ਪੰਜਾਬ ਭਾਜਪਾ ਪ੍ਰਧਾਨ ਦੇ ਨਾਮ ਤੇ ਲੱਗੀ ਮੋਹਰ! ਇਸ ਵੱਡੇ ਨੇਤਾ ਨੂੰ ਮਿਲ ਸਕਦੀ ਹੈ ਪ੍ਰਦੇਸ਼ ਦੀ ਕਮਾਨ
ਰਿਪੋਰਟਰ: ਅਜੈ ਕੁਮਾਰ
ਚੰਡੀਗੜ੍ਹ: ਪੰਜਾਬ ਭਾਜਪਾ ਵਿੱਚ ਨਵੇਂ ਪ੍ਰਧਾਨ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦਰਮਿਆਨ ਹੁਣ ਪਾਰਟੀ ਹਾਈਕਮਾਨ ਵੱਲੋਂ ਵੱਡਾ ਫੈਸਲਾ ਲਿਆ ਜਾਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਸੀਨੀਅਰ ਆਗੂ Kewal Singh Dhillon ਦਾ ਨਾਮ ਲਗਭਗ ਫਾਈਨਲ ਮੰਨਿਆ ਜਾ ਰਿਹਾ ਹੈ ਅਤੇ ਉਹਨਾਂ ਨੂੰ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਜਾ ਸਕਦੀ ਹੈ।
ਪਾਰਟੀ ਵੱਲੋਂ 2027 ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸਿੱਖ ਚਿਹਰੇ ‘ਤੇ ਦਾਅ ਖੇਡਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਕਈ ਨੇਤਾਵਾਂ ਦੇ ਨਾਮ ਚਰਚਾ ਵਿੱਚ ਸਨ, ਪਰ ਹੁਣ ਕੇਵਲ ਸਿੰਘ ਢਿੱਲੋਂ ਦਾ ਨਾਮ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਮੌਜੂਦਾ ਪ੍ਰਧਾਨ Sunil Jakhar ਦਾ ਕਾਰਜਕਾਲ ਵੀ ਖਤਮ ਹੋਣ ਵਾਲਾ ਹੈ, ਜਿਸ ਕਾਰਨ ਪਾਰਟੀ ਸੰਗਠਨ ਵਿੱਚ ਵੱਡੇ ਬਦਲਾਅ ਦੀ ਉਮੀਦ ਜਤਾਈ ਜਾ ਰਹੀ ਹੈ।