logo

ਬਜ਼ਾਰ ਵਿੱਚ ਘੇਰਕੇ ਇੱਕ 18 ਸਾਲਾਂ ਨੌਜਵਾਨ ਦੀ 6-7 ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀਂ

ਸੁਨੀਲ ਕੁਮਾਰ ਭੱਟੀ, ਡੇਰਾਬੱਸੀ

ਇਥੋਂ ਦੇ ਨਜ਼ਦੀਕੀ ਪਿੰਡ ਮੁਬਾਰਿਕਪੁਰ ਵਿਖੇ ਇੱਕ ਨੋਜਵਾਨ ਨੂੰ ਘੇਰਕੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਮੁਬਾਰਿਕਪੁਰ ਨੇ ਦੱਸਿਆ ਕਿ ਉਹ ਕੱਲ੍ਹ ਸ਼ਾਮ 7 ਵਜੇ ਦੇ ਕਰੀਬ ਮੁਬਾਰਿਕਪੁਰ ਬਜ਼ਾਰ ਵਿੱਚ ਦਰਜ਼ੀ ਦੀ ਦੁਕਾਨ ਤੋਂ ਕੱਪੜੇ ਲੈਣ ਲਈ ਗਿਆ ਤਾਂ ਉਸ ਨੂੰ ਇੱਕਦਮ 6-7 ਵਿਅਕਤੀਆਂ ਨੇ ਘੇਰ ਲਿਆ ਅਤੇ ਉਸ ਨਾਲ ਖਿੱਚਧੂਹ ਕਰਨ ਲੱਗੇ। ਇਸੇ ਦੌਰਾਨ ਇੱਕ ਵਿਅਕਤੀ ਨੇ ਉਸ ਦੇ ਮੋਢੇ ਤੇ ਡੰਡੇ ਨਾਲ ਵਾਰ ਕਰ ਦਿੱਤਾ ਅਤੇ ਉਹ ਥੱਲੇ ਡਿੱਗ ਗਿਆ। ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਤੇ ਹੱਥ ਅਤੇ ਪੈਰਾਂ ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਜਿਸ ਤੋਂ ਬਾਅਦ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਦੌਰਾਨ ਰੋਲਾ ਸੁਣਕੇ ਬਜ਼ਾਰ ਦੇ ਲੋਕ ਇੱਕਠੇ ਹੋ ਗਏ। ਉਕਤ ਵਿਅਕਤੀ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਜਿਸ ਤੋਂ ਉਸ ਦੇ ਭਰਾ ਲਾਡੀ ਨੇ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਦਾਖਲ ਕਰਵਾਇਆ। ਉਸ ਨੇ ਦੱਸਿਆ ਕਿ ਉਹ ਵਿਅਕਤੀ ਮੁਬਾਰਿਕਪੁਰ ਦੇ ਹੀ ਰਹਿਣ ਵਾਲੇ ਸੀ। ਉਸ ਤੇ ਹਮਲਾ ਕਰਨ ਵਾਲੇ ਗੋਲੂ, ਘੂਗੀ, ਗਗਨ ਅਤੇ ਤਿੰਨ ਚਾਰ ਹੋਰ ਅਣਪਛਾਤੇ ਵਿਅਕਤੀ ਸੀ। ਜਿਸ ਦਾ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਇਲਾਜ ਚੱਲ ਰਿਹਾ ਹੈ। ਲੜਾਈ ਦੀ ਸੂਚਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ।


ਕੈਪਸਨ :- ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਵਿਖੇ ਜੇਰੇ ਇਲਾਜ ਅਮਿਤ ਕੁਮਾਰ ਦੀ ਤਸਵੀਰ।

0
0 views