logo

ਈਦ ਮੌਕੇ ਪੁੱਜੇ ਸੁਮੀਤ ਖੁੱਡੀਆਂ ਨੂੰ ਸਨਮਾਨਿਤ ਕਰਦੇ ਹੋਏ ਮੁਸਲਮਾਨ ਭਾਈਚਾਰੇ

ਨੇੜਲੇ ਪਿੰਡ ਜੀਦਾ ਵਿਚ ਮੁਸਲਮਾਨ ਭਾਈਚਾਰੇ ਨੇ ਈਦ ਦਾ ਤਿਉਹਾਰ ਬੜੀ ਸ਼ਰਧਾ ਭਾਵਨਾਂ ਨਾਲ ਮਨਾਇਆ। ਈਦ ਦੇ ਪਵਿੱਤਰ ਦਿਹਾੜੇ ਮੌਕੇ ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜਥੇ ਗੁਰਮੀਤ ਸਿੰਘ ਖੁੱਡੀਆਂ ਦੇ ਸਪੁੱਤਰ ਸੁਮੀਤ ਸਿੰਘ ਖੁੱਡੀਆਂ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।

ਉਹ ਵੀਰਵਾਰ ਸਵੇਰੇ ਗੋਨਿਆਣਾ ਨੇੜਲੇ ਪਿੰਡ ਜੀਦਾ ਵਿਚ ਸਥਿਤ ਈਦਗਾਹ ਵਿਚ ਗਏ ਅਤੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਇਸ ਮੌਕੇ ਆਖਿਆ ਕਿ ਅਜਿਹੇ ਪਵਿੱਤਰ

ਤਿਉਹਾਰ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਵੀ ਸੂਬੇ ਅੰਦਰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜਬੂਤ ਕਰਨ ਵਾਲੀ ਹੈ। ਇਸ ਮੌਕੇ ਉਨ੍ਹਾਂ ਗੋਨਿਆਣਾ ਖੇਤਰ ਦੇ ਮੁਸਲਮਾਨ ਭਾਈਚਾਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੁੱਢਲੇ ਆਧਾਰ 'ਤੇ ਹੱਲ ਕੀਤਾ ਜਾਵੇਗਾ।

ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਇਸ ਪਵਿੱਤਰ ਮੌਕੇ ਪੰਜਾਬ ਅਤੇ ਆਮ ਆਦਮੀ ਪਾਰਟੀ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹਨ ਇਸ ਮੌਕੇ ਮੁਸਲਮਾਨ ਭਾਈਚਾਰੇ ਗੁਰਦਾਸ ਮੁਹੰਮਦ ਜਿਲਾ ਸਕੱਤਰ ਘੱਟ ਗਿਣਤੀ ,ਇਮਾਮ ਉਮਰ ਖਾਨ, ਪ੍ਰਧਾਨ ਨਿਅਮਤ ਅਲੀ ,ਕੋਰੀ ਖਾਨ ,ਸਿਕੰਦਰ ਖਾਨ ,ਨੁਕਲ ਖਾਨ ,ਭੂਰਾ ਖਾਨ ,ਅਮਾਰ, ਦਿਲਸ਼ਾਦ ਅਖ਼ਤਰ, ਇਕਬਾਲ ਵੱਲੋਂ ਸੁਮੀਤ ਸਿੰਘ ਖੁੱਡੀਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ।

12
1486 views