logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਰਕਾਰੀ ਹਾਈ ਸਕੂਲ ਭਾਣਾ ਦੇ ਵਿੱਦਿਆਰਥੀਆਂ ਨੇ ਸਾਇੰਸ ਸਿਟੀ ਦਾ ਦੌਰਾ ਕੀਤਾ:ਅਨੀਤਾ ਅਰੋੜਾ




ਫਰੀਦਕੋਟ 20.05.26(ਨਾਇਬ ਰਾਜ)


ਸਰਕਾਰੀ ਹਾਈ ਸਕੂਲ ਭਾਣਾ ਦੇ ਵਿੱਦਿਆਰਥੀਆਂ ਨੇ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਦੀ ਸਰਪ੍ਰਸਤੀ ਹੇਠ ਅਤੇ ਸ਼੍ਰੀਮਤੀ ਜਿਓਤੀ ਯੋਗ ਅਗਵਾਈ ਹੇਠ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਦਾ ਇੱਕ ਦਿਨਾ ਵਿਦਿਅਕ ਦੌਰਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਵਿੱਚ ਸਕੂਲ ਦੇ ਨੌਵੀਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿੰਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਿਲ ਸਨ। ਵਿਦਿਆਰਥੀਆਂ ਨੂੰ ਸਕੂਲ ਤੋਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਲਏ ਕੇ ਜਾਣ ਅਤੇ ਵਾਪਿਸ ਸਕੂਲ ਤੱਕ ਵਾਪਿਸ ਲਏ ਕੇ ਆਉਣ ਅਤੇ ਸਾਇੰਸ ਸਿਟੀ ਦੇ ਪ੍ਰਵੇਸ਼ ਦਾ ਪੂਰਾ ਪ੍ਰਬੰਧ ਸਿੱਖਿਆ ਵਿਭਾਗ ਵੱਲੋਂ ਬਿਲਕੁੱਲ ਮੁਫ਼ਤ ਕੀਤਾ ਗਿਆ ਸੀ।ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਇਸ ਵਿਦਿਅਕ ਦੌਰੇ ਦੌਰਾਨ ਅਧਿਆਪਕ ਸ਼੍ਰੀਮਤੀ ਜੋਤੀ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸਾਇੰਸ ਸਿਟੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਿਸ ਵਿੱਚ ਵਿਦਿਆਰਥਣਾਂ ਨੇ ਡੂੰਘੀ ਦਿਲਚਸਪੀ ਦਿਖਾਈ ਜਿਸ ਨਾਲ ਵਿੱਦਿਆਰਥੀਆਂ ਜੀ ਜਾਣਕਾਰੀ ਵਿੱਚ ਵਾਧਾ ਹੋਇਆ। ਸ਼੍ਰੀਮਤੀ ਅਨੀਤਾ ਅਰੋੜਾ ਨੇ ਦੱਸਿਆ ਕਿ ਸਕੂਲ ਦੇ ਅਧਿਆਪਕ ਦੇ ਦੱਸਣ ਅਨੁਸਾਰ ਸਾਇੰਸ ਸਿਟੀ ਨੂੰ ਦੇਖਣ ਵਿੱਚ ਸਾਇੰਸ ਸਿਟੀ ਦੇ ਅਧਿਕਾਰੀਆਂ ਨੇ ਪੂਰਾ ਸਹਿਯੋਗ ਕੀਤਾ।ਵਿੱਦਿਆਰਥੀਆਂ ਨੇ ਸਾਇੰਸ ਸਿਟੀ ਪਾਰਕ ਵਿੱਚ ਆਪਣਾ ਮੰਨੋਰੰਜਨ ਵੀ ਕੀਤਾ।
ਫੋਟੋ : ਸਰਕਾਰੀ ਹਾਈ ਸਕੂਲ ਭਾਣਾ ਦੇ ਵਿੱਦਿਆਰਥੀ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਆਪਣੇ ਅਧਿਆਪਕਾਂ ਸ਼੍ਰੀਮਤੀ ਜੋਤੀ ਅਤੇ ਸ਼੍ਰੀਮਤੀ ਰੁਪਿੰਦਰ ਕੌਰ ਨਾਲ ਨਜ਼ਰ ਆ ਰਹੇ ਹਨ।

5
188 views

Comment