logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਿਹਤ ਵਿਭਾਗ ਵੱਲੋ ਲੋਕਾ ਨੂੰ ਬੀਮਾ ਯੋਜਨਾ ਰਾਸੀ ਤੋ ਜਾਗਰੂਕ ਕੀਤਾ। ਲੁਧਿਆਣਾ,24 ਦਸੰਬਰ ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾ

ਸਿਹਤ ਵਿਭਾਗ ਵੱਲੋ ਲੋਕਾ ਨੂੰ ਬੀਮਾ ਯੋਜਨਾ ਰਾਸੀ ਤੋ ਜਾਗਰੂਕ ਕੀਤਾ।

ਲੁਧਿਆਣਾ,24 ਦਸੰਬਰ ਸਿਵਲ ਸਰਜਨ ਡਾ ਐਸ ਪੀ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਅੱਜ ਆਮ ਲੋਕਾਂ ਨੂੰ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਤੱਕ ਦੇ ਇਲਾਜ ਲਈ ਦਿੱਤੀ ਜਾ ਰਹੀ ਬੀਮਾ ਰਾਸੀ ਸੰਬੰਧੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਦਫ਼ਤਰ ਤੋਂ ਵੈਨ ਨੂੰ ਝੰਡੀ ਦੇ ਰਵਾਨਾ ਕੀਤਾ ਗਿਆ | ਇਸ ਮੌਕੇ ਡਾ ਸਿੰਘ ਨੇ ਦਸਿਆ ਕਿ ਇਹ ਵੈਨ ਜ਼ਿਲ੍ਹੇ ਭਰ ਦੇ ਪਿੰਡਾਂ ਅਤੇ ਸ਼ਹਿਰ ਅਤੇ ਕਸਬਿਆਂ ਜਾ ਕੇ ਆਮ ਲੋਕਾਂ ਨੂੰ ਆਯੁਸ਼ਮਾਨ ਸਿਹਤ ਬੀਮਾ ਯੋਜਨਾ ਸੰਬੰਧੀ ਜਾਗਰੁਕ ਕਰੇਗੀ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਰਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ  ਦੱਸਿਆ ਕਿ ਇਸ ਸਕੀਮ ਤਹਿਤ ਆਉਣ ਵਾਲੇ ਆਮ ਲੋਕ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ | ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਸ਼ਾਮਿਲ ਜਿਨ੍ਹਾਂ ਵਿਚ ਦਾਖਲ ਮਰੀਜ਼ਾਂ ਦਾ ਇਸ ਸਕੀਮ ਤਹਿਤ ਮੁਫਤ ਇਲਾਜ ਕੀਤਾ ਜਾਂਦਾ ਹੈ | ਸਾਰੇ ਯੋਗ ਲਾਭਪਾਤਰੀ ਅਪਣਾ ਜਲਦ ਤੋ ਜਲਦ ਈ ਕਾਰਡ ਬਣਾ ਕੇ ਇਸ ਸਕੀਮ ਤਹਿਤ ਅਪਣਾ ਮੁਫ਼ਤ ਇਲਾਜ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੇੜੇ ਦੇ ਸਰਕਾਰੀ ਹਸਪਤਾਲ ਜਾਕੇ ਇਸ ਸਕੀਮ ਪ੍ਰਤੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ | ਇਸ ਮੌਕੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸਟਾਫ਼ ਹਾਜ਼ਰ ਸੀ |

3
14682 views

Comment