
ਭਾਕਿਯੂ ਉਗਾਰਹਾਂ ਨੇ ਆਪ ਦੇ ਉਮੀਦਵਾਰ ਮੀਤ ਹੇਅਰ ਖਿਲਾਫ ਖੋਲਿਆ ਮੋਰਚਾ
ਬਰਨਾਲਾ, 20 ਅਪ੍ਰੈਲ (ਸੁਰਿੰਦਰ ਗੋਇਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਵੱਲੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਬਰਨਾਲਾ ਦੇ ਗਜ਼ਲ ਰੈਸਟੋਰੈਂਟ ਵਿੱਚ ਸੂਬਾ ਪੱਧਰੀ ਪ੍ਰੈਸ ਕਨਫਰੰਸ ਕੀਤੀ ਗਈ ਜਿਸ ਮੌਕੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੈਠੂਕੇ ਨੇ ਦੱਸਿਆ ਕਿ ਧੂਰੀ ਬਲਾਕ ਦੇ ਪਿੰਡ ਜਹਾਂਗੀਰ ਦਾ ਜ਼ਮੀਨੀ ਮਸਲਾ ਕਾਫੀ ਸਮੇਂ ਤੋ ਪ੍ਰਸ਼ਾਸਨ ਅਤੇ ਸਰਕਾਰ ਨਾਲ ਚੱਲ ਰਿਹਾ ਸੀ ਉਸ ਮਸਲੇ ਨੂੰ ਨਿਬੇੜਨ ਲਈ ਇੱਥੋਂ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ 15 ਦਿਨ ਦਾ ਸਮਾਂ ਮੰਗਿਆ ਸੀ ਜਿਸ ਦਾ ਹੁਣ ਤੱਕ ਕੋਈ ਵੀ ਹੱਲ ਨਹੀਂ ਕੱਢਿਆ ਗਿਆ ਇਸ ਮੌਕੇ ਆਗੂਆਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੀ ਪੰਜ ਮਈ ਤੋਂ ਦਿਨ ਰਾਤ ਦਾ ਪੱਕਾ ਮੋਰਚਾ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਲਾਇਆ ਜਾਵੇਗਾ। ਅਤੇ ਜੋ ਬਲਾਕ ਲਹਿਰਾ ਜ਼ਿਲਾ ਸੰਗਰੂਰ ਦੇ ਵਿੱਚ ਕਿਸਾਨ ਸ਼ਹੀਦ ਹੋਇਆ ਹੈ ਉਸ ਦੇ ਸੰਬੰਧਤ ਐਸਡੀਐਮ ਦਫਤਰ ਅੱਗੇ ਪੱਕਾ ਧਰਨਾ ਲੱਗਿਆ ਹੋਇਆ ਹੈ ਜਥੇਬੰਦੀ ਨੇ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਉਸਦਾ ਕਰਜ਼ਾ ਮਾਫ ਕੀਤਾ ਜਾਵੇ ਅਤੇ 10 ਲੱਖ ਰੁਪਏ ਦਾ ਮੁਆਵਜਾ ਪਰਿਵਾਰ ਨੂੰ ਦਿੱਤਾ ਜਾਵੇ ਅਤੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾ ਨੇ ਕਿਹਾ ਕਿ ਜੇ ਦੋਨਾਂ ਮਸਲਿਆਂ ਦਾ ਜਲਦੀ ਹੱਲ ਨਾ ਕੀਤਾ ਤਾਂ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ ਤੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਜਥੇਬੰਦੀ ਵੱਲੋਂ ਸਖ਼ਤ ਵਿਰੋਧ ਕੀਤਾ ਜਾਵੇਗਾ ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਰੂਪ ਸਿੰਘ ਛੰਨਾ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਜ਼ਿਲਾ ਬਰਨਾਲਾ ਦੇ ਪ੍ਰਧਾਨ ਚਮਕੋਰ ਸਿੰਘ ਨੈਣੇਆਲ ਜ਼ਿਲਾ ਆਗੂ ਦਰਸ਼ਨ ਸਿੰਘ ਮਹਿਰਾਜ ਜ਼ਿਲਾ ਸੰਗਰੂਰ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆ ਸ਼ਾਮਲ ਹੋਏ