ਨਾਲ ਗੜ੍ਹਸ਼ੰਕਰ ਦੇ ਵਿਕਾਸ ਲਈ ਨਿਸ਼ਠਾ ਨਾਲ ਕੰਮ ਕਰਨਗੇ। ਡਿਪਟੀ ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਨੂੰ ਵੋਟ ਦੇ ਕੇ ਸ਼ਹਿਰ ਨੂੰ ਹੋਰ ਸੁੰਦਰ ਅਤੇ ਖੁਸ਼ਹਾਲ ਬਣਾਉਣ ਵਿੱਚ ਯੋਗਦਾਨ ਪਾਓ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਬਲਦੀਪ ਸੈਣੀ ਅਤੇ ਹੋਰ ਆਗੂ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਪਾਰਟੀ ਦੀ ਜਿੱਤ ਦਾ ਭਰੋਸਾ ਜਤਾਇਆ।