logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਪੀਕਰ ਸੰਧਵਾ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਪਿੰਡ ਵਾਸੀਆਂ ਨਾਲ ਵਿਕਾਸ ਦੇ ਕੰਮਾ ਸਬੰਧੀ ਕੀਤੀ ਗਈ ਮੀਟਿੰਗ



ਕੋਟਕਪੂਰਾ, 07 ਜੂਨ26 (ਨਾਇਬ ਰਾਜ )

ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਪੀਰ ਬੇਰੀ ਜੀ ਦੇ ਸਲਾਨਾ ਭੰਡਾਰਾ ਵਿਚ ਨਤਮਸਤਕ ਹੋਏ। ਸਪੀਕਰ ਸੰਧਵਾਂ ਨੇ ਆਖਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਚਰਨਛੋਹ ਪ੍ਰਾਪਤ ਧਰਤੀ ਹੈ।
ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਪਿੰਡ ਦੇ ਵਿਕਾਸ ਕੰਮਾ ਬਾਰੇ ਕੀਤੀ ਮੀਟਿੰਗ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੀ ਪੱਧਰ ’ਤੇ ਕੰਮ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਪਿੰਡਾਂ ਵਿੱਚ ਸੜਕਾਂ, ਪਾਣੀ ਸਪਲਾਈ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇ।
ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਵਧੀਆ ਕਾਰਗੁਜਾਰੀ ਕਰਕੇ ਪੰਜਾਬ ਦੇ ਲੋਕ ਖੁਸ਼ ਹਨ। ਇਸ ਕਰਕੇ ਕਈ ਲੋਕ ਦੂਜੀਆਂ ਪਾਰਟੀਆਂ ਛੱਡ ਕੇ ਆਪ ਵਿਚ ਸ਼ਾਮਿਲ ਹੋ ਰਹੇ ਹਨ। ਜਿਸ ਵਿਚ ਪੂਰਨ ਸਿੰਘ ਨੰਬਰਦਾਰ, ਕਰਮ ਸਿੰਘ ਨੰਬਰਦਾਰ ਆਪਣੇ ਸਮੂਹ ਪਰਿਵਾਰ ਤੇ ਸਮੂਹ ਸਾਥੀਆਂ ਸਮੇਤ ਆਮ ਆਦਮੀ ਦੀ ਪਾਰਟੀ ਆਪ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਤੇ ਜਗਰੂਪ ਸਿੰਘ ਸਰਪੰਚ, ਗੁਰਸੇਵਕ ਪ੍ਰਧਾਨ, ਚਰਨਜੀਤ ਮੈਂਬਰ, ਗੁਰਜੰਟ ਪ੍ਰਧਾਨ , ਗੁਰਜੰਟ ਡਾਕਟਰ, ਛਿੰਦਾ ਨੰਬਰਦਾਰ ਤੇ ਗੁਰਮੀਤ ਨੰਬਰਦਾਰ ਅਤੇ ਜਸਵੀਰ ਸਿੰਘ ਕਾਲਾ ਆਪ ਵਿਚ ਸ਼ਾਮਿਲ ਹੋਏ ਹਨ।

22
858 views

Comment