ਢੋਲਬਾਹਾ: ਮਹਾਰਾਣਾ ਪ੍ਰਤਾਪ ਕਾਲਜ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ
ਢੋਲਬਾਹਾ: ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਵਿੱਚ ਵਿਸ਼ਵ ਵਾਤਾਵਰਣ ਦਿਵਸ ਮੌਕੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਪ੍ਰਿੰਸੀਪਲ ਪ੍ਰੋ. ਸਵਿਤਾ ਗੁਪਤਾ ਨੇ ਕੀਤੀ ਅਤੇ ਸੰਚਾਲਨ ਸਹਾਇਕ ਪ੍ਰੋਫੈਸਰ ਮਨਦੀਪ ਕੌਰ ਵੱਲੋਂ ਕੀਤਾ ਗਿਆ। ਮੁੱਖ ਮਹਿਮਾਨ ਵਣ ਰੇਂਜ ਅਫਸਰ ਜਸਵੀਰ ਸਿੰਘ ਨੇ ਵਾਤਾਵਰਣ ਦੀ ਸੰਭਾਲ, ਰੁੱਖਾਂ ਦੀ ਮਹੱਤਤਾ ਅਤੇ ਟਿਕਾਊ ਜੀਵਨ ਸ਼ੈਲੀ ਬਾਰੇ ਵਿਚਾਰ ਸਾਂਝੇ ਕੀਤੇ।
ਕਾਲਜ ਕੈਂਪਸ ਵਿੱਚ ਰੁੱਖ ਲਗਾਏ ਗਏ ਅਤੇ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਰੱਖਿਆ ਅਤੇ ਵਾਤਾਵਰਣ ਸੰਤੁਲਨ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਜੰਗਲਾਤ ਵਿਭਾਗ ਦੇ ਬਲਦੇਵ ਰਾਜ, ਸੁਰਜੀਤ ਸਿੰਘ, ਜਸਪਾਲ ਸਿੰਘ, ਚਮਕੁਰ ਸਿੰਘ ਅਤੇ ਪੋਮਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਸੰਵਾਦ ਕਰਦਿਆਂ ਜੈਵ ਵਿਭਿੰਨਤਾ ਅਤੇ ਵਾਤਾਵਰਣਕ ਸਥਿਰਤਾ ਬਾਰੇ ਜਾਣਕਾਰੀ ਦਿੱਤੀ। ਇਸ ਸਮਾਗਮ ਵਿੱਚ ਅਧਿਆਪਕਾਂ, ਗੈਰ-ਅਧਿਆਪਨ ਕਰਮਚਾਰੀਆਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਿਹਤਮੰਦ ਵਾਤਾਵਰਣ ਦੀ ਸਿਰਜਣਾ ਲਈ ਸੰਕਲਪ ਲਿਆ।