logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ 21, 22 ਅਤੇ 23 ਅਗਸਤ ਨੂੰ ਲੱਗੇਗੀ ਵਿਸ਼ੇਸ਼ ਲੋਕ ਅਦਾਲਤ -ਜਿਲ੍ਹਾ ਸੈਸ਼ਨ ਜੱਜ

ਫਰੀਦਕੋਟ 18 ਮਈ 2026 (ਨਾਇਬ ਰਾਜ)

ਭਾਰਤ ਦੀ ਮਾਨਯੋਗ ਸੁਪਰੀਮ ਕੋਰਟ ਵਿਖੇ 21, 22 ਅਤੇ 23 ਅਗਸਤ 2026 ਨੂੰ ਵਿਸ਼ੇਸ਼ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਅਦਾਲਤ ਦੇ ਸਾਹਮਣੇ ਕਾਫ਼ੀ ਸਮੇਂ ਤੋਂ ਲੰਬਿਤ ਪਏ ਮਾਮਲਿਆਂ ਦੇ ਸੁਹਿਰਦ ਅਤੇ ਤੇਜ਼ੀ ਨਾਲ ਨਿਪਟਾਰੇ ਨੂੰ ਸੁਵਿਧਾਜਨਕ ਬਣਾਉਣਾ ਹੈ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ, ਸ੍ਰੀ ਸੰਜੀਵ ਜੋਸ਼ੀ, ਦੀ ਰਹਿਨੁਮਾਈ ਹੇਠ ਮਿਸ ਗੁਰਪ੍ਰੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) /ਸੀ.ਜੇ.ਐੱਮ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਲੋਕਾਂ ਨੂੰ ਇਸ ਸਪੈਸ਼ਲ ਲੋਕ ਅਦਾਲਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਮਾਨਯੋਗ ਸੈਸ਼ਨਜ਼ ਜੱਜ, ਫਰੀਦਕੋਟ, ਨੇ ਦੱਸਿਆ ਕਿ ਇਹ ਪਹਿਲ ਸੁਪਰੀਮ ਕੋਰਟ ਵਿਖੇ ਲੰਬਿਤ ਪਏ ਮਾਮਲਿਆਂ ਨੂੰ ਘਟਾਉਣ ਅਤੇ ਵਿਕਲਪਿਕ ਵਿਵਾਦ ਨਿਪਟਾਰਾ ਵਿਧੀਆਂ ਰਾਹੀਂ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਵਿਸ਼ੇਸ਼ ਲੋਕ ਅਦਾਲਤ ਦੌਰਾਨ, ਆਪਸੀ ਸਹਿਮਤੀ ਅਤੇ ਸੁਲ੍ਹਾ-ਸਫਾਈ ਰਾਹੀਂ ਨਿਪਟਾਰੇ ਲਈ ਯੋਗ ਮਾਮਲਿਆਂ ਨੂੰ ਹੱਲ ਕੀਤਾ ਜਾਵੇਗਾ। ਅਜਿਹੇ ਮਾਮਲਿਆਂ ਵਿੱਚ ਵਿਆਹ ਸੰਬੰਧੀ ਵਿਵਾਦ, ਮੋਟਰ ਦੁਰਘਟਨਾ, ਦਾਅਵੇ ਦੇ ਮਾਮਲੇ, ਸੇਵਾ ਵਿਵਾਦ, ਜ਼ਮੀਨ ਪ੍ਰਾਪਤੀ ਮਾਮਲੇ, ਖਪਤਕਾਰ ਮਾਮਲੇ, ਅਤੇ ਹੋਰ ਸਿਵਲ ਵਿਵਾਦ ਸ਼ਾਮਲ ਹੋ ਸਕਦੇ ਹਨ ਜੋ ਲੋਕ ਅਦਾਲਤ ਕਾਰਵਾਈਆਂ ਰਾਹੀਂ ਨਿਪਟਾਰੇ ਲਈ ਕਾਨੂੰਨ ਅਧੀਨ ਆਗਿਆਯੋਗ ਹਨ। ਇਹ ਪ੍ਰੀ-ਲੋਕ ਅਦਾਲਤਾਂ ਫਰੀਦਕੋਟ ਅਤੇ ਸਬ ਡਵੀਜਨ ਪੱਧਰ ਨਾਲ ਸਬੰਧਤ ਜਿਹਨਾਂ ਕੇਸਾਂ ਦੀ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ ਮੁੱਖ ਦਫਤਰ ਐਸ. ਏ. ਐਸ. ਨਗਰ ਦਫਤਰ ਰਾਹੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੂੰ ਕੇਸਾਂ ਦੀ ਲਿਸਟ ਪ੍ਰਾਪਤ ਹੋਈ ਹੈ,
ਉਹਨਾਂ ਕੇਸਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦਫਤਰ ਵੱਲੋਂ ਦੋਵਾਂ ਧਿਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਪ੍ਰੀ-ਲੋਕ ਅਦਾਲਤਾਂ ਮਾਨਯੋਗ ਸ੍ਰੀ ਸੰਜੀਵ ਜੋਸ਼ੀ, ਜ਼ਿਲ੍ਹਾ ਅਤੇ ਸ਼ੈਸਨ ਜੱਜ ਫਰੀਦਕੋਟ ਦੀ ਅਗਵਾਈ ਵਿੱਚ ਲਗਾਈਆਂ ਜਾਣਗੀਆਂ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਮਿਤੀ 31 ਮਈ 2026 ਤੱਕ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਹਨਾਂ ਪ੍ਰੀ-ਲੋਕ ਅਦਾਲਤਾਂ ਰਾਹੀਂ ਦੋਵੇਂ ਧਿਰਾਂ ਦੀ ਸਹਿਮਤੀ ਪ੍ਰਗਟਾਉਣ ਉਪਰੰਤ ਰਿਪੋਰਟ ਮਾਨਯੋਗ ਮੁੱਖ ਦਫਤਰ ਐੱਸ. ਏ.ਐੱਸ ਨਗਰ ਜੀਆਂ ਨੂੰ ਭੇਜੀ ਜਾਵੇਗੀ ਤਾਂ ਜੋ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਿੱਖੇ ਮਿਤੀ 21,22 ਤੇ 23 ਅਗਸਤ 2026 ਨੂੰ ਇੱਕ ਵਿਸ਼ੇਸ ਲੋਕ ਅਦਾਲਤ ਵਿੱਚ ਅੰਤਿਮ ਨਿਪਟਾਰਾ ਕੀਤਾ ਜਾ ਸਕੇ। ਇਸ ਵਿਸ਼ੇਸ਼ ਲੋਕ ਅਦਾਲਤ ਦੇ ਸਬੰਧ ਵਿੱਚ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹਨ ਤੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਿਤ ਹਨ, ਉਨ੍ਹਾਂ ਕੇਸਾਂ ਨੂੰ ਪ੍ਰੀ-ਲੋਕ ਅਦਾਲਤ ਵਿੱਚ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤਾਂ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਸਮਝੌਤੇ ਰਾਹੀਂ ਨਿਪਟਾਰਾ ਕੀਤਾ ਜਾਂਦਾ ਹੈ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਧਿਰਾਂ ਵਿੱਚ ਆਪਸੀ ਪਿਆਰ ਵਧਦਾ ਹੈ

0
35 views

Comment