logo

ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਡੇਗੂ - ਡਾ ਔਲਖ

ਲੁਧਿਆਣਾ 10 ਅਪ੍ਰੈਲ (ਉਂਕਾਰ ਸਿੰਘ ਉੱਪਲ) ਮੌਸਮ ਵਿਚ ਆ ਰਹੀ ਤਬਦੀਲੀ ਕਾਰਨ ਡੇਗੂ ਅਤੇ ਹੋਰ ਬਿਮਾਰੀਆਂ ਦੇ ਖਤਰੇ ਨੂੰ ਮੁੱਖ ਰੱਖਦੇ ਹੋਏ।ਸਿਹਤ ਵਿਭਾਗ ਵੱਲੋ ਜਿਲ੍ਹੇ ਭਰ ਵਿਚ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਗਰਮੀ ਦਾ ਮੌਸਮ ਸੁਰੂ ਹੋਣ ਨਾਲ ਵੈਕਟਰ ਬਾਰਨ (ਮੱਛਰਾਂ ਤੋ ਪੈਦਾ ਹੋਣ ਵਾਲੀਆਂ ਬਿਮਾਰੀਆਂ) ਤੋ ਬਚਾਅ ਲਈ ਸਿਹਤ ਵਿਭਾਗ ਦੀਆਂ ਐਟੀ ਲਾਰਵਾ ਟੀਮਾਂ ਵੱਲੋ ਘਰ ਘਰ ਜਾਕੇ ਸਰਵੇ ਕਰਕੇ ਡੇਗੂ ਕੇਸਾਂ ਦੀ ਭਾਲ ਸੁਰੂ ਕਰ ਦਿੱਤੀ ਗਈ ਹੈ ਅਤੇ ਡੇਗੂ ਮੱਛਰਾਂ ਦੇ ਪੈਦਾ ਹੋਣ ਵਾਲੇ ਲਾਰਵੇ ਵਾਲੀਆਂ ਥਾਂਵਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।ਉਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਡੇਗੂ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ।ਜੋ ਕਿ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ।ਇਸ ਦੇ ਬਚਾਅ ਲਈ ਘਰ ਦੇ ਆਲੇ ਦੁਆਲੇ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ।ਘਰਾਂ ਵਿਚ ਪਏ ਕੂਲਰਾਂ,ਗਮਲਿਆਂ,ਫਰਿੱਜਾਂ ਦੀਆਂ ਟਰੇਆਂ,ਪਾਣੀਆਂ ਦੀਆਂ ਟੈਕੀਆਂ ਅਤੇ ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਭੱਜੇ ਬਰਤਨਾਂ ਅਤੇ ਟਾਇਰਾਂ ਆਦਿ ਵਿਚ ਖੜੇ ਪਾਣੀ ਨੂੰ ਨਸ਼ਟ ਕਰ ਦਿੱਤਾ ਜਾਵੇ।ਡਾ ਔਲਖ ਨੇ ਦੱਸਿਆ ਕਿ ਡੇਗੂ ਮੱਛਰ ਦੇ ਕੱਟਣ ਨਾਲ ਤੇਜ਼ ਬੁਖਾਰ,ਤੇਜ਼ ਸਿਰ ਦਰਦ, ਜੋੜਾਂ ਅਤੇ ਪੱਠਿਆਂ ਵਿਚ ਦਰਦ, ਉਲਟੀਆਂ ਆਉਣਾ, ਚਮੜੀ ਤੇ ਨਿਸ਼ਾਨ,ਅੱਖਾਂ ਵਿਚ ਦਰਦ, ਜਿਆਦਾ ਹਾਲਤ ਵਿਗੜਨ ਨਾਲ ਮਸੂੜਿਆਂ ਅਤੇ ਨੱਕ ਵਿਚੋ ਖੂਨ ਦਾ ਵਗਣਾ ਆਦਿ ਡੇਗੂ ਦੇ ਲੱਛਣ ਹਨ।
।ਇਸ ਦੀ ਜਾਂਚ ਸਾਰੇ ਸਰਕਾਰੀ ਸਿਹਤ ਕੇਦਰਾਂ ਵਿਚ ਮੁਫਤ ਕੀਤੀ ਜਾਂਦੀ ਹੈ।ਉਨਾਂ ਡੇਗੂ ਦੇ ਬਚਾਅ ਲਈ ਜਾਣਕਾਰੀ ਦਿੰਦੇ ਦੱਸਿਆ ਕਿ ਸਰੀਰ ਨੂੰ ਪੂਰੀ ਤਰ੍ਹਾਂ ਢੱਕ ਕੇ ਰੱਖਿਆ ਜਾਵੇ, ਰਾਤ ਨੂੰ ਸੌਣ ਵੇਲੇ ਮੱਛਰਦਾਨੀਆਂ ਦੀ ਵਰਤੋ ਕੀਤੀ ਜਾਵੇ, ਮੱਛਰ ਦੇ ਕੱਟਣ ਤੋ ਬਚਾਅ ਲਈ ਮੱਛਰ ਭਜਾਓ ਕਰੀਮਾਂ, ਯੰਤਰਾਂ ਅਤੇ ਮੱਛਰ ਮਾਰ ਦਵਾਈਆਂ ਦਾ ਇਸਤੇਮਾਲ ਕੀਤਾ ਜਾਵੇ।ਉਨਾਂ ਆਮ ਜਨਤਾ ਨੂੰ ਸਿਹਤ ਵਿਭਾਗ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

0
0 views