logo
(Trust Registration No. 393)
अपने विचार लिखें....

ਪੰਜਾਬ ਦੇ ਲੋਕ ਸੂਬੇ ਵਿੱਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ-ਗਰੇਵਾਲ
ਡੰਗ ਨੇ ਜਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਨਵੇਂ ਬਣਾਏ ਔਹੁਦੇਦਾਰਾਂ ਨੂੰ ਨਿਯੁੱਕਤੀ ਪੱਤਰ ਵੰਡੇ
ਲੁਧਿਆਣਾ, 4 ਜਨਵਰੀ (ਉਂਕਾਰ ਸਿੰਘ ਉੱਪਲ) ਜਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਜਥੇਦਾਰ ਹਰਭਜਨ ਸਿੰਘ ਡੰਗ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਹੋਈ ਜਿਸ ਵਿੱਚ ਸੈਕੜੇਂ ਆਗੂ ਵਰਕਰ ਸ਼ਾਮਲ ਹੋਏ, ਇਸ ਮੋਕੇ ਜਿਲ੍ਹਾ ਅਕਾਲੀ ਜਥਾ ਦੇ ਨਵੇਂ ਬਣਾਏ ਗਏ ਔਹੁਦੇਦਾਰਾਂ ਨੂੰ ਨਿਯੁੱਕਤੀ ਪੱਤਰ ਦਿੱਤੇ ਗਏ| ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਲੋਕ ਬਦਲਾਅ ਲਿਆਉਣ ਲਈ ਤਿਆਰ ਬੈਠੇ ਹਨ ਕਿਉਂਕਿ ਮੋਜੂਦਾ ਕਾਂਗਰਸ ਸਰਕਾਰ ਨੇ ਹਰ ਵਰਗ ਨੂੰ ਪੰਜ ਸਾਲ ਵਿੱਚ ਬੁਰੀ ਤਰ੍ਹਾਂ ਨਾਲ ਆਰਥਕ ਮੰਦਹਾਲੀ ਵਿੱਚ ਲਿਆਕੇ ਰੱਖ ਦਿੱਤਾ ਹੈ| ਪੰਜਾਬ ਹਰ ਖੇਤਰ ਵਿੱਚ ਪਛੜਿਆ ਹੈ, ਪਿੱਛਲੇ ਸਮੇਂ ਵਿੱਚ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਖੁਸ਼ਹਾਲ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਸੀ ਲੇਕਿਨ ਕਾਂਗਰਸ ਆਪਣੇ ਇਸ ਕਾਰਜਕਾਲ ਸਮੇਂ ਦੌਰਾਨ ਸੂਬੇ ਨੂੰ ਬਰਬਾਦ ਕੀਤਾ ਹੈ| ਉਨ੍ਹਾਂ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਲੋਕਾਂ ਤੱਕ ਲੈਕੇ ਜਾਣ| ਮੀਟਿੰਗ ਦੌਰਾਨ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਹਲਕਿਆਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਜਿਨ੍ਹਾਂ ਵਿੱਚ ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋ, ਪ੍ਰਿਤਪਾਲ ਸਿੰਘ ਪ੍ਰਧਾਨ, ਆਰ ਡੀ ਸ਼ਰਮਾ ਆਦਿ ਵੀ ਪਹੁੰਚੇ ਸਨ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕੀਤਾ| ਇਸ ਮੋਕੇ ਜਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਗਬੀਰ ਸਿੰਘ ਸੋਖੀ, ਸ਼੍ਰੋਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਬਾਬਾ ਅਜੀਤ ਸਿੰਘ, ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ, ਗੁਰਿੰਦਰਪਾਲ ਸਿੰਘ ਪੱਪੂ, ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਗੁਰਦੀਪ ਸਿੰਘ ਗੋਸਾ, ਹਰਪ੍ਰੀਤ ਸਿੰਘ ਬੇਦੀ, ਭੁਪਿੰਦਰ ਸਿੰਘ ਭਿੰਦਾ,ਮਨਪ੍ਰੀਤ ਸਿੰਘ ਮੰਨਾ,ਬਲਜੀਤ ਸਿੰਘ ਛੱਤਵਾਲ, ਅਸ਼ਵਨੀ ਪਾਸੀ, ਦਲਜਿੰਦਰ ਸਿੰਘ ਘੁੰਮਣ,  ਬਲਵਿੰਦਰ ਸਿੰਘ ਭੁੱਲਰ, ਰਛਪਾਲ ਸਿੰਘ ਫੌਜੀ, ਮੁਖਤਿਆਰ ਸਿੰਘ ਚੀਮਾ, ਰਣਜੀਤ ਸਿਘ ਬਜਾਜ, ਪਰਮਜੀਤ ਸਿੰਘ ਪੰਮਾ, ਅਵਤਾਰ ਸਿੰਘ ਬਿੱਟਾ, ਮਹਿੰਦਰ ਸਿੰਘ ਸੰਧੂ, ਸਰਬਜੀਤ ਸਿੰਘ, ਰਾਜੀਵ ਕੁਮਾਰ ਸ਼ਰਮਾ, ਹਰਚਰਨ ਸਿੰਘ ਆਦਿ ਆਗੂ ਵਿਸ਼ੇਸ਼ ਤੌਰ ਤੇ ਮੌਜੂਦ ਸਨ|

0
741 views