logo

ਮਜੀਠੀਆ ਨੂੰ ਕਾਂਗਰਸ ਵੱਲੋਂ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਦਾ ਸੱਚ ਵੀ ਜਲਦੀ ਲੋਕਾਂ ਸਾਹਮਣੇ ਆ ਜਾਵੇਗਾ-ਗਰਚਾ ਲੁਧਿਆਣਾ, 10 ਜਨਵਰੀ ( ਉਂਕ

ਮਜੀਠੀਆ ਨੂੰ ਕਾਂਗਰਸ ਵੱਲੋਂ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਦਾ ਸੱਚ ਵੀ ਜਲਦੀ ਲੋਕਾਂ ਸਾਹਮਣੇ ਆ ਜਾਵੇਗਾ-ਗਰਚਾ
ਲੁਧਿਆਣਾ, 10 ਜਨਵਰੀ ( ਉਂਕਾਰ ਸਿੰਘ ਉੱਪਲ) ਪੰਜਾਬ ਨੂੰ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਰਾਜਨੀਤਕ ਬਦਲਾਖੋਰੀ ਤਹਿਤ ਬਦਨਾਮ ਕਰਨ ਲਈ ਤਿਆਰ ਕੀਤੇ ਗਏ ਝੂਠੇ ਡਰੱਗ ਕੇਸ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਿਲੀ ਜਮਾਨਤ ਨਾਲ ਇਹ ਗੱਲ ਸਾਫ਼ ਹੋ ਗਈ ਹੈ ਕਿ ਸੱਤਾਧਾਰੀ ਕਾਂਗਰਸ ਨੇ ਮਜੀਠੀਆ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਸੀ|
        ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਮੈਂਬਰ ਸੁਖਵਿੰਦਰਪਾਲ ਸਿੰਘ ਗਰਚਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਜਾਣ ਨਾਲ ਕਾਂਗਰਸ ਵੱਲੋਂ ਮਜੀਠੀਆ ਨੂੰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੂਰ ਰੱਖਣ ਦੀ ਚਾਲ ਫੇਲ ਸਾਬਤ ਹੋ ਗਈ ਹੈ| ਗਰਚਾ ਨੇ ਕਿਹਾ ਕਿ ਮਜੀਠੀਆ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜਿਸ਼ ਦਾ ਸੱਚ ਵੀ ਲੋਕਾਂ ਸਾਮ੍ਹਣੇ ਆ ਜਾਵੇਗਾ|

3
14657 views