logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਿਤ ਹੋਵੇਗੀ-ਮੁੱਖ ਮੰਤਰੀ ਚੰਨੀ   ਸ੍ਰੀ ਚਮਕੌਰ ਸਾਹਿਬ

ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਤੇ ਖੋਜ ਲਈ ਚੇਅਰ ਸਥਾਪਿਤ ਹੋਵੇਗੀ-ਮੁੱਖ ਮੰਤਰੀ ਚੰਨੀ

 

ਸ੍ਰੀ ਚਮਕੌਰ ਸਾਹਿਬ, 25 ਦਸੰਬਰ:

 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿ੍ਰਸਮਸ ਦੇ ਸ਼ੁਭ ਮੌਕੇ ’ਤੇ ਪੰਜਾਬੀਆਂ ਵਿਸ਼ੇਸ਼ ਕਰਕੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।  ਕਿ੍ਰਸਮਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਰਮਨ ਹੰਸ ਮਿਨੀਸਟਰੀ ਵਲੋਂ ਕਰਵਾਏ ਧਾਰਮਿਕ ਸਮਾਗਮ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਅਤੇ ਬਾਇਬਲ ਦੀਆਂ ਸਿੱਖਿਆਵਾਂ ਦੇ ਅਧਿਐਨ ਅਤੇ ਖੋਜ ਲਈ ਪੰਜਾਬ ਦੀ ਕਿਸੇ ਇਕ ਯੂਨੀਵਰਸਿਟੀ ਵਿਖੇ ਚੇਅਰ ਸਥਾਪਿਤ ਕੀਤੀ ਜਾਵੇਗੀ। ਉਨਾਂ ਨੇ ਰਮਨ ਹੰਸ ਮਿਨੀਸਟਰੀ ਨੂੰ 10 ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿ੍ਰਸਮਸ ਜੋ ਪ੍ਰਭੂ ਯਿਸੂ ਮਸੀਹ ਦੇ ਜਨਮ ਦਿਨ ’ਤੇ ਮਨਾਇਆ ਜਾਂਦਾ ਹੈ, ਕੇਵਲ ਈਸਾਈਆਂ ਲਈ ਹੀ ਨਹੀਂ ਬਲਕਿ ਸਾਰੇ ਧਰਮਾਂ ਦੇ ਲੋਕਾਂ ਲਈ ਵੀ ਪਵਿੱਤਰ ਮੌਕਾ ਹੈ। ਉਨਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ, ਪਿਆਰ, ਸਦਭਾਵਨਾ ਅਤੇ ਮਿਲਵਰਤਣ ਦੀਆਂ ਦਿੱਤੀਆਂ ਸਿੱਖਿਆਵਾਂ ਦੀ ਅਜੋਕੇ ਸੰਦਰਭ ਵਿੱਚ ਵੀ ਪੂਰੀ ਸਾਰਥਿਕਤਾ ਹੈ।ਵੋਆਇਸ ਆਫ ਪੀਸ ਮਿਨੀਸਟਰੀ ਵਲੋਂ ਕਰਵਾਏ ਸਮਾਗਮ ਮੌਕੇ ਵੀ ਮੁੱਖ ਮੰਤਰੀ ਪੰਜਾਬ ਵਲੋਂ ਲੰਗਰ ਹਾਲ ਲਈ 10 ਲੱਖ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਗਿਆ। ਉਨਾਂ ਕਿਹਾ ਕਿ ਅਜਿਹੇ ਸ਼ੁੱਭ ਮੌਕਿਆਂ ਜਿੱਥੇ ਸੰਪਰਦਾਇਕ ਸਦਭਾਵਨਾ ਅਤੇ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੁੰਦੀ ਹੈ, ਉਥੇ ਹੀ ਮਨੁੱਖਤਾ ਦੀ ਸੇਵਾ ਭਾਵਨਾ ਪ੍ਰਤੀ ਵੀ ਸਮਾਜ ਪ੍ਰੇਰਿਤ ਹੁੰਦਾ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਧਰਮ-ਨਿਰਪੱਖ ਪਾਰਟੀ ਹੈ ਜੋ ਬਰਾਬਰੀ ਦੇ ਸਿਧਾਂਤ ਉਤੇ ਡਟ ਕੇ ਖੜੀ ਹੈ। ਉਨਾਂ ਕਿਹਾ ਕਿ ਸਾਰੇ ਧਰਮਾਂ ਦੇ ਲੋਕਾਂ ਨੂੰ ਹਰ ਤਿਉਹਾਰ ਇਕਜੁਟ ਹੋ ਕੇ ਮਨਾਉਣੇ ਚਾਹੀਦੇ ਹਨ ਜਿਸ ਨਾਲ ਦੇਸ਼ ਦੀਆਂ ਧਰਮ ਨਿਰਪੱਖ ਤੰਦਾਂ ਹੋਰ ਮਜ਼ਬੂਤ ਹੁੰਦੀਆਂ ਹਨ। ਇਸ ਉਪਰੰਤ ਮੁੱਖ ਮੰਤਰੀ ਚੰਨੀ ਗੁਰੂਦੁਆਰਾ ਸ੍ਰੀ ਕਤਲਗੜ ਸਾਹਿਬ, ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

0
14635 views

Comment