logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਗੁਰੂਹਰਸਹਾਏ : ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਸਥਿਤ ਸ਼੍ਰੀ ਵਾਲਮੀਕ ਮੰਦਰ ਵਿੱਚ ਚੋਰਾਂ ਵੱਲੋਂ ਚੋਰੀ ਅਤੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਕਰਨ ਦੀ ਘਟਨਾ ਸਾਹਮਣੇ ਆਈ ਹੈ,

ਗੁਰੂਹਰਸਹਾਏ : ਪਿੰਡ ਸ਼ਰੀਹ ਵਾਲਾ ਬਰਾੜ ਵਿਖੇ ਸਥਿਤ ਸ਼੍ਰੀ ਵਾਲਮੀਕ ਮੰਦਰ ਵਿੱਚ ਚੋਰਾਂ ਵੱਲੋਂ ਚੋਰੀ ਅਤੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਪਿੰਡ ਅਤੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੋਰਾਂ ਨੇ ਮੰਦਰ ਦੀ ਗੋਲਕ ਤੋੜ ਕੇ ਉਸ ਵਿੱਚ ਪਏ ਨਕਦ ਪੈਸੇ ਚੋਰੀ ਕਰ ਲਏ। ਇਸ ਤੋਂ ਇਲਾਵਾ ਮੰਦਰ ਅੰਦਰ ਰੱਖੇ ਸ਼੍ਰੀ ਰਮਾਇਣ ਜੀ ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਸਵਰੂਪਾਂ ਨਾਲ ਵੀ ਛੇੜਛਾੜ ਕੀਤੀ ਗਈ। ਮੌਕੇ ’ਤੇ ਰੁਮਾਲਾ ਸਾਹਿਬ ਵੀ ਇੱਧਰ-ਉੱਧਰ ਖਿਲਰੇ ਹੋਏ ਮਿਲੇ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ ’ਤੇ ਪਹੁੰਚੇ ਡੀ.ਐੱਸ.ਪੀ. ਤਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੰਦਰ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ ਅਤੇ ਧਾਰਮਿਕ ਗ੍ਰੰਥਾਂ ਨਾਲ ਛੇੜਛਾੜ ਹੋਣ ਦੇ ਵੀ ਸਬੂਤ ਮਿਲੇ ਹਨ। ਉਨ੍ਹਾਂ ਕਿਹਾ ਕਿ ਜਾਂਚ ਲਈ ਡੋਗ ਸਕੁਐਡ ਦੀ ਮਦਦ ਵੀ ਲਈ ਗਈ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਇਲਾਕੇ ਦੇ ਬੀਜੇਪੀ ਆਗੂ ਦੀਪਕ ਸ਼ਰਮਾ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਇਸ ਘਟਨਾ ਨੂੰ ਮੰਦਭਾਗੀ ਅਤੇ ਸ਼ਰਮਨਾਕ ਕਰਾਰ ਦਿੰਦਿਆਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲ ਸਕੇ।
ਮੌਕੇ ’ਤੇ ਥਾਣਾ ਮੁਖੀ ਜਗਦੀਪ ਸਿੰਘ ਪੁਲਸ ਪਾਰਟੀ ਸਮੇਤ ਹਾਜ਼ਰ ਸਨ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

0
57 views

Comment