ਪੰਜਾਬ ਅਤੇ ਹਿਮਾਚਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਮਨਾਲੀ ਵਿਖੇ ਪੀ. ਆਰ. ਟੀ. ਸੀ. ਦੀ ਬੱਸ ਪਾਣੀ ਵਿੱਚ ਹੜ੍ਹ ਗਈ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦ
ਪੰਜਾਬ ਅਤੇ ਹਿਮਾਚਲ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਮਨਾਲੀ ਵਿਖੇ ਪੀ. ਆਰ. ਟੀ. ਸੀ. ਦੀ ਬੱਸ ਪਾਣੀ ਵਿੱਚ ਹੜ੍ਹ ਗਈ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਰਾਏਧਰਾਨਾ ਦੇ ਡਰਾਈਵਰ ਸ: ਸਤਿਗੁਰ ਸਿੰਘ ਦੀ ਮੌਤ ਹੋ ਗਈ ਹੈ। ਇਹ ਬਹੁਤ ਹੀ ਦੁਖਦਾਈ ਘਟਨਾ ਹੈ। ਮੈਂ ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਦਾ ਹੋਇਆ ਪੰਜਾਬ ਸਰਕਾਰ ਤੋਂ ਮੰਗ ਕਰਦਾ ਹਾਂ ਕਿ ਇਸ ਡਰਾਈਵਰ ਵੀਰ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੀ ਮੱਦਦ ਕੀਤੀ ਜਾਵੇ।
ਪਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।